ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
Swaiyas From The Mouth Of The Great Fifth Mehl:
ਗੁਰੂ ਅਰਜਨਦੇਵ ਜੀ ਦੇ ਉਚਾਰੇ ਹੋਏ ਸਵਯੇ।
ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥
O Primal Lord God, You Yourself are the Creator, the Cause of all causes.
ਹੇ ਆਦਿ ਪੁਰਖ! ਹੇ ਕਰਤਾਰ! ਤੂੰ ਆਪ ਹੀ ਸਾਰੀ ਸ੍ਰਿਸ਼ਟੀ ਦਾ ਮੂਲ ਹੈਂ। ਪੁਰਖ = ਸਰਬ-ਵਿਆਪਕ। ਕਰਣ ਕਾਰਣ = ਕਰਣ ਦਾ ਕਾਰਣ ਸ੍ਰਿਸ਼ਟੀ ਦਾ ਮੁੱਢ।
ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥
You are All-pervading everywhere, totally filling all hearts.
ਤੂੰ ਸਭ ਥਾਈਂ ਭਰਪੂਰਿ ਹੈਂ; (ਭਾਵ, ਕੋਈ ਥਾਂ ਐਸਾ ਨਹੀਂ, ਜਿੱਥੇ ਤੂੰ ਨਾਹ ਹੋਵੇਂ)। ਤੂੰ ਸਭ ਸਰੀਰਾਂ ਵਿਚ ਮੌਜੂਦ ਹੈਂ। ਭਰਪੂਰਿ = ਵਿਆਪਕ। ਸਗਲ ਘਟ = ਸਾਰੇ ਘਟਾਂ ਵਿਚ। ਰਹਿਓ ਬਿਆਪੇ = ਵਿਆਪ ਰਿਹਾ ਹੈਂ, ਪਸਰ ਰਿਹਾ ਹੈਂ, ਹਾਜ਼ਰ-ਨਾਜ਼ਰ ਹੈਂ।
ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥
You are seen pervading the world; who can know Your State? You protect all; You are our Lord and Master.
ਹੇ (ਸਭ ਦੇ) ਮਾਲਕ ਅਕਾਲ ਪੁਰਖ! ਤੂੰ ਸਾਰੇ ਜਗਤ ਵਿਚ ਪਸਰਿਆ ਹੋਇਆ ਦਿੱਸ ਰਿਹਾ ਹੈਂ। ਕੌਣ ਜਾਣਦਾ ਹੈ ਤੂੰ ਕਿਹੋ ਜਿਹਾ ਹੈਂ? ਤੂੰ ਆਪ ਹੀ ਸਭ (ਜੀਆਂ) ਦੀ ਰੱਖਿਆ ਕਰਦਾ ਹੈਂ। ਦੇਖੀਐ = ਦੇਖੀਦਾ ਹੈਂ। ਜਗਤਿ = ਜਗਤ ਵਿਚ। ਪਤਿ = ਮਾਲਕ।
ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥
O my Imperishable and Formless Lord, You formed Yourself.
(ਹੇ ਆਦਿ ਪੁਰਖ!) ਤੂੰ ਕਦੇ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ; ਤੇਰੀ ਉਤਪੱਤੀ ਤੇਰੇ ਆਪਣੇ ਆਪ ਤੋਂ ਹੀ ਹੈ। ਅਬਿਨਾਸੀ = ਨਾਸ ਨਾ ਹੋਣ ਵਾਲਾ। ਅਬਿਗਤ = ਅਵਿਅਕਤ ਜੋ ਵਿਅਕਤੀ ਤੋਂ ਰਹਿਤ ਹੋਵੇ, ਸਰੀਰ ਤੋਂ ਰਹਿਤ, ਅਦ੍ਰਿਸ਼ਟ, ਇਹਨਾਂ ਅੱਖਾਂ ਨਾਲ ਨਾਹ ਦਿੱਸਣ ਵਾਲਾ। ਆਪੇ ਆਪਿ = ਆਪਣੇ ਆਪ ਤੋਂ। ਉਤਪਤਿ = ਪੈਦਾਇਸ਼।
ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥
You are the One and Only; no one else is like You.
ਤੂੰ ਕੇਵਲ ਇੱਕੋ ਹੀ ਇਕ ਹੈਂ, ਤੇਰੇ ਵਰਗਾ ਹੋਰ ਕੋਈ ਨਹੀਂ ਹੈ। ਅਨ = ਕੋਈ ਹੋਰ (अन्य)। ਤੁਮ ਭਤਿ = ਤੁਮ ਭਾਂਤਿ, ਤੇਰੇ ਵਰਗਾ।
ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥
O Lord, You have no end or limitation. Who can contemplate You? You are the Father of the world, the Support of all life.
ਹਰੀ ਦਾ ਅੰਤ ਤੇ ਹੱਦ-ਬੰਨਾ ਨਹੀਂ (ਪਾਇਆ ਜਾ ਸਕਦਾ)। ਕੌਣ (ਮਨੁੱਖ) ਹੈ ਜੋ (ਉਸ ਦੇ ਹੱਦ-ਬੰਨੇ ਨੂੰ ਲੱਭਣ ਦੀ) ਵਿਚਾਰ ਕਰ ਸਕਦਾ ਹੈ? ਹਰੀ ਸਾਰੇ ਜਗਤ ਦਾ ਪਿਤਾ ਹੈ ਅਤੇ ਸਾਰੇ ਜੀਆਂ ਦਾ ਆਸਰਾ ਹੈ। ਪਾਰਾਵਾਰੁ = ਉਰਲਾ ਪਰਲਾ ਪਾਸਾ, ਹੱਦ-ਬੰਨਾ। ਸ੍ਰਬ ਪ੍ਰਾਨ ਕੋ = ਸਾਰੇ ਪ੍ਰਾਣੀਆਂ ਦਾ। ਆਧਾਰੁ = ਆਸਰਾ।
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
Your devotees are at Your Door, O God - they are just like You. How can servant Nanak describe them with only one tongue?
(ਹਰੀ ਦਾ) ਭਗਤ ਸੇਵਕ (ਗੁਰੂ) ਨਾਨਕ (ਹਰੀ ਦੇ) ਦਰ ਤੇ ਪਰਵਾਨ (ਹੋਇਆ ਹੈ) ਤੇ ਹਰੀ ਵਰਗਾ ਹੈ। (ਮੇਰੀ) ਇਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਥਨ ਕਰ ਸਕਦੀ ਹੈ? ਦਰਿ = ਦਰ ਤੇ, (ਅਕਾਲ ਪੁਰਖ ਦੇ) ਦਰਵਾਜ਼ੇ ਤੇ। ਤੁਲਿ = ਪ੍ਰਵਾਨ। ਬ੍ਰਹਮ ਸਮਸਰਿ = ਅਕਾਲ ਪੁਰਖ ਦੇ ਸਮਾਨ, ਅਕਾਲ ਪੁਰਖ ਦਾ ਰੂਪ। ਜੀਹ = ਜੀਭ। ਬਖਾਨੈ = ਕਹੈ, ਕਹਿ ਸਕਦੀ ਹੈ।
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥
I am a sacrifice, a sacrifice, a sacrifice, a sacrifice, forever a sacrifice to them. ||1||
ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਾ ਸਦਕੇ ਹਾਂ ॥੧॥ ਬਲਿ = ਸਦਕੇ। ਸਦ = ਸਦਾ ॥੧॥