ਮਾਝ ਮਹਲਾ ੫ ॥
Maajh, Fifth Mehl:
ਮਾਝ, ਪੰਜਵੀਂ ਪਾਤਸ਼ਾਹੀ।
ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥
I am a sacrifice to those who have heard of You.
(ਹੇ ਪ੍ਰਭੂ!) ਜਿਸ ਮਨੁੱਖ ਨੇ ਤੇਰਾ ਨਾਮ ਸੁਣਿਆ ਹੈ (ਜੋ ਸਦਾ ਤੇਰੀ ਸਿਫ਼ਤ-ਸਾਲਾਹ ਸੁਣਦਾ ਹੈ), ਮੈਂ ਉਸ ਤੋਂ ਸਦਕੇ ਜਾਂਦਾ ਹਾਂ। ਜਿਨਿ = ਜਿਸ (ਮਨੁੱਖ) ਨੇ। ਤੂੰ = ਤੈਨੂੰ, ਤੇਰੀ ਸਿਫ਼ਤਿ-ਸਾਲਾਹ, ਤੇਰਾ ਨਾਮ।
ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥
I am a sacrifice to those whose tongues speak of You.
ਜਿਸ ਮਨੁੱਖ ਨੇ ਆਪਣੀ ਜੀਭ ਨਾਲ ਤੇਰਾ ਨਾਮ ਉਚਾਰਿਆ ਹੈ (ਜੋ ਤੇਰੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ), ਉਸ ਤੋਂ ਮੈਂ ਵਾਰਨੇ ਜਾਂਦਾ ਹਾਂ। ਰਸਨਾ = ਜੀਭ (ਨਾਲ)। ਭਣਿਆ = ਉਚਾਰਿਆ।
ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥੧॥
Again and again, I am a sacrifice to those who meditate on You with mind and body. ||1||
(ਹੇ ਪ੍ਰਭੂ!) ਮੈਂ ਉਸ ਮਨੁੱਖ ਤੋਂ (ਮੁੜ ਮੁੜ) ਕੁਰਬਾਨ ਜਾਂਦਾ ਹਾਂ, ਜੋ ਆਪਣੇ ਮਨ ਨਾਲ ਆਪਣੇ ਸਰੀਰ ਨਾਲ ਤੈਨੂੰ ਯਾਦ ਕਰਦਾ ਰਹਿੰਦਾ ਹੈ ॥੧॥ ਵਾਰਿ ਵਾਰਿ ਜਾਈ = ਮੈਂ ਸਦਕੇ ਜਾਂਦਾ ਹਾਂ (ਜਾਈਂ)। ਵਿਟਹੁ = ਤੋਂ ॥੧॥
ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥
I wash the feet of those who walk upon Your Path.
(ਹੇ ਪ੍ਰਭੂ!) ਜੇਹੜਾ ਮਨੁੱਖ ਤੇਰੇ (ਮਿਲਾਪ ਦੇ) ਰਾਹ ਤੇ ਤੁਰਦਾ ਹੈ, ਮੈਂ ਉਸ ਦੇ ਪੈਰ ਧੋਂਦਾ ਰਹਾਂ। ਪਖਾਲੀ = ਪਖਲੀਂ, ਮੈਂ ਧੋਂਦਾ ਹਾਂ। ਮਾਰਗਿ = ਰਸਤੇ ਉੱਤੇ।
ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥
With my eyes, I long to behold those kind people.
(ਹੇ ਭਾਈ!) ਦਇਆ ਦੇ ਸੋਮੇ ਉਸ ਅਕਾਲ ਪੁਰਖ ਨੂੰ ਮੈਂ ਆਪਣੀਆਂ ਅੱਖਾਂ ਨਾਲ ਵੇਖਣਾ ਚਹੁੰਦਾ ਹਾਂ। ਨਿਹਾਲੀ = ਮੈਂ ਵੇਖਦਾ ਹਾਂ।
ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥੨॥
I offer my mind to those friends, who have met the Guru and found God. ||2||
(ਇਸ ਵਾਸਤੇ) ਮੈਂ ਆਪਣਾ ਮਨ ਆਪਣੇ ਉਸ ਸੱਜਣ ਦੇ ਹਵਾਲੇ ਕਰਨ ਨੂੰ ਤਿਆਰ ਹਾਂ ਜਿਸ ਨੇ ਗੁਰੂ ਨੂੰ ਮਿਲ ਕੇ ਉਸ ਪ੍ਰਭੂ ਨੂੰ ਲੱਭ ਲਿਆ ਹੈ ॥੨॥ ਗੁਰ ਮਿਲਿ = ਗੁਰੂ ਨੂੰ ਮਿਲ ਕੇ। ਲਾਧੇ = ਲੱਭਾ ॥੨॥
ਸੇ ਵਡਭਾਗੀ ਜਿਨਿ ਤੁਮ ਜਾਣੇ ॥
Very fortunate are those who know You.
(ਹੇ ਪ੍ਰਭੂ!) ਜਿਸ ਜਿਸ ਮਨੁੱਖ ਨੇ ਤੇਰੇ ਨਾਲ ਸਾਂਝ ਪਾ ਲਈ ਹੈ, ਉਹ (ਸਭ) ਭਾਗਾਂ ਵਾਲੇ ਹਨ। ਸੇ = ਉਹ ਬੰਦੇ। ਜਿਨਿ = ਜਿਸ ਜਿਸ ਨੇ {ਨੋਟ: ਲਫ਼ਜ਼ 'ਜਿਨਿ' ਇਕ-ਵਚਨ ਹੈ। ਲ਼ਫ਼ਜ਼ 'ਸੇ' ਬਹੁ-ਵਚਨ ਹੈ। 'ਸੋ' ਇਕ-ਵਚਨ ਹੈ}। ਤੁਮ = ਤੈਨੂੰ।
ਸਭ ਕੈ ਮਧੇ ਅਲਿਪਤ ਨਿਰਬਾਣੇ ॥
In the midst of all, they remain detached and balanced in Nirvaanaa.
(ਹੇ ਭਾਈ!) ਪਰਮਾਤਮਾ ਸਭ ਜੀਵਾਂ ਦੇ ਅੰਦਰ ਵੱਸਦਾ ਹੈ (ਫਿਰ ਭੀ ਉਹ) ਨਿਰਲੇਪ ਹੈ ਤੇ ਵਾਸਨਾ-ਰਹਿਤ ਹੈ। ਅਲਿਪਤ = ਨਿਰਲੇਪ। ਨਿਰਬਾਣੇ = ਵਾਸਨਾ-ਰਹਿਤ।
ਸਾਧ ਕੈ ਸੰਗਿ ਉਨਿ ਭਉਜਲੁ ਤਰਿਆ ਸਗਲ ਦੂਤ ਉਨਿ ਸਾਧੇ ਜੀਉ ॥੩॥
In the Saadh Sangat, the Company of the Holy, they cross over the terrifying world-ocean, and conquer all their evil passions. ||3||
(ਜਿਸ ਮਨੁੱਖ ਨੇ ਉਸ ਨਾਲ ਸਾਂਝ ਪਾਈ ਹੈ) ਸਾਧ ਸੰਗਤਿ ਵਿਚ ਰਹਿ ਕੇ ਉਸ ਨੇ ਸੰਸਾਰ-ਸਮੁੰਦਰ ਤਰ ਲਿਆ ਹੈ, ਉਸ ਨੇ (ਕਾਮਾਦਿਕ) ਸਾਰੇ ਵਿਕਾਰ ਆਪਣੇ ਵੱਸ ਵਿਚ ਕਰ ਲਏ ਹਨ ॥੩॥ ਉਨਿ = ਉਸ ਬੰਦੇ ਨੇ। ਭਉਜਲੁ = ਸੰਸਾਰ-ਸਮੁੰਦਰ ॥੩॥
ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥
My mind has entered their Sanctuary.
(ਹੇ ਭਾਈ!) ਮੇਰਾ ਮਨ ਉਹਨਾਂ ਦੀ ਸਰਨ ਪੈਂਦਾ ਹੈ,
ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥
I have renounced my pride in my own strength, and the darkness of emotional attachment.
(ਜਿਨ੍ਹਾਂ ਨੇ ਦੁਨੀਆ ਵਾਲਾ) ਮਾਣ ਛੱਡ ਕੇ (ਦੁਨੀਆ ਵਾਲਾ) ਤਾਣ ਛੱਡ ਕੇ (ਜੀਵਨ-ਰਾਹ ਵਿਚ) ਹਨੇਰਾ (ਪੈਦਾ ਕਰਨ ਵਾਲਾ ਮਾਇਆ ਦਾ) ਮੋਹ ਛੱਡ ਕੇ (ਸਾਰੇ ਦੂਤ ਵੱਸ ਕਰ ਲਏ ਹਨ।) ਤਜਿ = ਤਿਆਗ ਕੇ।
ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥੪॥੨੦॥੨੭॥
Please bless Nanak with the Gift of the Naam, the Name of the Inaccessible and Unfathomable God. ||4||20||27||
(ਉਹਨਾਂ ਅੱਗੇ ਅਰਦਾਸ ਕਰਦਾ ਹੈ ਕਿ) ਮੈਨੂੰ ਨਾਨਕ ਨੂੰ (ਭੀ) ਉਸ ਅਪਹੁੰਚ ਅਥਾਹ ਪ੍ਰਭੂ ਦਾ ਨਾਮ ਦਾਨ (ਵਜੋਂ) ਦੇਹੋ ॥੪॥੨੦॥੨੭॥ ਅਗਾਧੇ = ਅਥਾਹ। ਅਗਮ = ਅਪਹੁੰਚ ॥੪॥