ਸਲੋਕ ਮਃ

Salok, Fourth Mehl:

ਸਲੋਕ ਚੋਥੀ ਪਾਤਸ਼ਾਹੀ।

ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ

My mind and body are imbued with the Love of my Beloved, twenty-four hours a day.

(ਮਨ ਲੋਚਦਾ ਹੈ ਕਿ) ਅੱਠੇ ਪਹਿਰ ਲੱਗ ਜਾਣ (ਭਾਵ, ਗੁਜ਼ਰ ਜਾਣ) (ਪਰ) ਮੇਰੇ ਹਿਰਦੇ ਤੇ ਸਰੀਰ ਵਿਚ ਪਿਆਰੇ ਦਾ ਪਿਆਰ (ਲੱਗਾ ਰਹੇ, ਭਾਵ, ਨਾ ਮੁੱਕੇ) ਮੈ ਮਨਿ = ਮੇਰੇ ਮਨ ਵਿਚ। ਨੋਟ: ਲਫ਼ਜ਼ 'ਲਗੰਨਿ' ਅਤੇ 'ਵਸੰਨਿ' ਵਰਤਮਾਨ ਕਾਲ, ਅੱਨ ਪੁਰਖ, ਬਹੁ-ਵਚਨ ਵਿਚ ਹਨ।

ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥

Shower Your Mercy upon servant Nanak, O God, that he may dwell in peace with the True Guru. ||1||

(ਕਿਉਂਕਿ) ਹੇ ਨਾਨਕ! (ਜਿਨ੍ਹਾਂ) ਮਨੁੱਖਾਂ ਤੇ ਹਰੀ (ਇਹੋ ਜਿਹੀ) ਕਿਰਪਾ ਕਰਦਾ ਹੈ ਉਹ ਸਤਿਗੁਰੂ ਦੇ (ਬਖ਼ਸ਼ੇ ਹੋਏ) ਸੁਖ ਵਿਚ (ਸਦਾ) ਵੱਸਦੇ ਹਨ ॥੧॥ 'ਵਸੰਨਿ' ਦਾ ਅਰਥ 'ਮੈਂ ਵਸਦਾ ਰਹਾਂ' ਕਰਨਾ ਗ਼ਲਤ ਹੈ (ਵੇਖੋ, 'ਗੁਰਬਾਣੀ ਵਿਆਕਰਣ')। ਧਾਰਿ = ਧਾਰੀ ਹੈ ॥੧॥