ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥
The Ambrosial Nectar rains down continually; realize this through realization.
'ਅੰਮ੍ਰਿਤ' ਦੀ ਵਰਖਾ ਸਦਾ ਹੋ ਰਹੀ ਹੈ (ਪਰ ਇਸ ਭੇਤ ਨੂੰ) ਉਹੀ ਸਮਝਦੇ ਹਨ ਜੋ ਸਮਝਣ-ਜੋਗੇ ਹਨ; ਬੂਝਣਹਾਰ = ਸਮਝਣ-ਜੋਗੇ; ਉਹ ਮਨੁੱਖ ਜੋ ਇਹ ਸਮਝਣ ਦੇ ਸਮਰਥ ਹਨ। ਬੂਝਨਿ = ਸਮਝਦੇ ਹਨ।
ਗੁਰਮੁਖਿ ਜਿਨੑੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥
Those who, as Gurmukh, realize this, keep the Lord's Ambrosial Nectar enshrined within their hearts.
ਜਿਨ੍ਹਾਂ ਨੇ ਗੁਰੂ ਦੀ ਰਾਹੀਂ (ਇਹ ਭੇਤ) ਸਮਝ ਲਿਆ ਹੈ ਉਹ 'ਅੰਮ੍ਰਿਤ' ਹਿਰਦੇ ਵਿਚ ਸਾਂਭ ਰੱਖਦੇ ਹਨ; ਉਰਿ = ਹਿਰਦੇ ਵਿਚ। ਧਾਰਿ = ਸਾਂਭ ਕੇ।
ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥
They drink in the Lord's Ambrosial Nectar, and remain forever imbued with the Lord; they conquer egotism and thirsty desires.
ਉਹ ਮਨੁੱਖ ਹਉਮੈ ਤੇ (ਮਾਇਆ ਦੀ) ਤ੍ਰਿਸ਼ਨਾ ਮਿਟਾ ਕੇ, ਪ੍ਰਭੂ ਦੇ ਪਿਆਰ ਵਿਚ ਰੰਗੇ ਹੋਏ ਸਦਾ 'ਅੰਮ੍ਰਿਤ' ਪੀਂਦੇ ਹਨ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਵਹਿ = ਪੀਂਦੇ ਹਨ।
ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥
The Name of the Lord is Ambrosial Nectar; the Lord showers His Grace, and it rains down.
(ਉਹ ਅੰਮ੍ਰਿਤ ਕੀਹ ਹੈ?) 'ਅੰਮ੍ਰਿਤ' ਪ੍ਰਭੂ ਦਾ 'ਨਾਮ' ਹੈ ਤੇ ਇਸ ਦੀ ਵਰਖਾ ਹੁੰਦੀ ਹੈ ਪ੍ਰਭੂ ਦੀ ਕਿਰਪਾ ਨਾਲ। ਮਾਰਿ = ਮਾਰ ਕੇ।
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥
O Nanak, the Gurmukh comes to behold the Lord, the Supreme Soul. ||2||
ਹੇ ਨਾਨਕ! ਸਭ ਵਿਚ ਵਿਆਪਕ ਮੁਰਾਰੀ ਪਰਮਾਤਮਾ ਸਤਿਗੁਰੂ ਦੀ ਰਾਹੀਂ ਨਜ਼ਰੀਂ ਆਉਂਦਾ ਹੈ ॥੨॥ ਆਤਮ ਰਾਮੁ = ਸਭ ਥਾਈਂ ਵਿਆਪਕ ਆਤਮਾ, ਪਰਮਾਤਮਾ। ਮੁਰਾਰਿ = (ਮੁਰ-ਅਰਿ) 'ਮੁਰ' ਦੈਂਤ ਦਾ ਵੈਰੀ (ਕ੍ਰਿਸ਼ਨ), ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ ਪਿਆਂ ॥੨॥