ਪਉੜੀ

Pauree:

ਪਊੜੀ।

ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ

Some trade in priceless jewels, while others deal in mere glass.

ਕਈ ਮਨੁੱਖ (ਪਰਮਾਤਮਾ ਦੀ ਸਿਫ਼ਤ-ਸਾਲਾਹ-ਰੂਪ) ਕੀਮਤੀ-ਸਉਦੇ ਵਿਹਾਝਦੇ ਹਨ, ਤੇ ਕਈ (ਦੁਨੀਆ-ਰੂਪ) ਕੱਚ ਦੇ ਵਪਾਰੀ ਹਨ। ਇਕਿ = ਕਈ ਮਨੁੱਖ।

ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ

When the True Guru is pleased, we find the treasure of the jewel, deep within the self.

(ਪ੍ਰਭੂ ਦੇ ਗੁਣ-ਰੂਪ ਇਹ) ਰਤਨਾਂ ਦੇ ਖ਼ਜ਼ਾਨੇ (ਮਨੁੱਖ ਦੇ) ਅੰਦਰ ਹੀ ਹਨ, ਪਰ ਸਤਿਗੁਰੂ ਦੇ ਤਰੁੱਠਿਆਂ ਇਹ ਮਿਲਦੇ ਹਨ। ਪਾਈਅਨਿ = ਮਿਲਦੇ ਹਨ।

ਵਿਣੁ ਗੁਰ ਕਿਨੈ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ

Without the Guru, no one has found this treasure. The blind and the false have died in their endless wanderings.

ਗੁਰੂ (ਦੀ ਸਰਨ ਆਉਣ) ਤੋਂ ਬਿਨਾ ਕਿਸੇ ਨੇ ਇਹ ਖ਼ਜ਼ਾਨਾ ਨਹੀਂ ਲੱਭਾ, ਕੂੜ ਦੇ ਵਪਾਰੀ ਅੰਨ੍ਹੇ ਬੰਦੇ (ਮਾਇਆ ਦੀ ਖ਼ਾਤਰ ਹੀ ਦਰ ਦਰ ਤੇ) ਤਰਲੇ ਲੈਂਦੇ ਮਰ ਜਾਂਦੇ ਹਨ।

ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ

The self-willed manmukhs putrefy and die in duality. They do not understand contemplative meditation.

ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਉਹ ਮਾਇਆ ਵਿਚ ਖਚਿਤ ਹੁੰਦੇ ਹਨ, ਉਹਨਾਂ ਨੂੰ ਅਸਲ ਵਿਚਾਰ ਸੁੱਝਦੀ ਨਹੀਂ।

ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ

Without the One Lord, there is no other at all. Unto whom should they complain?

(ਇਸ ਦੁਖੀ ਹਾਲਤ ਦੀ) ਪੁਕਾਰ ਭੀ ਉਹ ਲੋਕ ਕਿਸ ਦੇ ਸਾਹਮਣੇ ਕਰਨ? ਇਕ ਪ੍ਰਭੂ ਤੋਂ ਬਿਨਾ ਹੋਰ ਕੋਈ (ਸਹੈਤਾ ਕਰਨ ਵਾਲਾ ਹੀ) ਨਹੀਂ ਹੈ।

ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ

Some are destitute, and wander around endlessly, while others have storehouses of wealth.

(ਨਾਮ-ਰੂਪ ਖ਼ਜ਼ਾਨੇ ਤੋਂ ਬਿਨਾ) ਕਈ ਕੰਗਾਲ ਸਦਾ (ਦਰ ਦਰ ਤੇ) ਤਰਲੇ ਲੈਂਦੇ ਫਿਰਦੇ ਹਨ, ਇਹਨਾਂ ਦੇ (ਹਿਰਦੇ-ਰੂਪ) ਖ਼ਜ਼ਾਨੇ (ਬੰਦਗੀ-ਰੂਪ ਧਨ ਨਾਲ) ਭਰੇ ਪਏ ਹਨ। ਤੁਜਾਰਾ = ਖ਼ਜ਼ਾਨੇ।

ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ

Without God's Name, there is no other wealth. Everything else is just poison and ashes.

(ਪਰਮਾਤਮਾ ਦੇ) ਨਾਮ ਤੋਂ ਬਿਨਾ ਹੋਰ ਕੋਈ (ਨਾਲ ਨਿਭਣ ਵਾਲਾ) ਧਨ ਨਹੀਂ ਹੈ, ਹੋਰ ਮਾਇਆ ਵਾਲਾ ਧਨ ਸੁਆਹ (ਸਮਾਨ) ਹੈ। ਬਿਖਿਆ = ਮਾਇਆ। ਛਾਰਾ = ਸੁਆਹ, ਤੁੱਛ, ਨਿਕੰਮਾ।

ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥

O Nanak, the Lord Himself acts, and causes others to act; by the Hukam of His Command, we are embellished and exalted. ||7||

(ਪਰ) ਹੇ ਨਾਨਕ! ਸਭ (ਜੀਵਾਂ ਵਿਚ ਬੈਠਾ ਪ੍ਰਭੂ) ਆਪ ਹੀ (ਕੱਚ ਤੇ ਰਤਨਾਂ ਦੇ ਵਪਾਰ) ਕਰ ਰਿਹਾ ਹੈ, (ਜਿਨ੍ਹਾਂ ਨੂੰ ਸੁਧਾਰਦਾ ਹੈ ਉਹਨਾਂ ਨੂੰ ਆਪਣੇ) ਹੁਕਮ ਵਿਚ ਹੀ ਸਿੱਧੇ ਰਾਹੇ ਪਾਂਦਾ ਹੈ ॥੭॥