ਆਸਾ ਮਹਲਾ ੫ ॥
Aasaa, Fifth Mehl:
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਬਾਵਰ ਸੋਇ ਰਹੇ ॥੧॥ ਰਹਾਉ ॥
The crazy people are asleep. ||1||Pause||
(ਮਾਇਆ ਦੇ ਮੋਹ ਵਿਚ) ਝੱਲੇ ਹੋਏ ਮਨੁੱਖ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ ॥੧॥ ਰਹਾਉ ॥ ਬਾਵਰ = ਕਮਲੇ, ਝਲੇ, ਪਾਗਲ ॥੧॥ ਰਹਾਉ ॥
ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥
They are intoxicated with attachment to their families and sensory pleasures; they are held in the grip of falsehood. ||1||
(ਅਜੇਹੇ ਬੰਦੇ) ਪਰਵਾਰ ਦੇ ਮੋਹ ਅਤੇ ਵਿਸ਼ਿਆਂ ਦੇ ਸੁਆਦਾਂ ਵਿਚ ਮਸਤ ਹੋ ਕੇ ਕੂੜੀਆਂ ਮੱਲਾਂ ਮੱਲਦੇ ਰਹਿੰਦੇ ਹਨ ॥੧॥ ਬਿਖੈ ਰਸ = ਵਿਸ਼ਿਆਂ ਦੇ ਸੁਆਦ। ਮਿਥਿਆ ਗਹਨ ਗਹੇ = ਝੂਠੀਆਂ ਮੱਲਾਂ ਮੱਲਦੇ ਹਨ ॥੧॥
ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥
The false desires, and the dream-like delights and pleasures - these, the self-willed manmukhs call true. ||2||
(ਮਾਇਆ ਦੇ ਮੋਹ ਵਿਚ ਪਾਗਲ ਹੋਏ ਮਨ) ਉਹਨਾਂ ਪਦਾਰਥਾਂ ਦੀ ਲਾਲਸਾ ਕਰਦੇ ਰਹਿੰਦੇ ਹਨ ਜਿਨ੍ਹਾਂ ਨਾਲ ਸਾਥ ਨਹੀਂ ਨਿਭਣਾ ਜੋ ਸੁਪਨਿਆਂ ਵਿਚ ਪ੍ਰਤੀਤ ਹੋ ਰਹੇ ਮੌਜ-ਮੇਲਿਆਂ ਵਾਂਗ ਹਨ, (ਅਜੇਹੇ ਬੰਦੇ) ਇਹਨਾਂ ਪਦਾਰਥਾਂ ਨੂੰ ਆਪਣੇ ਮਨ ਵਿਚ ਸਦਾ ਕਾਇਮ ਰਹਿਣ ਵਾਲੇ ਸਮਝਦੇ ਹਨ, ਮੂੰਹੋਂ ਭੀ ਉਹਨਾਂ ਨੂੰ ਹੀ ਪੱਕੇ ਸਾਥੀ ਆਖਦੇ ਹਨ ॥੨॥ ਮਿਥਨ ਮਨੋਰਥ = ਝੂਠੀਆਂ ਮਨੋ-ਕਾਮਨਾਂ। ਉਲਾਸ = ਚਾਉ, ਖ਼ੁਸ਼ੀਆਂ। ਮਨਿ = ਮਨ ਵਿਚ। ਮੁਖਿ = ਮੂੰਹ ਨਾਲ। ਸਤਿ = ਸਦਾ ਕਾਇਮ ਰਹਿਣ ਵਾਲੇ ॥੨॥
ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥
The wealth of the Ambrosial Naam, the Name of the Lord, is with them, but they do not find even a tiny bit of its mystery. ||3||
ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਹੀ ਸਦਾ ਸਾਥ ਦੇਣ ਵਾਲਾ ਪਦਾਰਥ ਹੈ, ਪਰ ਮਾਇਆ ਦੇ ਮੋਹ ਵਿਚ ਝੱਲੇ ਹੋਏ ਮਨੁੱਖ ਇਸ ਹਰਿ-ਨਾਮ ਦਾ ਭੇਤ ਰਤਾ ਭੀ ਨਹੀਂ ਸਮਝਦੇ ॥੩॥ ਅੰਮ੍ਰਿਤ ਨਾਮੁ = ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ। ਮਰਮੁ = ਭੇਤ ॥੩॥
ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥
By Your Grace, O Lord, You save those, who take to the Sanctuary of the Sat Sangat, the True Congregation. ||4||2||142||
(ਜੀਵਾਂ ਦੇ ਭੀ ਕੀਹ ਵੱਸ?) ਹੇ ਨਾਨਕ! ਪ੍ਰਭੂ ਮੇਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ ਸਾਧ ਸੰਗਤਿ ਵਿਚ ਰੱਖਦਾ ਹੈ ਉਹੀ ਉਸ ਪ੍ਰਭੂ ਦੀ ਸਰਨ ਆਏ ਰਹਿੰਦੇ ਹਨ ॥੪॥੨॥੧੪੨॥ ਆਹੇ = ਆਏ ਹਨ ॥੪॥੨॥੧੪੨॥