ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
O Brave and Powerful God, Ocean of Peace, I fell into the pit - please, take my hand. ||1||Pause||
ਹੇ ਬਲੀ ਬਾਹਾਂ ਵਾਲੇ ਸੂਰਮੇ ਪ੍ਰਭੂ! ਹੇ ਸੁਖਾਂ ਦੇ ਸਮੁੰਦਰ ਪਾਰਬ੍ਰਹਮ! (ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ) ਟੋਏ ਵਿਚ ਡਿਗਦੇ ਦੀ (ਮੇਰੀ) ਉਂਗਲੀ ਫੜ ਲੈ ॥੧॥ ਰਹਾਉ ॥ ਭੁਜ = ਬਾਂਹ। ਬਲ = ਤਾਕਤ। ਭੁਜ ਬਲ = ਜਿਸ ਦੀਆਂ ਬਾਹਾਂ ਵਿਚ ਤਾਕਤ ਹੈ, ਹੇ ਬਲਵਾਨ ਬਾਹਾਂ ਵਾਲੇ! ਸੁਖ ਸਾਗਰ = ਹੇ ਸੁਖਾਂ ਦੇ ਸਮੁੰਦਰ! ਗਰਤ = ਟੋਆ। ਪਰਤ = ਪੈਂਦਾ, ਡਿਗਦਾ। ਗਹਿ ਲੇਹੁ = ਫੜ ਲੈ। ਅੰਗੁਰੀਆ = ਉਂਗਲੀ ॥੧॥ ਰਹਾਉ ॥
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
My ears do not hear, and my eyes are not beautiful. I am in such pain; I am a poor cripple, crying at Your Door. ||1||
(ਹੇ ਪ੍ਰਭੂ! ਮੇਰੇ) ਕੰਨ ਵਿਚ (ਤੇਰੀ ਸਿਫ਼ਤ-ਸਾਲਾਹ) ਸੁਣਨ (ਦੀ ਸੂਝ) ਨਹੀਂ, ਮੇਰੀਆਂ ਅੱਖਾਂ (ਅਜੇਹੀਆਂ) ਸੋਹਣੀਆਂ ਨਹੀਂ (ਕਿ ਹਰ ਥਾਂ ਤੇਰਾ ਦੀਦਾਰ ਕਰ ਸਕਣ), ਮੈਂ ਤੇਰੀ ਸਾਧ ਸੰਗਤਿ ਵਿਚ ਜਾਣ ਜੋਗਾ ਨਹੀਂ ਹਾਂ, ਮੈਂ ਪਿੰਗਲਾ ਹੋ ਚੁਕਾ ਹਾਂ ਤੇ ਦੁੱਖੀ ਹੋ ਕੇ ਤੇਰੇ ਦਰ ਤੇ ਪੁਕਾਰ ਕਰਦਾ ਹਾਂ (ਮੈਨੂੰ ਵਿਕਾਰਾਂ ਦੇ ਟੋਏ ਵਿਚੋਂ ਬਚਾ ਲੈ) ॥੧॥ ਸ੍ਰਵਨਿ = ਸ੍ਰਵਨ ਵਿਚ, ਕੰਨ ਵਿਚ। ਸੁਰਤਿ = ਸੁਣਨ ਦੀ ਸਮਰੱਥਾ। ਆਰਤ = {आर्त} ਦੁਖੀਆ। ਦੁਆਰਿ = (ਤੇਰੇ) ਦਰ ਤੇ। ਰਟਤ = ਪੁਕਾਰਦਾ। ਪਿੰਗੁਰੀਆ = ਪਿੰਗਲਾ, ਪੈਰ-ਹੀਣ ॥੧॥
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
O Master of the poor and helpless, O Embodiment of Compassion, You are my Friend and Intimate, my Father and Mother.
ਹੇ ਨਾਨਕ! (ਆਖ)-ਹੇ ਗਰੀਬਾਂ ਦੇ ਖਸਮ! ਹੇ ਯਤੀਮਾਂ ਉਤੇ ਤਰਸ ਕਰਨ ਵਾਲੇ! ਹੇ ਸੱਜਣ! ਹੇ ਮਿੱਤਰ ਪ੍ਰਭੂ! ਹੇ ਮੇਰੇ ਪਿਤਾ! ਹੇ ਮੇਰੀ ਮਾਂ ਪ੍ਰਭੂ! ਦੀਨਾ ਨਾਥ = ਹੇ ਗ਼ਰੀਬਾਂ ਦੇ ਖਸਮ! ਕਰੁਣਾ ਮੈ = {करूणा-मय} ਤਰਸ-ਰੂਪ, ਤਰਸ-ਭਰਪੂਰ। ਮਹਤਰੀਆ = ਮਾਂ।
ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥
Nanak holds tight to the Lord's Lotus Feet in his heart; thus the Saints cross over the terrifying world-ocean. ||2||2||115||
ਤੇਰੇ ਸੰਤ ਤੇਰੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਰੱਖ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘਦੇ ਹਨ, (ਮਿਹਰ ਕਰ, ਮੈਨੂੰ ਭੀ ਆਪਣੇ ਚਰਨਾਂ ਦਾ ਪਿਆਰ ਬਖ਼ਸ਼ ਤੇ ਮੈਨੂੰ ਭੀ ਪਾਰ ਲੰਘਾ ਲੈ) ॥੨॥੨॥੧੧੫॥ ਚਰਨ ਕਵਲ = ਕੌਲ ਫੁੱਲਾਂ ਵਰਗੇ ਚਰਨ। ਗਹਿ = ਫੜ ਕੇ ॥੨॥