ਮਃ ੩ ॥
Third Mehl:
ਤੀਜੀ ਪਾਤਸ਼ਾਹੀ।
ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥
All other loves are transitory, as long as people do not love their Lord and Master.
ਜਦ ਤਾਈਂ ਮਾਲਕ ਨਾਲ ਪ੍ਰੀਤਿ (ਉਤਪੰਨ) ਨਹੀਂ ਹੁੰਦੀ, ਹੋਰ ਪਿਆਰ ਸਭ ਮਾਇਆ (ਦਾ ਪਿਆਰ) ਹੈ। ਬਿਰਹਾ = ਪਿਆਰ। ਧਾਤੁ = ਮਾਇਆ। ਸਾਹਿਬ ਪ੍ਰੀਤਿ = ਮਾਲਕ ਦਾ ਪਿਆਰ।
ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥
This mind is enticed by Maya-it cannot see or hear.
ਤੇ ਮਾਇਆ ਵਿਚ ਮੋਹਿਆ ਇਹ ਮਨ (ਪ੍ਰਭੂ ਨੂੰ) ਵੇਖ ਤੇ ਸੁਣ ਨਹੀਂ ਸਕਦਾ।
ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥
Without seeing her Husband Lord, love does not well up; what can the blind person do?
ਅੰਨ੍ਹਾ (ਮਨ) ਕਰੇ ਭੀ ਕੀਹ? (ਪ੍ਰਭੂ) ਪਤੀ ਨੂੰ ਵੇਖਣ ਤੋਂ ਬਿਨਾ ਪ੍ਰੀਤਿ ਪੈਦਾ ਹੀ ਨਹੀਂ ਹੋ ਸਕਦੀ। ਸਹ = ਖਸਮ।
ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥੨॥
O Nanak, the True One who takes away the eyes of spiritual wisdom-He alone can restore them. ||2||
ਹੇ ਨਾਨਕ! (ਮਾਇਆ ਵਿਚ ਫਸਾ ਕੇ) ਜਿਸ ਪ੍ਰਭੂ ਨੇ ਅੰਨ੍ਹਾ ਕੀਤਾ ਹੈ, ਉਹੀ ਸਦਾ-ਥਿਰ ਪ੍ਰਭੂ ਮੁੜ ਅੱਖਾਂ ਦੇਂਦਾ ਹੈ ॥੨॥ ਜਿਨਿ = ਜਿਸ (ਪ੍ਰਭੂ) ਨੇ। ਸਚਾ = ਸਦਾ-ਥਿਰ ਰਹਿਣ ਵਾਲਾ, ਸੱਚਾ ॥੨॥