ਪ੍ਰਭਾਤੀ ਮਹਲਾ

Prabhaatee, First Mehl:

ਪ੍ਰਭਾਤੀ ਪਹਿਲੀ ਪਾਤਿਸ਼ਾਹੀ।

ਆਵਤੁ ਕਿਨੈ ਰਾਖਿਆ ਜਾਵਤੁ ਕਿਉ ਰਾਖਿਆ ਜਾਇ

No one can hold anyone back from coming; how could anyone hold anyone back from going?

ਪ੍ਰਭੂ ਦੀ ਰਜ਼ਾ ਅਨੁਸਾਰ ਜੇਹੜਾ ਜੀਵ ਜਗਤ ਵਿਚ ਜੰਮਦਾ ਹੈ ਉਸ ਨੂੰ ਜੰਮਣੋਂ ਕੋਈ ਰੋਕ ਨਹੀਂ ਸਕਦਾ, ਜੇਹੜਾ (ਮਰ ਕੇ ਇਥੋਂ) ਜਾਣ ਲਗਦਾ ਹੈ ਉਸ ਨੂੰ ਕੋਈ ਇਥੇ ਰੋਕ ਕੇ ਨਹੀਂ ਰੱਖ ਸਕਦਾ। ਆਵਤੁ = (ਸੰਸਾਰ ਵਿਚ) ਆਉਂਦਾ, ਜੰਮਦਾ। ਨ ਰਾਖਿਆ = ਨਹੀਂ ਰੋਕਿਆ। ਜਾਵਤੁ = ਜਗਤ ਤੋਂ ਜਾਂਦਾ, ਮਰਦਾ।

ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥

He alone thoroughly understands this, from whom all beings come; all are merged and immersed in Him. ||1||

ਜਿਸ ਪਰਮਾਤਮਾ ਤੋਂ ਜਗਤ ਪੈਦਾ ਹੁੰਦਾ ਹੈ, ਉਸੇ ਵਿਚ ਹੀ ਇਹ ਲੀਨ ਹੋ ਜਾਂਦਾ ਹੈ (ਇਸ ਜਗਤ-ਰਚਨਾ ਦੇ ਭੇਤ ਨੂੰ) ਉਹ ਪਰਮਾਤਮਾ ਹੀ ਠੀਕ ਤਰ੍ਹਾਂ ਜਾਣਦਾ ਹੈ (ਜੀਵ ਨੂੰ ਇਹ ਗੱਲ ਨਹੀਂ ਸੋਭਦੀ ਕਿ ਜਗਤ ਨੂੰ ਮਾੜਾ ਆਖ ਕੇ ਇਸ ਤੋਂ ਨਫ਼ਰਤ ਕਰ ਕੇ ਪਰੇ ਹਟੇ) ॥੧॥ ਜਿਸ ਤੇ = ਜਿਸ ਪਰਮਾਤਮਾ ਤੋਂ। ਹੋਆ = ਪੈਦਾ ਹੋਇਆ ਹੈ। ਸੋਈ = ਉਹੀ, ਉਹੀ ਪਰਮਾਤਮਾ। ਪਰੁਜਾਣੈ = ਚੰਗੀ ਤਰ੍ਹਾਂ ਜਾਣਦਾ ਹੈ। ਮਾਹਿ = ਵਿਚ ॥੧॥

ਤੂਹੈ ਹੈ ਵਾਹੁ ਤੇਰੀ ਰਜਾਇ

Waaho! - You are Great, and Wondrous is Your Will.

ਹੇ ਪ੍ਰਭੂ! (ਇਸ ਜਗਤ ਦਾ ਰਚਨਹਾਰ) ਤੂੰ ਆਪ ਹੀ ਹੈਂ (ਤੂੰ ਆਪ ਹੀ ਇਸ ਨੂੰ ਆਪਣੀ ਰਜ਼ਾ ਅਨੁਸਾਰ ਪੈਦਾ ਕੀਤਾ ਹੈ) ਤੇਰੀ ਰਜ਼ਾ ਭੀ ਅਚਰਜ ਹੈ (ਭਾਵ, ਜੀਵਾਂ ਦੀ ਸਮਝ ਤੋਂ ਪਰੇ ਹੈ)। ਵਾਹੁ = ਅਚਰਜ।

ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਕਰਣਾ ਜਾਇ ॥੧॥ ਰਹਾਉ

Whatever You do, surely comes to pass. Nothing else can happen. ||1||Pause||

ਹੇ ਪ੍ਰਭੂ! ਜੋ ਕੁਝ ਤੂੰ ਕਰਦਾ ਹੈਂ, ਜ਼ਰੂਰ ਉਹੀ ਕੁਝ ਵਾਪਰਦਾ ਹੈ, ਤੇਰੀ ਰਜ਼ਾ ਦੇ ਉਲਟ (ਕਿਸੇ ਜੀਵ ਪਾਸੋਂ) ਕੁਝ ਨਹੀਂ ਕੀਤਾ ਜਾ ਸਕਦਾ (ਜੀਵ ਦਾ ਇਹ ਅੰਞਾਣਪੁਣਾ ਹੈ ਕਿ ਤੇਰੇ ਰਚੇ ਜਗਤ ਤੋਂ ਨਫ਼ਰਤ ਕਰੇ, ਤੇ ਗ੍ਰਿਹਸਤ ਛੱਡ ਕੇ ਫ਼ਕੀਰ ਜਾ ਬਣੇ) ॥੧॥ ਰਹਾਉ ॥ ਪਰੁ ਹੋਇਬਾ = ਜ਼ਰੂਰ ਹੋਵੇਗਾ ॥੧॥ ਰਹਾਉ ॥

ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ

The buckets on the chain of the Persian wheel rotate; one empties out to fill another.

ਜਿਵੇਂ ਵਗਦੇ ਖੂਹ ਦੀ ਮਾਹਲ ਨਾਲ ਟਿੰਡਾਂ ਬੱਧੀਆਂ ਹੁੰਦੀਆਂ ਹਨ (ਜਿਉਂ ਜਿਉਂ ਖੂਹ ਚੱਲਦਾ ਹੈ, ਤਿਉਂ ਤਿਉਂ) ਕੁਝ ਟਿੰਡਾਂ ਖ਼ਾਲੀ ਹੁੰਦੀਆਂ ਜਾਂਦੀਆਂ ਹਨ ਤੇ ਕੁਝ (ਟਿੰਡਾਂ ਖੂਹ ਦੇ ਪਾਣੀ ਨਾਲ) ਮੁੜ ਭਰਦੀਆਂ ਜਾਂਦੀਆਂ ਹਨ। ਹਰਹਟ = ਹਰਟ। ਮਾਲਾ = ਮਹਲ। ਫੇਰਿ = ਮੁੜ।

ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥

This is just like the Play of our Lord and Master; such is His Glorious Greatness. ||2||

ਇਸੇ ਤਰ੍ਹਾਂ ਦਾ ਹੀ ਜਗਤ-ਰਚਨਾ ਦਾ ਇਹ ਤਮਾਸ਼ਾ ਹੈ ਜੋ ਖਸਮ-ਪ੍ਰਭੂ ਨੇ ਰਚਿਆ ਹੋਇਆ ਹੈ (ਕੁਝ ਇਥੋਂ ਕੂਚ ਕਰ ਕੇ ਥਾਂ ਖ਼ਾਲੀ ਕਰ ਜਾਂਦੇ ਹਨ, ਤੇ ਕੁਝ ਸਰੀਰ ਧਾਰ ਕੇ ਥਾਂ ਆ ਮੱਲਦੇ ਹਨ)। ਜਿਵੇਂ ਪਰਮਾਤਮਾ ਦੀ ਰਜ਼ਾ ਹੈ ਤਿਵੇਂ ਇਹ ਤਮਾਸ਼ਾ ਹੋ ਰਿਹਾ ਹੈ (ਇਸ ਤੋਂ ਨੱਕ ਵੱਟਣਾ ਫਬਦਾ ਨਹੀਂ) ॥੨॥ ਖੇਲੁ = ਜਗਤ-ਰਚਨਾ ਦਾ ਤਮਾਸ਼ਾ ॥੨॥

ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ

Following the path of intuitive awareness, one turns away from the world, and one's vision is enlightened.

(ਪਰ ਹਾਂ) ਉਸ ਮਨੁੱਖ ਦੀ ਨਿਗਾਹ ਵਿਚ ਚਾਨਣ ਹੋਇਆ ਹੈ (ਭਾਵ, ਉਸ ਮਨੁੱਖ ਨੂੰ ਜੀਵਨ-ਜੁਗਤਿ ਦੀ ਸਹੀ ਸਮਝ ਪਈ ਹੈ) ਜਿਸ ਨੇ (ਜਗਤ ਦੇ ਰਚਨਹਾਰ) ਕਰਤਾਰ ਦੇ ਚਰਨਾਂ ਵਿਚ ਸੁਰਤ ਜੋੜਨ ਦੇ ਰਸਤੇ ਤੇ ਤੁਰ ਕੇ ਆਪਣੀ ਸੁਰਤ ਮਾਇਆ ਦੇ ਮੋਹ ਵਲੋਂ ਹਟਾਈ ਹੈ। ਮਾਰਗਿ = ਰਸਤੇ ਤੇ। ਸੁਰਤੀ ਕੈ ਮਾਰਿਗ = ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜਨ ਦੇ ਰਸਤੇ ਤੇ। ਉਲਟੀ = (ਮਾਇਆ ਦੇ ਮੋਹ ਵਲੋਂ) ਪਰਤਾਈ।

ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥

Contemplate this in your mind, and see, O spiritual teacher. Who is the householder, and who is the renunciate? ||3||

ਹੇ ਪਰਮਾਤਮਾ ਨਾਲ ਸਾਂਝ ਪਾਣ ਦਾ ਜਤਨ ਕਰਨ ਵਾਲੇ! ਆਪਣੇ ਮਨ ਵਿਚ ਸੋਚ ਕੇ (ਅੱਖਾਂ ਖੋਲ੍ਹ ਕੇ) ਵੇਖ (ਜੇ ਸੁਰਤ ਟਿਕਾਣੇ ਤੇ ਨਹੀਂ ਹੈ; ਤਾਂ) ਨਾਹ ਹੀ ਗ੍ਰਿਹਸਤੀ ਜੀਵਨ-ਸਫ਼ਰ ਵਿਚ ਠੀਕ ਰਾਹੇ ਤੁਰ ਰਿਹਾ ਹੈ ਤੇ ਨਾਹ ਹੀ (ਉਹ ਮਨੁੱਖ ਜੋ ਆਪਣੇ ਆਪ ਨੂੰ) ਵਿਰਕਤ (ਸਮਝਦਾ ਹੈ) ॥੩॥ ਮਨਿ = ਮਨ ਵਿਚ। ਵੀਚਾਰਿ = ਵਿਚਾਰ ਕੇ। ਬ੍ਰਹਮ ਗਿਆਨੀ = ਹੇ ਬ੍ਰਹਮ-ਗਿਆਨੀ! ਹੇ ਪਰਮਾਤਮਾ ਨਾਲ ਸਾਂਝ ਪਾਣ ਦਾ ਜਤਨ ਕਰਨ ਵਾਲੇ! ਗਿਰਹੀ = ਗ੍ਰਿਹਸਤੀ ॥੩॥

ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ

Hope comes from the Lord; surrendering to Him, we remain in the state of nirvaanaa.

ਜਿਸ ਪਰਮਾਤਮਾ ਨੇ ਦੁਨੀਆ ਵਾਲੀ ਮੋਹ ਮਾਇਆ ਦੀ ਆਸਾ ਮਨੁੱਖ ਨੂੰ ਚੰਬੋੜ ਦਿੱਤੀ ਹੈ, ਜੋ ਮਨੁੱਖ ਉਸੇ ਪਰਮਾਤਮਾ ਦੇ (ਇਹ ਆਸਾ ਤ੍ਰਿਸ਼ਨਾ) ਹਵਾਲੇ ਕਰਦਾ ਹੈ, ਤੇ ਵਾਸਨਾ-ਰਹਿਤ ਹੋ ਕੇ ਜੀਵਨ ਗੁਜ਼ਾਰਦਾ ਹੈ, ਨਿਰਬਾਣੁ = ਵਾਸਨਾ-ਰਹਿਤ।

ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥

We come from Him; surrendering to Him, O Nanak, one is approved as a householder, and a renunciate. ||4||8||

ਤੇ ਇਸ ਪਰਮਾਤਮਾ ਦੀ ਰਜ਼ਾ ਵਿਚ ਇਹ ਜਗਤ-ਰਚਨਾ ਹੋਈ ਹੈ ਉਸ ਨੂੰ ਰਜ਼ਾ ਦਾ ਮਾਲਕ ਜਾਣ ਕੇ ਉਸ ਵਿਚ ਆਪਣਾ ਮਨ ਜੋੜਦਾ ਹੈ, ਹੇ ਨਾਨਕ! ਉਹ ਚਾਹੇ ਗ੍ਰਿਹਸਤੀ ਹੈ ਚਾਹੇ ਵਿਰਕਤ, ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਹੈ ॥੪॥੮॥ ਸੋਈ = ਉਸੇ ਪ੍ਰਭੂ ਨੂੰ। ਕਰਿ = ਕਰ ਕੇ, (ਰਜ਼ਾ ਦਾ ਮਾਲਕ) ਜਾਣ ਕੇ। ਮਾਨਿਆ = ਮੰਨਿਆ, ਆਪਣਾ ਮਨ ਜੋੜਿਆ। ਪਰਵਾਣੁ = ਕਬੂਲ ॥੪॥੮॥