ਮਃ ੨ ॥
Second Mehl:
ਦੂਜੀ ਪਾਤਸ਼ਾਹੀ।
ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥
The mouth is not satisfied by speaking, and the ears are not satisfied by hearing.
ਮੂੰਹ ਬੋਲ ਬੋਲ ਕੇ ਰੱਜਦਾ ਨਹੀਂ (ਭਾਵ, ਗੱਲਾਂ ਕਰਨ ਦਾ ਚਸਕਾ ਮੁੱਕਦਾ ਨਹੀਂ), ਕੰਨ (ਗੱਲਾਂ) ਸੁਣਨ ਨਾਲ ਨਹੀਂ ਰੱਜਦੇ, ਆਖਣੁ = ਮੂੰਹ।
ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥
The eyes are not satisfied by seeing-each organ seeks out one sensory quality.
ਅੱਖਾਂ (ਰੂਪ ਰੰਗ) ਵੇਖ ਵੇਖ ਕੇ ਨਹੀਂ ਰੱਜਦੀਆਂ, (ਇਹ ਸਾਰੇ ਇੰਦਰੇ) ਇਕ ਇਕ ਕਿਸਮ ਦੇ ਗੁਣਾਂ (ਰਸਾਂ) ਦੇ ਗਾਹਕ ਹਨ (ਆਪੋ ਆਪਣੇ ਰਸਾਂ ਦੀ ਗਾਹਕੀ ਵਿਚ ਰੱਜਦੇ ਨਹੀਂ, ਰਸਾਂ ਦੇ ਅਧੀਨ ਹੋਏ ਇਹਨਾਂ ਇੰਦ੍ਰਿਆਂ ਦਾ ਚਸਕਾ ਹਟਦਾ ਨਹੀਂ)। ਇਕ ਵੰਨ = ਇਕ ਰੰਗ ਦੇ, ਇਕ ਇਕ ਕਿਸਮ ਦੇ।
ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥
The hunger of the hungry is not appeased; by mere words, hunger is not relieved.
ਭੁੱਖ ਦੇ ਅਧੀਨ ਹੋਇਆਂ ਦੀ ਸਮਝਾਇਆਂ ਭੀ ਭੁੱਖ ਮਿਟ ਨਹੀਂ ਸਕਦੀ। ਭੁਖਿਆ = ਭੁੱਖ ਦੇ ਅਧੀਨ ਹੋਇਆਂ ਦੀ। ਗਲੀ = ਗੱਲਾਂ ਕੀਤਿਆਂ (ਭਾਵ) ਸਮਝਾਇਆਂ, ਗੱਲੀਂ।
ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥
O Nanak, hunger is relieved only when one utters the Glorious Praises of the Praiseworthy Lord. ||2||
ਹੇ ਨਾਨਕ! ਤ੍ਰਿਸ਼ਨਾ ਦਾ ਮਾਰਿਆ ਮਨੁੱਖ ਤਦੋਂ ਹੀ ਤ੍ਰਿਪਤ ਹੋ ਸਕਦਾ ਹੈ, ਜੇ ਗੁਣਾਂ ਦੇ ਮਾਲਕ ਪਰਮਾਤਮਾ ਦੇ ਗੁਣ ਉਚਾਰ ਕੇ ਉਸ ਵਿਚ ਲੀਨ ਹੋ ਜਾਏ ॥੨॥ ਗੁਣੀ = ਗੁਣਾਂ ਦੇ ਮਾਲਕ-ਪ੍ਰਭੂ ਵਿਚ ॥੨॥