ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥
When the Perfect True Guru becomes merciful,
(ਹੇ ਭਾਈ!) ਅਭੁੱਲ ਗੁਰੂ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਕ੍ਰਿਪਾਲੁ = {कृपा-आलय} ਕਿਰਪਾ ਦਾ ਘਰ, ਦਇਆਵਾਨ।
ਹਿਰਦੈ ਵਸਿਆ ਸਦਾ ਗੁਪਾਲੁ ॥੧॥
the Lord of the World abides in the heart forever. ||1||
ਸ੍ਰਿਸ਼ਟੀ ਦੇ ਰੱਖਿਅਕ ਪਰਮਾਤਮਾ (ਦਾ ਨਾਮ) ਸਦਾ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ ॥੧॥ ਹਿਰਦੈ = ਹਿਰਦੇ ਵਿਚ ॥੧॥
ਰਾਮੁ ਰਵਤ ਸਦ ਹੀ ਸੁਖੁ ਪਾਇਆ ॥
Meditating on the Lord, I have found eternal peace.
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਦਿਆਂ ਉਸ ਨੇ ਸਦਾ ਹੀ ਆਤਮਕ ਆਨੰਦ ਮਾਣਿਆ ਹੈ, ਰਵਤ = ਸਿਮਰਦਿਆਂ। ਸਦ ਹੀ = ਸਦਾ ਹੀ।
ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥
The Sovereign Lord, the Perfect King, has shown His Mercy to me. ||1||Pause||
ਜਿਸ ਮਨੁੱਖ ਉੱਤੇ ਸਰਬ-ਵਿਆਪਕ ਪ੍ਰਭੂ-ਪਾਤਿਸ਼ਾਹ ਨੇ ਮਿਹਰ ਕੀਤੀ ਹੈ ॥੧॥ ਰਹਾਉ ॥ ਮਇਆ = ਕਿਰਪਾ। ਪੂਰਨ = ਸਰਬ-ਵਿਆਪਕ। ਹਰਿ ਰਾਇਆ = ਪ੍ਰਭੂ ਪਾਤਸ਼ਾਹ ॥੧॥ ਰਹਾਉ ॥
ਕਹੁ ਨਾਨਕ ਜਾ ਕੇ ਪੂਰੇ ਭਾਗ ॥
Says Nanak, one whose destiny is perfect,
ਨਾਨਕ ਆਖਦਾ ਹੈ- ਜਿਸ ਮਨੁੱਖ ਦੇ (ਮੱਥੇ ਉਤੇ) ਪੂਰੇ ਭਾਗ ਜਾਗ ਪੈਂਦੇ ਹਨ, ਜਾ ਕੇ = ਜਿਸ (ਮਨੁੱਖ) ਦੇ।
ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥
meditates on the Name of the Lord, Har, Har, the Everlasting Husband. ||2||106||
ਉਹ ਸਦਾ ਪਰਮਾਤਮਾ ਦਾ ਨਾਮ ਜਪਦਾ ਹੈ, (ਉਸ ਦੇ ਸਿਰ ਤੇ) ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਖਸਮ (ਆਪਣਾ ਹੱਥ ਰੱਖਦਾ ਹੈ) ॥੨॥੧੦੬॥ ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੋਹਾਗੁ = {सौभाग्य} ਖਸਮ, ਪਤੀ ॥੨॥