ਪਉੜੀ ॥
Pauree:
ਪਉੜੀ।
ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥
The Lord Himself is the Master, the servant and the devotee; the Lord Himself is the Cause of causes.
ਪ੍ਰਭੂ ਆਪ ਹੀ ਠਾਕੁਰ ਆਪ ਹੀ ਸੇਵਕ ਤੇ ਭਗਤ ਹੈ, ਆਪੇ ਕਰਦਾ ਹੈ ਤੇ ਆਪ (ਜੀਵਾਂ ਪਾਸੋਂ) ਕਰਾਉਂਦਾ ਹੈ।
ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥
The Lord Himself beholds, and He Himself rejoices. As He wills, so does He enjoin us.
ਆਪ ਹੀ ਵੇਖਦਾ ਹੈ, ਆਪ ਹੀ ਪ੍ਰਸੰਨ ਹੁੰਦਾ ਹੈ, ਜਿਧਰ ਚਾਹੁੰਦਾ ਹੈ ਓਧਰ (ਜੀਵਾਂ ਨੂੰ) ਲਾਉਂਦਾ ਹੈ। ਵਿਗਸੈ = ਖ਼ੁਸ਼ ਹੁੰਦਾ ਹੈ। ਜਿਤੁ = ਜਿਧਰ।
ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥
The Lord places some on the Path, and the Lord leads others into the wilderness.
ਇਕਨਾ ਨੂੰ ਆਪ ਹੀ ਸਿੱਧੇ ਰਸਤੇ ਪਾਉਂਦਾ ਹੈ ਤੇ ਇਕਨਾ ਨੂੰ ਆਪ ਹੀ ਕੁਰਾਹੇ ਪਾ ਦੇਂਦਾ ਹੈ। ਮਾਰਗਿ = (ਸਿੱਧੇ) ਰਾਹ ਤੇ। ਉਝੜਿ = ਕੁਰਾਹੇ।
ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥
The Lord is the True Master; True is His justice. He arranges and beholds all His plays.
ਹਰੀ ਸੱਚਾ ਮਾਲਕ ਹੈ, ਉਸ ਦਾ ਨਿਆਂ ਭੀ ਅਭੁੱਲ ਹੈ, ਉਹ ਆਪ ਹੀ ਸਾਰੇ ਤਮਾਸ਼ੇ ਕਰ ਕੇ ਵੇਖ ਰਿਹਾ ਹੈ।
ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥੫॥
By Guru's Grace, servant Nanak speaks and sings the Glorious Praises of the True Lord. ||5||
ਦਾਸ ਨਾਨਕ ਆਖਦਾ ਹੈ ਕਿ ਸਤਿਗੁਰੂ ਦੀ ਮੇਹਰ ਨਾਲ (ਹੀ ਮਨੁੱਖ ਐਸੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਗਾਉਂਦਾ ਹੈ ॥੫॥