ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥
Kabeer, bodies are like the rising and setting of the sun and the moon.
ਹੇ ਕਬੀਰ! (ਪੰਜਾਂ ਤੱਤਾਂ ਤੋਂ ਇਹ) ਸਰੀਰ-ਰਚਨਾ ਇਸ ਵਾਸਤੇ ਹੋਈ ਹੈ ਕਿ ਇਸ ਵਿਚ ਸੂਰਜ ਅਤੇ ਚੰਦ੍ਰਮਾ ਦਾ ਉਦੈ ਹੋਵੇ (ਭਾਵ, ਨਰਮ-ਦਿਲੀ ਅਤੇ ਸੀਤਲਤਾ ਪੈਦਾ ਹੋਣ, ਪਰ ਇਹ ਗੁਣ ਤਾਂ ਪੈਦਾ ਹੋ ਸਕਦੇ ਹਨ ਜੇ ਗੁਰੂ ਮਿਲੇ ਤੇ ਗੁਰੂ ਦੀ ਰਾਹੀਂ ਗੋਬਿੰਦ ਦੇ ਚਰਨਾਂ ਵਿਚ ਜੁੜੀਏ)। ਸੂਰਜ ਚਾਂਦ ਕੈ ਉਦੈ = ਸੂਰਜ ਅਤੇ ਚੰਦ੍ਰਮਾ ਦੇ ਪ੍ਰਕਾਸ਼ ਦੀ ਖ਼ਾਤਰ।
ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥
Without meeting the Guru, the Lord of the Universe, they are all reduced to dust again. ||179||
ਗੁਰੂ ਪਰਮਾਤਮਾ ਦੇ ਮੇਲ ਤੋਂ ਬਿਨਾ ਇਹ ਸਰੀਰ ਮੁੜ ਮਿੱਟੀ ਦਾ ਮਿੱਟੀ ਹੀ ਹੋ ਜਾਂਦਾ ਹੈ (ਭਾਵ, ਇਹ ਮਨੁੱਖਾ ਸਰੀਰ ਬਿਲਕੁਲ ਵਿਅਰਥ ਹੀ ਚਲਾ ਜਾਂਦਾ ਹੈ) ॥੧੭੯॥