ਸੋਰਠਿ ਮਹਲਾ ਪੰਚਪਦਾ

Sorat'h, Fifth Mehl, Panch-Padhay:

ਸੋਰਠਿ ਪੰਜਵੀਂ ਪਾਤਿਸ਼ਾਹੀ। ਪੰਚਪਦਾ। ਪੰਚਪਦਾ = ਪੰਜ 'ਬੰਦਾਂ' ਵਾਲਾ ਸ਼ਬਦ।

ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥

May my emotional attachment, my sense of mine and yours, and my self-conceit be dispelled. ||1||

(ਜਿਸ ਇਲਾਜ ਨਾਲ ਮੇਰੇ ਅੰਦਰੋਂ) ਮੋਹ ਨਾਸ ਹੋ ਜਾਏ, ਮੇਰ-ਤੇਰ ਵਾਲਾ ਵਿਤਕਰਾ ਦੂਰ ਹੋ ਜਾਏ, ਮੇਰੀ ਮਾਇਆ-ਨਾਲ-ਪਕੜ ਖ਼ਤਮ ਹੋ ਜਾਏ ॥੧॥ ਬਿਨਸੈ = ਮੁੱਕ ਜਾਏ। ਮੇਰਾ ਅਰੁ ਤੇਰਾ = ਮੇਰ-ਤੇਰ ਵਾਲਾ ਵਿਤਕਰਾ। ਅਪਨੀ ਧਾਰੀ = ਅਪਣੱਤ, ਮਾਇਆ ਨਾਲ ਪਕੜ ॥੧॥

ਸੰਤਹੁ ਇਹਾ ਬਤਾਵਹੁ ਕਾਰੀ

O Saints, show me such a way,

ਹੇ ਸੰਤ ਜਨੋ! (ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਇਹਾ = ਇਹੋ ਜਿਹੀ। ਕਾਰੀ = ਇਲਾਜ।

ਜਿਤੁ ਹਉਮੈ ਗਰਬੁ ਨਿਵਾਰੀ ॥੧॥ ਰਹਾਉ

by which my egotism and pride might be eliminated. ||1||Pause||

ਜਿਸ ਨਾਲ ਮੈਂ (ਆਪਣਾ ਅੰਦਰੋਂ) ਹਉਮੈ ਅਹੰਕਾਰ ਦੂਰ ਕਰ ਸਕਾਂ ॥੧॥ ਰਹਾਉ ॥ ਜਿਤੁ = ਜਿਸ ਨਾਲ। ਗਰਬੁ = ਅਹੰਕਾਰ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰ ਲਵਾਂ ॥॥੧॥ਰਹਾਉ॥

ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥੨॥

I see the Supreme Lord God in all beings, and I am the dust of all. ||2||

(ਜਿਸ ਇਲਾਜ ਨਾਲ) ਪਰਮਾਤਮਾ ਸਾਰੇ ਜੀਵਾਂ ਵਿਚ ਵੱਸਦਾ ਮੰਨਿਆ ਜਾ ਸਕੇ, ਤੇ, ਮੈਂ ਸਭਨਾਂ ਦੀ ਚਰਨ-ਧੂੜ ਬਣਿਆ ਰਹਾਂ ॥੨॥ ਭੂਤ = ਜੀਵ। ਮਾਨਿਆ = ਮੰਨਿਆ ਜਾ ਸਕੇ। ਰੇਨਾਰੀ = ਚਰਨ-ਧੂੜ ॥੨॥

ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥੩॥

I see God always with me, and the wall of doubt has been shattered. ||3||

(ਜਿਸ ਇਲਾਜ ਨਾਲ) ਪਰਮਾਤਮਾ ਆਪਣੇ ਅੰਗ-ਸੰਗ ਵੇਖਿਆ ਜਾ ਸਕੇ, ਤੇ, (ਮੇਰੇ ਅੰਦਰੋਂ) ਮਾਇਆ ਦੀ ਖ਼ਾਤਰ ਭਟਕਣਾ ਵਾਲੀ ਕੰਧ ਦੂਰ ਹੋ ਜਾਏ (ਜੋ ਪਰਮਾਤਮਾ ਨਾਲੋਂ ਵਿੱਥ ਪਾ ਰਹੀ ਹੈ) ॥੩॥ ਪੇਖਿਓ = ਵੇਖਿਆ ਜਾ ਸਕੇ। ਚੂਕੈ = ਮੁੱਕ ਜਾਏ। ਭੀਤਿ = ਕੰਧ। ਭ੍ਰਮਾਰੀ = ਭਟਕਣਾ ਦੀ ॥੩॥

ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੂ ਦੁਆਰੀ ॥੪॥

The medicine of the Naam, and the Immaculate Water of Ambrosial Nectar, are obtained through the Guru's Gate. ||4||

(ਹੇ ਭਾਈ!) ਉਹ ਦਵਾਈ ਤਾਂ ਪਰਮਾਤਮਾ ਦਾ ਨਾਮ ਹੀ ਹੈ, ਆਤਮਕ ਜੀਵਨ ਦੇਣ ਵਾਲਾ ਪਵਿਤ੍ਰ ਨਾਮ-ਜਲ ਹੀ ਹੈ। ਇਹ ਨਾਮ ਗੁਰੂ ਦੇ ਦਰ ਤੋਂ ਮਿਲਦਾ ਹੈ ॥੪॥ ਅਉਖਧੁ = ਦਵਾਈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਦੁਆਰੀ = ਦਰ ਤੇ ॥੪॥

ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥੫॥੧੭॥੨੮॥

Says Nanak, one who has such pre-ordained destiny inscribed upon his forehead, meets with the Guru, and his diseases are cured. ||5||17||28||

ਨਾਨਕ ਆਖਦਾ ਹੈ- ਜਿਸ ਮਨੁੱਖ ਦੇ ਮੱਥੇ ਉੱਤੇ (ਨਾਮ ਦੀ ਪ੍ਰਾਪਤੀ ਦਾ ਲੇਖ) ਲਿਖਿਆ ਹੋਵੇ, (ਉਸ ਨੂੰ ਗੁਰੂ ਪਾਸੋਂ ਮਿਲਦਾ ਹੈ), ਗੁਰੂ ਨੂੰ ਮਿਲ ਕੇ ਉਸ ਦੇ ਰੋਗ ਕੱਟੇ ਜਾਂਦੇ ਹਨ ॥੫॥੧੭॥੨੮॥ ਜਿਸੁ ਮਸਤਕਿ = ਜਿਸ (ਮਨੁੱਖ) ਦੇ ਮੱਥੇ ਉਤੇ। ਤਿਸੁ ਰੋਗ = ਉਸ ਦੇ ਰੋਗ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਬਿਦਾਰੀ = ਦੂਰ ਕੀਤੇ ਜਾਂਦੇ ਹਨ ॥੫॥੧੭॥੨੮॥