ਛੰਤੁ ॥
Chhant:
ਛੰਤੁ। ਛੰਤੁ।
ਰੁਤਿ ਸਿਸੀਅਰ ਸੀਤਲ ਹਰਿ ਪ੍ਰਗਟੇ ਮੰਘਰ ਪੋਹਿ ਜੀਉ ॥
In the cold season of Maghar and Poh, the Lord reveals Himself.
ਮੰਘਰ ਮੋਹ ਦੇ ਮਹੀਨੇ ਵਿਚ ਸਿਆਲ ਦੀ ਰੁੱਤ (ਆ ਕੇ) ਠੰਢ ਵਰਤਾਂਦੀ ਹੈ, (ਇਸੇ ਤਰ੍ਹਾਂ ਜਿਸ ਜੀਵ ਦੇ ਹਿਰਦੇ ਵਿਚ) ਪਰਮਾਤਮਾ ਦਾ ਪਰਕਾਸ਼ ਆ ਹੁੰਦਾ ਹੈ। ਸਿਸੀਅਰ = ਸਿਆਲ। ਸੀਤਲ = ਠੰਢੀ। ਪੋਹਿ = ਪੋਹ (ਦੇ ਮਹੀਨੇ) ਵਿਚ।
ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥
My burning desires were quenched, when I obtained the Blessed Vision of His Darshan; the fraudulent illusion of Maya is gone.
ਜਿਹੜਾ ਮਨੁੱਖ ਪਰਮਾਤਮਾ ਦਾ ਦਰਸ਼ਨ ਕਰ ਲੈਂਦਾ ਹੈ, ਉਸ ਦੇ ਅੰਦਰੋਂ ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ, ਉਸ ਦੇ ਅੰਦਰੋਂ ਮਾਇਆ ਦੇ ਵਲ-ਛਲ ਮੁੱਕ ਜਾਂਦੇ ਹਨ। ਜਲਨਿ = ਤਪਸ਼, ਤ੍ਰਿਸ਼ਨਾ ਦੀ ਅੱਗ। ਧ੍ਰੋਹ = ਠੱਗੀਆਂ।
ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥
All my desires have been fulfilled, meeting the Lord face-to-face; I am His servant, I serve at His feet.
ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਪ੍ਰਭੂ ਦੇ ਜਿਸ ਚਰਨ-ਸੇਵਕ ਨੇ ਪ੍ਰਭੂ ਦੀ ਸੇਵਾ-ਭਗਤੀ ਕੀਤੀ, ਉਸ ਦੀਆਂ ਮਨੋ-ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ। ਸਭਿ = ਸਾਰੇ। ਮਿਲਿ = ਮਿਲ ਕੇ। ਸੇਵਕਿ = ਸੇਵਕ ਨੇ।
ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥
My necklaces, hair-ties, all decorations and adornments, are in singing the Glorious Praises of the unseen, mysterious Lord.
(ਜਿਵੇਂ ਪਤੀ-ਮਿਲਾਪ ਨਾਲ ਇਸਤ੍ਰੀ ਦੇ) ਹਾਰ ਡੋਰ ਆਦਿਕ ਸਾਰੇ ਸ਼ਿੰਗਾਰ (ਸਫਲ ਹੋ ਜਾਂਦੇ ਹਨ, ਇਸੇ ਤਰ੍ਹਾਂ ਪ੍ਰਭੂ-ਪਤੀ ਦੇ ਮਿਲਾਪ ਵਿਚ ਹੀ ਜੀਵ-ਇਸਤ੍ਰੀ ਲਈ) ਸਾਰੇ ਆਨੰਦ ਹਨ (ਤਾਂ ਤੇ, ਹੇ ਭਾਈ!) ਅਲੱਖ ਅਭੇਵ ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ। ਡੋਰ = ਧਾਗਾ। ਅਭੇਵਿਆ = ਅਭੇਵ ਦੇ। ਅਭੇਵ = ਜਿਸ ਦਾ ਭੇਤ ਨ ਪਾਇਆ ਜਾ ਸਕੇ।
ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥
I long for loving devotion to the Lord of the Universe, and so the Messenger of Death cannot even see me.
ਗੋਬਿੰਦ ਦਾ ਪ੍ਰੇਮ ਮੰਗਦਿਆਂ ਗੋਬਿੰਦ ਦੀ ਭਗਤੀ (ਦੀ ਦਾਤਿ) ਮੰਗਦਿਆਂ ਮੌਤ ਦਾ ਸਹਿਮ ਕਦੇ ਪੋਹ ਨਹੀਂ ਸਕਦਾ। ਭਾਉ = ਪਿਆਰ। ਬਾਂਛਤ = ਮੰਗਦਿਆਂ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ।
ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥੬॥
Prays Nanak, God has united me with Himself; I shall never suffer separation from my Beloved again. ||6||
ਨਾਨਕ ਬੇਨਤੀ ਕਰਦਾ ਹੈ-ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ, ਉਸ ਦੇ ਹਿਰਦੇ ਵਿਚ ਪ੍ਰਭੂ-ਪਿਆਰ ਦੀ ਅਣਹੋਂਦ ਨਹੀਂ ਹੁੰਦੀ ॥੬॥ ਪ੍ਰਭਿ = ਪ੍ਰਭੂ ਨੇ। ਤਹ = ਉਥੇ, ਉਸ ਦੇ ਹਿਰਦੇ ਵਿਚ। ਪ੍ਰੇਮ ਬਿਛੋਹ = ਪ੍ਰਭੂ-ਪ੍ਰੇਮ ਤੋਂ ਵਿਛੋੜਾ, ਪ੍ਰੇਮ ਦੀ ਅਣਹੋਂਦ ॥੬॥