ਗੂਜਰੀ ॥
Goojaree:
ਗੂਜਰੀ।
ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
At the very last moment, one who thinks of wealth, and dies in such thoughts,
ਜੋ ਮਨੁੱਖ ਮਰਨ ਵੇਲੇ ਧਨ-ਪਦਾਰਥ ਚੇਤੇ ਕਰਦਾ ਹੈ ਤੇ ਇਸੇ ਸੋਚ ਵਿਚ ਹੀ ਮਰ ਜਾਂਦਾ ਹੈ, ਅੰਤਿ ਕਾਲਿ = ਅੰਤ ਦੇ ਵੇਲੇ, ਮਰਨ ਸਮੇਂ। ਲਛਮੀ = ਮਾਇਆ, ਧਨ। ਸਿਮਰੈ = ਚੇਤੇ ਕਰਦਾ ਹੈ।
ਸਰਪ ਜੋਨਿ ਵਲਿ ਵਲਿ ਅਉਤਰੈ ॥੧॥
shall be reincarnated over and over again, in the form of serpents. ||1||
ਉਹ ਮੁੜ ਮੁੜ ਸੱਪ ਦੀ ਜੂਨੇ ਪੈਂਦਾ ਹੈ ॥੧॥ ਵਲਿ ਵਲਿ = ਮੁੜ ਮੁੜ। ਅਉਤਰੈ = ਜੰਮਦਾ ਹੈ ॥੧॥
ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥
O sister, do not forget the Name of the Lord of the Universe. ||Pause||
ਹੇ ਭੈਣ! (ਮੇਰੇ ਲਈ ਅਰਦਾਸ ਕਰ) ਮੈਨੂੰ ਕਦੇ ਪਰਮਾਤਮਾ ਦਾ ਨਾਮ ਨਾਹ ਭੁੱਲੇ (ਤਾਂ ਜੁ ਅੰਤ ਵੇਲੇ ਭੀ ਉਹ ਪਰਮਾਤਮਾ ਹੀ ਚੇਤੇ ਆਵੇ) ਰਹਾਉ॥ ਅਰੀ ਬਾਈ = ਹੇ ਭੈਣ! ਮਤਿ = ਮਤਾਂ, ਨਾਹ ॥ ਰਹਾਉ॥
ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
At the very last moment, he who thinks of women, and dies in such thoughts,
ਜੋ ਮਨੁੱਖ ਮਰਨ ਸਮੇਂ (ਆਪਣੀ) ਇਸਤ੍ਰੀ ਨੂੰ ਹੀ ਯਾਦ ਕਰਦਾ ਹੈ ਤੇ ਇਸੇ ਯਾਦ ਵਿਚ ਪ੍ਰਾਣ ਤਿਆਗ ਦੇਂਦਾ ਹੈ,
ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥
shall be reincarnated over and over again as a prostitute. ||2||
ਉਹ ਮੁੜ ਮੁੜ ਵੇਸਵਾ ਦਾ ਜਨਮ ਲੈਂਦਾ ਹੈ ॥੨॥
ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
At the very last moment, one who thinks of his children, and dies in such thoughts,
ਜੋ ਮਨੁੱਖ ਅੰਤ ਵੇਲੇ (ਆਪਣੇ) ਪੁੱਤ੍ਰਾਂ ਨੂੰ ਹੀ ਯਾਦ ਕਰਦਾ ਹੈ ਤੇ ਪੁੱਤ੍ਰਾਂ ਨੂੰ ਯਾਦ ਕਰਦਾ ਕਰਦਾ ਹੀ ਮਰ ਜਾਂਦਾ ਹੈ,
ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥
shall be reincarnated over and over again as a pig. ||3||
ਉਹ ਸੂਰ ਦੀ ਜੂਨੇ ਮੁੜ ਮੁੜ ਜੰਮਦਾ ਹੈ ॥੩॥ ਸੂਕਰ = ਸੂਰ ॥੩॥
ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
At the very last moment, one who thinks of mansions, and dies in such thoughts,
ਜੋ ਮਨੁੱਖ ਅਖ਼ੀਰ ਵੇਲੇ (ਆਪਣੇ) ਘਰ ਮਹਲ-ਮਾੜੀਆਂ ਦੇ ਹਾਹੁਕੇ ਲੈਂਦਾ ਹੈ ਤੇ ਇਹਨਾਂ ਹਾਹੁਕਿਆਂ ਵਿਚ ਸਰੀਰ ਛੱਡ ਜਾਂਦਾ ਹੈ,
ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥
shall be reincarnated over and over again as a goblin. ||4||
ਉਹ ਮੁੜ ਮੁੜ ਪ੍ਰੇਤ ਬਣਦਾ ਹੈ ॥੪॥
ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
At the very last moment, one who thinks of the Lord, and dies in such thoughts,
ਤ੍ਰਿਲੋਚਨ ਆਖਦਾ ਹੈ, ਜੋ ਮਨੁੱਖ ਅੰਤ ਸਮੇਂ ਪਰਮਾਤਮਾ ਨੂੰ ਯਾਦ ਕਰਦਾ ਹੈ ਤੇ ਇਸ ਯਾਦ ਵਿਚ ਟਿਕਿਆ ਹੋਇਆ ਹੀ ਚੋਲਾ ਤਿਆਗਦਾ ਹੈ,
ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥
says Trilochan, that man shall be liberated; the Lord shall abide in his heart. ||5||2||
ਉਹ ਮਨੁੱਖ (ਧਨ, ਇਸਤ੍ਰੀ, ਪੁੱਤਰ ਤੇ ਘਰ ਆਦਿਕ ਦੇ ਮੋਹ ਤੋਂ) ਆਜ਼ਾਦ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵੱਸਦਾ ਹੈ ॥੫॥੨॥ ਬਦਤਿ = ਆਖਦਾ ਹੈ। ਮੁਕਤਾ = ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਪੀਤੰਬਰੁ = (ਪੀਤ-ਅੰਬਰ) ਪੀਲੇ ਕੱਪੜਿਆਂ ਵਾਲਾ ਕ੍ਰਿਸ਼ਨ, ਪਰਮਾਤਮਾ। ਵਾ ਕੇ = ਉਸ ਦੇ ॥੫॥੨॥