ਮਃ

Third Mehl:

ਤੀਜੀ ਪਾਤਿਸ਼ਾਹੀ।

ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ

Serve the Guru, and wait upon Him; as you work, maintain the Fear of God.

ਜੇ ਮਨੁਖ (ਪ੍ਰਭੂ ਦੇ) ਡਰ ਵਿਚ ਰਚ ਕੇ ਗੁਰੂ ਦੀ ਦੱਸੀ ਹੋਈ ਸੇਵਾ ਚਾਕਰੀ ਕਾਰ ਕਰੇ, ਚਾਕਰੀ = ਨੌਕਰੀ। ਭੈ = ਡਰ ਵਿਚ। ਕਮਾਇ = ਕਰੇ।

ਜੇਹਾ ਸੇਵੈ ਤੇਹੋ ਹੋਵੈ ਜੇ ਚਲੈ ਤਿਸੈ ਰਜਾਇ

As you serve Him, you will become like Him, as you walk according to His Will.

ਤੇ ਉਸੇ ਪ੍ਰਭੂ ਦੀ ਰਜ਼ਾ ਵਿਚ ਤੁਰੇ ਤਾਂ ਉਹ ਉਸ ਪ੍ਰਭੂ ਵਰਗਾ ਹੀ ਹੋ ਜਾਂਦਾ ਹੈ ਜਿਸ ਨੂੰ ਇਹ ਸਿਮਰਦਾ ਹੈ। ਤਿਸੈ = ਉਸ ਪ੍ਰਭੂ ਦੀ।

ਨਾਨਕ ਸਭੁ ਕਿਛੁ ਆਪਿ ਹੈ ਅਵਰੁ ਦੂਜੀ ਜਾਇ ॥੨॥

O Nanak, He Himself is everything; there is no other place to go. ||2||

ਫਿਰ, ਹੇ ਨਾਨਕ! (ਐਸੇ ਮਨੁੱਖ ਨੂੰ) ਸਭਨੀ ਥਾਈਂ ਪ੍ਰਭੂ ਹੀ ਪ੍ਰਭੂ ਦਿੱਸਦਾ ਹੈ, (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ, ਤੇ ਨਾਹ ਕੋਈ ਹੋਰ (ਆਸਰੇ ਦੀ) ਥਾਂ ਦਿੱਸਦੀ ਹੈ ॥੨॥ ਅਵਰੁ = ਕੋਈ ਹੋਰ। ਜਾਇ = ਥਾਂ ॥੨॥