ਕੇਦਾਰਾ ਮਹਲਾ ੫ ॥
Kaydaaraa, Fifth Mehl:
ਕੇਦਾਰਾ ਪੰਜਵੀਂ ਪਾਤਿਸ਼ਾਹੀ।
ਹਰਿ ਕੇ ਨਾਮ ਕੀ ਮਨ ਰੁਚੈ ॥
My mind is filled with yearning for the Name of the Lord.
ਜਿਸ ਮਨੁੱਖ ਦੇ ਮਨ ਨੂੰ ਪਰਮਾਤਮਾ ਦੇ ਨਾਮ ਦੀ ਲਗਨ ਲੱਗ ਜਾਂਦੀ ਹੈ, ਮਨ = ਮਨ ਨੂੰ। ਰੁਚੈ = ਰੁਚੀ, ਚਾਹ, ਲਗਨ।
ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥
I am totally filled with tranquility and bliss; the burning desire within has been quenched. ||Pause||
ਉਸ ਦੇ ਹਿਰਦੇ ਵਿਚ ਪੂਰਨ ਸ਼ਾਂਤੀ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਦੀ ਪਹਿਲੀ) ਬਲ ਰਹੀ ਅੱਗ ਬੁੱਝ ਜਾਂਦੀ ਹੈ ॥ ਰਹਾਉ॥ ਕੋਟਿ = ਕਿਲ੍ਹੇ ਵਿਚ, ਹਿਰਦੇ ਦੇ ਕਿਲ੍ਹੇ ਵਿਚ। ਜਲਤ = (ਵਿਕਾਰਾਂ ਦੀ) ਬਲ ਰਹੀ (ਅੱਗ)। ਛਾਤੀ = ਹਿਰਦਾ। ਬੂਝੈ = (ਅੱਗ) ਬੁੱਝ ਜਾਂਦੀ ਹੈ ॥ ਰਹਾਉ॥
ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥
Walking on the path of the Saints, millions of mortal sinners have been saved.
ਜਿਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, (ਉਸ ਦੀ ਸੰਗਤ ਵਿਚ ਰਹਿ ਕੇ) ਅਨੇਕਾਂ ਵਿਕਾਰੀ ਮਨੁੱਖ (ਵਿਕਾਰਾਂ ਤੋਂ) ਬਚ ਜਾਂਦੇ ਹਨ। ਸੰਤ ਮਾਰਗਿ = ਗੁਰੂ ਦੇ (ਦੱਸੇ) ਰਾਹ ਉਤੇ। ਚਲਤ = ਤੁਰ ਰਿਹਾ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਮੁਚੈ = ਬਹੁਤ, ਅਨੇਕਾਂ। ਉਧਰੇ = (ਵਿਕਾਰਾਂ ਤੋਂ) ਬਚ ਜਾਂਦੇ ਹਨ।
ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥੧॥
One who applies the dust of the feet of the humble to his forehead, is purified, as if he has bathed at countless sacred shrines. ||1||
ਜਿਸ ਮਨੁੱਖ ਦੇ ਮੱਥੇ ਉਤੇ ਪਰਮਾਤਮਾ ਦੇ ਸੇਵਕ ਦੀ ਚਰਨ-ਧੂੜ ਲੱਗਦੀ ਹੈ, (ਉਸ ਦੇ ਅੰਦਰ, ਮਾਨੋ) ਅਨੇਕਾਂ ਤੀਰਥਾਂ (ਦੇ ਇਸ਼ਨਾਨ) ਦੀ ਪਵਿੱਤ੍ਰਤਾ ਹੋ ਜਾਂਦੀ ਹੈ ॥੧॥ ਰੇਨੁ = ਚਰਨ-ਧੂੜ। ਜਨ = ਪ੍ਰਭੂ ਦਾ ਭਗਤ। ਮਸਤਕਿ = ਮੱਥੇ ਉੱਤੇ। ਸੁਚੈ = ਸੁੱਚ, ਪਵਿੱਤ੍ਰਤਾ ॥੧॥
ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥
Meditating on His Lotus Feet deep within, one realizes the Lord and Master in each and every heart.
ਜਿਸ ਮਨੁੱਖ ਦੀ ਸੁਰਤ ਪ੍ਰਭੂ ਦੇ ਸੋਹਣੇ ਚਰਨਾਂ ਦੇ ਧਿਆਨ ਵਿਚ ਟਿਕੀ ਰਹਿੰਦੀ ਹੈ, ਉਸ ਨੂੰ ਮਾਲਕ-ਪ੍ਰਭੂ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ। ਭੀਤਰਿ = ਵਿਚ। ਧਿਆਨ ਭੀਤਰਿ = ਧਿਆਨ ਵਿਚ, ਯਾਦ ਵਿਚ। ਘਟਿ = ਘਟ ਵਿਚ। ਘਟਿ ਘਟਹਿ = ਹਰੇਕ ਸਰੀਰ ਵਿਚ। ਸੁਝੈ = ਦਿੱਸਦਾ ਹੈ।
ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥੨॥੭॥੧੫॥
In the Sanctuary of the Divine, Infinite Lord, Nanak shall never again be tortured by the Messenger of Death. ||2||7||15||
ਹੇ ਨਾਨਕ! ਜਿਹੜਾ ਮਨੁੱਖ ਚਾਨਣ-ਰੂਪ ਬੇਅੰਤ ਪ੍ਰਭੂ ਦੀ ਸਰਨ ਵਿਚ ਆ ਜਾਂਦਾ ਹੈ, ਜਮਦੂਤ ਮੁੜ ਉਸ ਨਾਲ ਕੋਈ ਝਗੜਾ ਨਹੀਂ ਪਾਂਦਾ ॥੨॥੭॥੧੫॥ ਦੇਵ = ਪ੍ਰਕਾਸ਼-ਰੂਪ ਪ੍ਰਭੂ। ਅਪਾਰ = ਬੇਅੰਤ। ਬਹੁਰਿ = ਮੁੜ। ਲੁਝੈ = ਝਗੜਦਾ ॥੨॥੭॥੧੫॥