ਸਲੋਕੁ ਮਃ

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ

The love of Maya is enticing; without teeth, it has eaten up the world.

ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ।) ਜਿਨਿ = ਜਿਸ (ਮਾਇਆ ਦੀ ਅਪਣੱਤ) ਨੇ। (ਨੋਟ: 'ਮਾਇਆ' ਤੇ 'ਮਮਤਾ' ਦੋ ਵੱਖੋ ਵੱਖ ਚੀਜ਼ਾਂ ਨਹੀਂ ਲੈਣੀਆਂ; ਲਫ਼ਜ਼ 'ਜਿਨਿ' (= ਜਿਸ ਨੇ) 'ਇਕ-ਵਚਨ' ਹੈ।)

ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ

The self-willed manmukhs are eaten away, while the Gurmukhs are saved; they focus their consciousness on the True Name.

ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ

Without the Name, the world wanders around insane; the Gurmukhs come to see this.

ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ।

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਵਸਾਇਆ

Involved in worldly affairs, he wastes his life in vain; the peace-giving Lord does not come to abide in his mind.

ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥

O Nanak, they alone obtain the Name, who have such pre-ordained destiny. ||1||

(ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ ॥੧॥