ਮਹਲਾ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥
Fareed, the Creator is in the Creation, and the Creation abides in God.
ਹੇ ਫਰੀਦ! (ਖ਼ਲਕਤ ਪੈਦਾ ਕਰਨ ਵਾਲਾ) ਪਰਮਾਤਮਾ (ਸਾਰੀ) ਖ਼ਲਕਤ ਵਿਚ ਮੌਜੂਦ ਹੈ, ਅਤੇ ਖ਼ਲਕਤ ਪਰਮਾਤਮਾ ਵਿਚ ਵੱਸ ਰਹੀ ਹੈ। ਖਾਲਕੁ = ਖ਼ਲਕਤ ਨੂੰ ਪੈਦਾ ਕਰਨ ਵਾਲਾ ਪਰਮਾਤਮਾ। ਮਾਹਿ = ਮਹਿ, ਵਿਚ।
ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥
Whom can we call bad? There is none without Him. ||75||
ਜਦੋਂ (ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਦੂਜਾ ਨਹੀਂ ਹੈ, ਤਾਂ ਕਿਸ ਜੀਵ ਨੂੰ ਭੈੜਾ ਕਿਹਾ ਜਾਏ? (ਭਾਵ, ਕਿਸੇ ਮਨੁੱਖ ਨੂੰ ਮਾੜਾ ਨਹੀਂ ਕਿਹਾ ਜਾ ਸਕਦਾ) ॥੭੫॥ ਤਿਸੁ ਬਿਨੁ = ਉਸ ਪਰਮਾਤਮਾ ਤੋਂ ਬਿਨਾ ॥੭੫॥