ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥
The month of Jayt'h is so sublime. How could I forget my Beloved?
ਜੇਠ ਮਹੀਨਾ (ਉਹਨਾਂ ਨੂੰ ਹੀ) ਚੰਗਾ ਲੱਗਦਾ ਹੈ ਜਿਨ੍ਹਾਂ ਨੂੰ ਪ੍ਰੀਤਮ-ਕਦੇ ਨਹੀਂ ਵਿੱਸਰਦਾ। ਕਿਉ ਬਿਸਰੈ = ਕਿਵੇਂ ਵਿੱਸਰੇ? ਨਹੀਂ ਵਿੱਸਰਦਾ।
ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥
The earth burns like a furnace, and the soul-bride offers her prayer.
(ਜੇਠ ਵਿਚ ਲੋਆਂ ਪੈਣ ਨਾਲ) ਭੱਠ ਵਾਂਗ ਥਲ ਤਪਣ ਲੱਗ ਪੈਂਦੇ ਹਨ (ਇਸੇ ਤਰ੍ਹਾਂ ਕਾਮਾਦਿਕ ਵਿਕਾਰਾਂ ਦੀ ਅੱਗ ਨਾਲ ਸੰਸਾਰੀ ਜੀਵਾਂ ਦੇ ਹਿਰਦੇ ਤਪਦੇ ਹਨ, ਉਹਨਾਂ ਦੀ ਤਪਸ਼ ਅਨੁਭਵ ਕਰ ਕੇ) ਗੁਰਮੁਖਿ ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਵਿਚ) ਅਰਦਾਸ ਕਰਦੀ ਹੈ, ਤਾਪਹਿ = ਤਪਦੇ ਹਨ, ਭਖਦੇ ਹਨ। ਸਰ = ਵਾਂਗ। ਭਾਰ = ਭੱਠ। ਸਾਧਨ = ਜੀਵ-ਇਸਤ੍ਰੀ। ਬਿਨਉ = ਬੇਨਤੀ।
ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥
The bride offers her prayer, and sings His Glorious Praises; singing His Praises, she becomes pleasing to God.
ਉਸ ਪ੍ਰਭੂ ਦੇ ਗੁਣ (ਹਿਰਦੇ ਵਿਚ) ਸੰਭਾਲਦੀ ਹੈ, ਜੋ ਇਸ ਤਪਸ਼ ਤੋਂ ਨਿਰਾਲਾ ਆਪਣੇ ਸਦਾ-ਥਿਰ ਮਹਲ ਵਿਚ ਟਿਕਿਆ ਰਹਿੰਦਾ ਹੈ, ਉਸ ਅੱਗੇ ਜੀਵ-ਇਸਤ੍ਰੀ ਬੇਨਤੀ ਕਰਦੀ ਹੈ-ਹੇ ਪ੍ਰਭੂ! ਮੈਂ ਤੇਰੀ ਸਿਫ਼ਤ-ਸਾਲਾਹ ਕਰਦੀ ਹਾਂ, ਤਾ ਕਿ ਤੈਨੂੰ ਚੰਗੀ ਲੱਗ ਪਵਾਂ। ਸਾਰੇਦੀ = ਸੰਭਾਲਦੀ ਹੈ, ਯਾਦ ਕਰਦੀ ਹੈ। ਸਾਰੀ = ਮੈਂ ਯਾਦ ਕਰਦੀ ਹਾਂ। ਪ੍ਰਭ ਭਾਵਾ = ਪ੍ਰਭੂ ਨੂੰ ਚੰਗੀ ਲੱਗ ਪਵਾਂ।
ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥
The Unattached Lord dwells in His true mansion. If He allows me, then I will come to Him.
ਸਦਾ ਥਿਰ ਰਹਿਣ ਵਾਲੇ ਮਹਿਲ ਵਿੱਚ ਰਹਿਣ ਵਾਲੇ ਹੇ ਮਾਇਆ ਤੋਂ ਨਿਰਲੇਪ ਪ੍ਰਭੂ! ਤੂੰ ਮੈਨੂੰ ਆਗਿਆ ਦੇਵੇਂ ਮੈਂ ਭੀ ਤੇਰੇ ਮਹਲ ਵਿਚ ਆ ਜਾਵਾਂ (ਤੇ ਬਾਹਰਲੀ ਤਪਸ਼ ਤੋਂ ਬਚ ਸਕਾਂ)। ਮਹਲਿ = ਮਹਲ ਵਿਚ। ਬੈਰਾਗੀ = ਵਿਰਕਤ, ਮਾਇਆ ਤੋਂ ਨਿਰਲੇਪ। ਆਵਣ ਦੇਹਿ = ਜੇ ਤੂੰ ਆਉਣ ਦੀ ਆਗਿਆ ਦੇਵੇਂ। ਆਵਾ = ਮੈਂ (ਤੇਰੇ ਪਾਸ) ਆ ਸਕਦੀ ਹਾਂ।
ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥
The bride is dishonored and powerless; how will she find peace without her Lord?
ਜਿਤਨਾ ਚਿਰ ਜੀਵ-ਇਸਤ੍ਰੀ ਪ੍ਰਭੂ ਤੋਂ ਵੱਖ ਰਹਿ ਕੇ (ਵਿਕਾਰਾਂ ਦੀ ਤਪਸ਼ ਨਾਲ) ਨਿਢਾਲ ਤੇ ਕਮਜ਼ੋਰ ਹੈ, ਉਤਨਾ ਚਿਰ (ਤਪਸ਼ੋਂ ਬਚੇ ਹੋਏ ਪ੍ਰਭੂ ਦੇ) ਮਹਲ ਦਾ ਆਨੰਦ ਨਹੀਂ ਮਾਣ ਸਕਦੀ। ਮਹਲੀ = ਮਹਲਾਂ ਵਿਚ।
ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥
O Nanak, in Jayt'h, she who knows her Lord becomes just like Him; grasping virtue, she meets with the Merciful Lord. ||7||
ਹੇ ਨਾਨਕ! ਜੇਠ (ਦੀ ਸਾੜਦੀ ਲੋ) ਵਿਚ ਪ੍ਰਭੂ ਦੀ ਸਿਫ਼ਤ-ਸਾਲਾਹ ਨੂੰ ਹਿਰਦੇ ਵਿਚ ਵਸਾ ਲੈਣ ਵਾਲੀ ਜੇਹੜੀ ਜੀਵ-ਇਸਤ੍ਰੀ ਪ੍ਰਭੂ ਨਾਲ ਜਾਣ-ਪਛਾਣ ਪਾ ਲੈਂਦੀ ਹੈ, ਉਹ ਉਸ (ਸ਼ਾਂਤ-ਚਿੱਤ ਪ੍ਰਭੂ) ਵਰਗੀ ਹੋ ਜਾਂਦੀ ਹੈ, ਉਸ ਦੀ ਮਿਹਰ ਨਾਲ ਉਸ ਵਿਚ ਇਕ-ਰੂਪ ਹੋ ਜਾਂਦੀ ਹੈ (ਤੇ ਵਿਕਾਰਾਂ ਦੀ ਤਪਸ਼-ਲੋ ਤੋਂ ਬਚੀ ਰਹਿੰਦੀ ਹੈ) ॥੭॥ ਕਰਮਿ = ਬਖ਼ਸ਼ਸ਼ ਨਾਲ। ਗਹਿਲੀ = ਗ੍ਰਹਣ ਕਰਨ ਵਾਲੀ। ਜਾਣੈ = ਜਾਣ ਲਏ, ਜਾਣ-ਪਛਾਣ ਪਾ ਲਏ, ਸਾਂਝ ਪਾ ਲਏ। ਗੁਣ ਗਹਿਲੀ = ਪ੍ਰਭੂ ਦੇ ਗੁਣ ਗ੍ਰਹਣ ਕਰਨ ਵਾਲੀ ॥੭॥