ਗਉੜੀ ਕਬੀਰ ਜੀ ॥

Gauree, Kabeer Jee:

ਗਉੜੀ ਕਬੀਰ ਜੀ।

ਜਿਹ ਮਰਨੈ ਸਭੁ ਜਗਤੁ ਤਰਾਸਿਆ ॥

That death which terrifies the entire world

ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਜਿਹ ਮਰਨੈ = ਜਿਸ ਮੌਤ ਨੇ। ਤਰਾਸਿਆ = ਡਰਾ ਦਿੱਤਾ ਹੈ।

ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥

- the nature of that death has been revealed to me, through the Word of the Guru's Shabad. ||1||

ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ ॥੧॥ ਗੁਰ ਸਬਦਿ = ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ। ਪ੍ਰਗਾਸਿਆ = ਪਰਗਟ ਹੋ ਗਿਆ ਹੈ, ਉਸ ਦਾ ਅਸਲੀ ਰੂਪ ਦਿੱਸ ਪਿਆ ਹੈ, ਮਲੂਮ ਹੋ ਗਿਆ ਹੈ ਕਿ ਅਸਲ ਵਿਚ ਇਹ ਕੀਹ ਹੈ ॥੧॥

ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥

Now, how shall I die? My mind has already accepted death.

ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। ਮਰਉ = ਮੈਂ ਮਰਾਂ, ਜਨਮ ਮਰਨ ਵਿਚ ਪਵਾਂ। ਮਰਨਿ = ਮਰਨ ਵਿਚ, ਮੌਤ ਵਿਚ, ਸੰਸਾਰਕ ਮੋਹ ਦੀ ਮੌਤ ਵਿਚ, ਆਪਾ-ਭਾਵ ਦੀ ਮੌਤ ਵਿਚ।

ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥

Those who do not know the Lord, die over and over again, and then depart. ||1||Pause||

(ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ॥੧॥ ਰਹਾਉ ॥ ਮਰਿ ਮਰਿ ਜਾਤੇ = ਸਦਾ ਮਰਦੇ-ਖਪਦੇ ਹਨ ॥੧॥ ਰਹਾਉ ॥

ਮਰਨੋ ਮਰਨੁ ਕਹੈ ਸਭੁ ਕੋਈ ॥

Everyone says, I will die, I will die.

(ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ), ਮਰਨੋ ਮਰਨੁ = ਮੌਤ ਆ ਜਾਣੀ ਹੈ, ਮਰ ਜਾਣਾ ਹੈ। ਸਭੁ ਕੋਈ = ਹਰੇਕ ਜੀਵ।

ਸਹਜੇ ਮਰੈ ਅਮਰੁ ਹੋਇ ਸੋਈ ॥੨॥

But he alone becomes immortal, who dies with intuitive understanding. ||2||

(ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ॥੨॥ ਸਹਜੇ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਥਿਰ-ਚਿੱਤ ਹੋ ਕੇ। ਮਰੈ = ਮਰਦਾ ਹੈ, ਮਾਇਆ ਵਲੋਂ ਮਰਦਾ ਹੈ, ਦੁਨੀਆ ਦੀਆਂ ਖ਼ਾਹਸ਼ਾਂ ਵਲੋਂ ਬੇਪਰਵਾਹ ਹੋ ਜਾਂਦਾ ਹੈ। ਅਮਰੁ = ਮਰਨ ਤੋਂ ਰਹਿਤ, ਸਦਾ ਜ਼ਿੰਦਾ। ਸੋਈ = ਉਹ ਮਨੁੱਖ ॥੨॥

ਕਹੁ ਕਬੀਰ ਮਨਿ ਭਇਆ ਅਨੰਦਾ ॥

Says Kabeer, my mind is filled with bliss;

ਕਬੀਰ ਆਖਦਾ ਹੈ- (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮਨਿ = ਮਨ ਵਿਚ। ਭਇਆ = ਹੋਇਆ ਹੈ, ਉਪਜਿਆ ਹੈ, ਪੈਦਾ ਹੋ ਗਿਆ ਹੈ। ਅਨੰਦਾ = ਖ਼ੁਸ਼ੀ, ਖਿੜਾਉ।

ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

my doubts have been eliminated, and I am in ecstasy. ||3||20||

ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ ॥੩॥੨੦॥ ਭਰਮੁ = ਭੁਲੇਖਾ, ਸ਼ੱਕ। ਰਹਿਆ = ਬਾਕੀ ਰਹਿ ਗਿਆ ਹੈ, ਟਿਕ ਗਿਆ ਹੈ। ਪਰਮਾਨੰਦਾ = ਪਰਮ ਅਨੰਦ, ਪਰਮ ਸੁਖ, ਵੱਡੀ ਤੋਂ ਵੱਡੀ ਖ਼ੁਸ਼ੀ ॥੩॥੨੦॥