ਕਰਨ ਕਰਾਵਨ ਕਰਨੈਹਾਰੁ ॥
The Doer, the Cause of causes, is the Creator Lord.
ਪ੍ਰਭੂ ਆਪ ਹੀ ਸਭ ਕੁਝ ਕਰਨ ਜੋਗਾ ਹੈ ਤੇ (ਜੀਵਾਂ ਪਾਸੋਂ) ਕਰਾਉਣ ਜੋਗਾ ਹੈ।
ਇਸ ਕੈ ਹਾਥਿ ਕਹਾ ਬੀਚਾਰੁ ॥
What deliberations are in the hands of mortal beings?
ਵਿਚਾਰ ਕੇ ਵੇਖ ਲੈ, ਇਸ ਜੀਵ ਦੇ ਹੱਥ ਕੁਝ ਭੀ ਨਹੀਂ ਹੈ। ਕਹਾ = ਕਿਥੇ? ਕੀਹ? ਬੀਚਾਰੁ = ਵਿਚਾਰ ਕਰ, ਵਿਚਾਰ ਕੇ ਵੇਖ।
ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥
As God casts His Glance of Grace, they come to be.
ਪ੍ਰਭੂ ਜਿਹੋ ਜਿਹੀ ਨਜ਼ਰ (ਬੰਦੇ ਵਲ) ਕਰਦਾ ਹੈ (ਬੰਦਾ) ਉਹੋ ਜਿਹਾ ਬਣ ਜਾਂਦਾ ਹੈ, ਦ੍ਰਿਸਟਿ = ਨਜ਼ਰ।
ਆਪੇ ਆਪਿ ਆਪਿ ਪ੍ਰਭੁ ਸੋਇ ॥
God Himself, of Himself, is unto Himself.
ਉਹ ਪ੍ਰਭੂ ਆਪ ਹੀ ਆਪ ਹੈ।
ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥
Whatever He created, was by His Own Pleasure.
ਜੋ ਕੁਝ ਉਸ ਬਣਾਇਆ ਹੈ ਆਪਣੀ ਮੌਜ ਵਿਚ ਬਣਾਇਆ ਹੈ; ਅਪਨੈ ਰੰਗਿ = ਆਪਣੀ ਮੌਜ ਵਿਚ।
ਸਭ ਤੇ ਦੂਰਿ ਸਭਹੂ ਕੈ ਸੰਗਿ ॥
He is far from all, and yet with all.
ਸਭ ਜੀਵਾਂ ਦੇ ਅੰਗ-ਸੰਗ ਭੀ ਹੈ ਤੇ ਸਭ ਤੋਂ ਵੱਖਰਾ ਭੀ ਹੈ। ਸਭਹੂ ਕੈ = ਸਾਰਿਆਂ ਦੇ ਹੀ। ਸੰਗਿ = ਨਾਲ।
ਬੂਝੈ ਦੇਖੈ ਕਰੈ ਬਿਬੇਕ ॥
He understands, He sees, and He passes judgment.
ਪ੍ਰਭੂ ਸਭ ਕੁਝ ਸਮਝਦਾ ਹੈ, ਵੇਖਦਾ ਹੈ ਤੇ ਪਛਾਣਦਾ ਹੈ, ਬਿਬੇਕ = ਪਛਾਣ, ਪਰਖ।
ਆਪਹਿ ਏਕ ਆਪਹਿ ਅਨੇਕ ॥
He Himself is the One, and He Himself is the many.
ਉਹ ਆਪ ਹੀ ਇੱਕ ਹੈ ਤੇ ਆਪ ਹੀ ਅਨੇਕ (ਰੂਪ) ਧਾਰ ਰਿਹਾ ਹੈ। ਆਪਹਿ = ਆਪ ਹੀ।
ਮਰੈ ਨ ਬਿਨਸੈ ਆਵੈ ਨ ਜਾਇ ॥
He does not die or perish; He does not come or go.
ਉਹ ਨਾਹ ਕਦੇ ਮਰਦਾ ਹੈ ਨ ਬਿਨਸਦਾ ਹੈ; ਨਾਹ ਜੰਮਦਾ ਹੈ ਨ ਮਰਦਾ ਹੈ; ਆਵੈ ਨ ਜਾਇ = ਨਾਹ ਆਉਂਦਾ ਹੈ ਨਾਹ ਜਾਂਦਾ ਹੈ; ਨਾਹ ਜੰਮਦਾ ਹੈ ਨਾਹ ਮਰਦਾ ਹੈ।
ਨਾਨਕ ਸਦ ਹੀ ਰਹਿਆ ਸਮਾਇ ॥੬॥
O Nanak, He remains forever All-pervading. ||6||
ਹੇ ਨਾਨਕ! ਪ੍ਰਭੂ ਸਦਾ ਹੀ ਆਪਣੇ ਆਪ ਵਿਚ ਟਿਕਿਆ ਰਹਿੰਦਾ ਹੈ ॥੬॥ ਸਦ ਹੀ = ਸਦਾ ਹੀ। ਰਹਿਆ ਸਮਾਇ = ਸਮਾਇ ਰਹਿਆ, ਆਪਣੇ ਆਪ ਵਿਚ ਟਿਕਿਆ ਹੋਇਆ ਹੈ ॥੬॥