ਸਲੋਕੁ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਸ਼ਾਹੀ।
ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥
He Himself fashioned the vessel of the body, and He Himself fills it.
ਪ੍ਰਭੂ ਨੇ (ਜੀਵਾਂ ਦੇ ਸਰੀਰ-ਰੂਪ) ਭਾਂਡੇ ਆਪ ਹੀ ਬਣਾਏ ਹਨ, ਤੇ ਉਹ ਜੋ ਕੁਝ ਇਹਨਾਂ ਵਿਚ ਪਾਂਦਾ ਹੈ, (ਭਾਵ, ਜੋ ਦੁੱਖ ਸੁੱਖ ਇਹਨਾਂ ਦੀ ਕਿਸਮਤ ਵਿਚ ਦੇਂਦਾ ਹੈ, ਆਪ ਹੀ ਦੇਂਦਾ ਹੈ)। ਪੂਰਣੁ ਦੇਇ = ਭਰਦਾ ਹੈ, ਪੂਰਨਤਾ (ਉਹਨਾਂ ਭਾਂਡਿਆਂ ਵਿਚ) ਦੇਂਦਾ ਹੈ।
ਇਕਨੑੀ ਦੁਧੁ ਸਮਾਈਐ ਇਕਿ ਚੁਲੑੈ ਰਹਨੑਿ ਚੜੇ ॥
Into some, milk is poured, while others remain on the fire.
ਕਈ ਭਾਂਡਿਆਂ ਵਿਚ ਦੁੱਧ ਪਿਆ ਰਹਿੰਦਾ ਹੈ ਤੇ ਕਈ ਵਿਚਾਰੇ ਚੁੱਲ੍ਹੇ ਉੱਤੇ ਹੀ ਤਪਦੇ ਰਹਿੰਦੇ ਹਨ (ਭਾਵ, ਕਈ ਜੀਵਾਂ ਦੇ ਭਾਗਾਂ ਵਿਚ ਸੁਖ ਤੇ ਸੋਹਣੇ ਸੋਹਣੇ ਪਦਾਰਥ ਹਨ, ਅਤੇ ਕਈ ਜੀਵ ਸਦਾ ਕਸ਼ਟ ਹੀ ਸਹਾਰਦੇ ਹਨ)। ਇਕਨ੍ਹ੍ਹੀ = ਕਈ ਭਾਂਡਿਆਂ ਵਿਚ। ਸਮਾਈਐ = ਸਮਾਉਂਦਾ ਹੈ, ਪੈਂਦਾ ਹੈ।
ਇਕਿ ਨਿਹਾਲੀ ਪੈ ਸਵਨੑਿ ਇਕਿ ਉਪਰਿ ਰਹਨਿ ਖੜੇ ॥
Some lie down and sleep on soft beds, while others remain watchful.
ਕਈ (ਭਾਗਾਂ ਵਾਲੇ) ਤੁਲਾਈਆਂ ਉੱਤੇ ਬੇਫ਼ਿਕਰ ਹੋ ਕੇ ਸੌਂਦੇ ਹਨ, ਕਈ ਵਿਚਾਰੇ (ਉਹਨਾਂ ਦੀ ਰਾਖੀ ਆਦਿਕ ਸੇਵਾ ਵਾਸਤੇ) ਉਹਨਾਂ ਦੀ ਹਜ਼ੂਰੀ ਵਿਚ ਖਲੋਤੇ ਰਹਿੰਦੇ ਹਨ। ਨਿਹਾਲੀ = ਤੁਲਾਈ। ਪੈ ਸਵਨ੍ਹ੍ਹਿ = ਲੰਮੀਆਂ ਤਾਣ ਕੇ ਸੌਂਦੇ ਹਨ, ਬੇ-ਫ਼ਿਕਰ ਹੋ ਕੇ ਸੌਂਦੇ ਹਨ। ਉਪਰਿ = (ਉਹਨਾਂ ਦੀ) ਸੇਵਾ ਵਾਸਤੇ, ਰਾਖੀ ਵਾਸਤੇ।
ਤਿਨੑਾ ਸਵਾਰੇ ਨਾਨਕਾ ਜਿਨੑ ਕਉ ਨਦਰਿ ਕਰੇ ॥੧॥
He adorns those, O Nanak, upon whom He casts His Glance of Grace. ||1||
ਪਰ, ਹੇ ਨਾਨਕ! ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ, ਉਨ੍ਹਾਂ ਨੂੰ ਸੰਵਾਰਦਾ ਹੈ (ਭਾਵ, ਉਹਨਾਂ ਦਾ ਜੀਵਨ ਸੁਧਾਰਦਾ ਹੈ) ॥੧॥ ਨਦਰਿ = ਮਿਹਰ ਦੀ ਨਜ਼ਰ ॥੧॥