ਗਉੜੀ ਮਹਲਾ ੫ ॥
Gauree, Fifth Mehl:
ਗਉੜੀ ਪਾਤਸ਼ਾਹੀ ਪੰਜਵੀ।
ਉਦਮੁ ਕਰਤ ਸੀਤਲ ਮਨ ਭਏ ॥
Through sincere efforts, the mind is made peaceful and calm.
(ਹੇ ਭਾਈ! ਸਾਧ ਸੰਗਤਿ ਵਿਚ ਜਾਣ ਦਾ) ਉੱਦਮ ਕਰਦਿਆਂ (ਮਨੁੱਖ) ਸ਼ਾਂਤ-ਚਿੱਤ ਹੋ ਜਾਂਦੇ ਹਨ, ਸੀਤਲ ਮਨ = ਠੰਢੇ ਮਨ ਵਾਲੇ, ਸ਼ਾਂਤ-ਚਿੱਤ।
ਮਾਰਗਿ ਚਲਤ ਸਗਲ ਦੁਖ ਗਏ ॥
Walking on the Lord's Way, all pains are taken away.
(ਸਾਧ ਸੰਗਤਿ ਦੇ) ਰਾਹ ਉਤੇ ਤੁਰਦਿਆਂ ਸਾਰੇ ਦੁੱਖ ਦੂਰ ਹੋ ਜਾਂਦੇ ਹਨ (ਪੋਹ ਨਹੀਂ ਸਕਦੇ)। ਮਾਰਗਿ = ਰਸਤੇ ਵਿਚ। ਸਗਲ = ਸਾਰੇ।
ਨਾਮੁ ਜਪਤ ਮਨਿ ਭਏ ਅਨੰਦ ॥
Chanting the Naam, the Name of the Lord, the mind becomes blissful.
(ਹੇ ਭਾਈ!) ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ ਦੇ ਗੁਣ ਪ੍ਰੇਮ ਨਾਲ ਗਾਵਿਆਂ, ਮਨਿ = ਮਨ ਵਿਚ।
ਰਸਿ ਗਾਏ ਗੁਨ ਪਰਮਾਨੰਦ ॥੧॥
Singing the Glorious Praises of the Lord, supreme bliss is obtained. ||1||
ਪ੍ਰਭੂ ਦਾ ਨਾਮ ਜਪਿਆਂ ਮਨ ਵਿਚ ਆਨੰਦ ਹੀ ਆਨੰਦ ਪੈਦਾ ਹੋ ਜਾਂਦੇ ਹਨ ॥੧॥ ਰਸਿ = ਪ੍ਰੇਮ ਨਾਲ। ਗੁਨ ਪਰਮਾਨੰਦ = ਪਰਮਾਨੰਦ ਦੇ ਗੁਣ। ਪਰਮਾਨੰਦ = ਸਭ ਤੋਂ ਉੱਚੇ ਆਨੰਦ ਦਾ ਮਾਲਕ ਪ੍ਰਭੂ ॥੧॥
ਖੇਮ ਭਇਆ ਕੁਸਲ ਘਰਿ ਆਏ ॥
There is joy all around, and peace has come to my home.
(ਜੇਹੜੇ ਮਨੁੱਖ ਸਾਧ ਸੰਗਤਿ ਵਿਚ ਜੁੜਦੇ ਹਨ ਉਹਨਾਂ ਨੂੰ) ਸੁਖ ਹੀ ਸੁਖ ਹੋ ਜਾਂਦਾ ਹੈ, ਉਹ ਆਨੰਦ ਦੀ ਅਵਸਥਾ ਵਿਚ ਟਿਕ ਜਾਂਦੇ ਹਨ। ਖੇਮ = ਸੁਖ। ਕੁਸਲ ਘਰਿ = ਸੁਖ ਦੇ ਘਰਿ ਵਿਚ, ਸੁਖ ਦੀ ਅਵਸਥਾ ਵਿਚ।
ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥
Joining the Saadh Sangat, the Company of the Holy, misfortune disappears. ||Pause||
(ਹੇ ਭਾਈ!) ਸਾਧ ਸੰਗਤਿ ਵਿਚ ਮਿਲਿਆਂ (ਮਾਇਆ-) ਚੁੜੇਲ (ਦੀ ਚੰਬੜ) ਦੂਰ ਹੋ ਜਾਂਦੀ ਹੈ ॥ਰਹਾਉ॥ ਭੇਟਤ = ਮਿਲਿਆਂ। ਬਲਾਏ = ਮਾਇਆ-ਚੁੜੇਲ ॥ਰਹਾਉ॥
ਨੇਤ੍ਰ ਪੁਨੀਤ ਪੇਖਤ ਹੀ ਦਰਸ ॥
My eyes are purified, beholding the Blessed Vision of His Darshan.
(ਹੇ ਭਾਈ!) ਗੋਬਿੰਦ ਦਾ ਦਰਸਨ ਕਰਦਿਆਂ ਹੀ ਅੱਖਾਂ ਪਵਿਤ੍ਰ ਹੋ ਜਾਂਦੀਆਂ ਹਨ (ਵਿਕਾਰ-ਵਾਸਨਾ ਤੋਂ ਰਹਿਤ ਹੋ ਜਾਂਦੀਆਂ ਹਨ)। ਨੇਤ੍ਰ = ਅੱਖਾਂ। ਪੁਨੀਤ = ਪਵਿਤ੍ਰ, ਪਰਾਇਆ ਰੂਪ ਤੱਕਣ ਦੀ ਬਾਣ ਤੋਂ ਰਹਿਤ। ਪੇਖਤ = ਵੇਖਦਿਆਂ।
ਧਨਿ ਮਸਤਕ ਚਰਨ ਕਮਲ ਹੀ ਪਰਸ ॥
Blessed is the forehead which touches His Lotus Feet.
(ਹੇ ਭਾਈ!) ਭਾਗਾਂ ਵਾਲੇ ਹਨ ਉਹ ਮੱਥੇ ਜਿਨ੍ਹਾਂ ਨੂੰ ਗੋਬਿੰਦ ਦੇ ਸੋਹਣੇ ਚਰਨਾਂ ਦੀ ਛੋਹ ਮਿਲਦੀ ਹੈ। ਧਨਿ = {धन्य} ਭਾਗਾਂ ਵਾਲੇ। ਮਸਤਕ = ਮੱਥੇ {ਮਸਤਕੁ = ਮੱਥਾ}। ਪਰਸ = ਛੁਹ।
ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥
Working for the Lord of the Universe, the body becomes fruitful.
ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਇਹ ਸਰੀਰ ਸਫਲ ਹੋ ਜਾਂਦਾ ਹੈ, ਕਾਂਇਆ = ਸਰੀਰ।
ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥
By the Grace of the Saints, I have obtained the supreme status. ||2||
ਗੁਰੂ-ਸੰਤ ਦੀ ਕਿਰਪਾ ਨਾਲ ਸਭ ਤੋਂ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ॥੨॥ ਸੰਤ ਪ੍ਰਸਾਦਿ = ਗੁਰੂ-ਸੰਤ ਦੀ ਕਿਰਪਾ ਨਾਲ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ ॥੨॥
ਜਨ ਕੀ ਕੀਨੀ ਆਪਿ ਸਹਾਇ ॥
The Lord is the Help and Support of His humble servant.
(ਹੇ ਭਾਈ!) ਪਰਮਾਤਮਾ ਨੇ ਆਪ ਜਿਸ ਮਨੁੱਖ ਦੀ ਸਹਾਇਤਾ ਕੀਤੀ, ਸਹਾਇ = ਸਹਾਇਤਾ।
ਸੁਖੁ ਪਾਇਆ ਲਗਿ ਦਾਸਹ ਪਾਇ ॥
I have found peace, falling at the feet of His slaves.
ਉਸ ਨੇ ਪਰਮਾਤਮਾ ਦੇ ਭਗਤਾਂ ਦੀ ਚਰਨੀਂ ਲੱਗ ਕੇ ਆਤਮਕ ਆਨੰਦ ਮਾਣਿਆ। ਲਗਿ = ਲੱਗ ਕੇ। ਦਾਸਹ ਪਾਇ = ਦਾਸਾਂ ਦੀ ਪੈਰੀਂ।ਲਗਿ = ਲੱਗ ਕੇ। ਦਾਸਹ ਪਾਇ = ਦਾਸਾਂ ਦੀ ਪੈਰੀਂ।
ਆਪੁ ਗਇਆ ਤਾ ਆਪਹਿ ਭਏ ॥
When selfishness is gone, then one becomes the Lord Himself;
ਉਹਨਾਂ ਦੇ ਅੰਦਰੋਂ (ਜਦੋਂ) ਆਪਾ-ਭਾਵ ਦੂਰ ਹੋ ਗਿਆ ਤਦੋਂ ਉਹ ਪਰਮਾਤਮਾ ਦਾ ਰੂਪ ਹੀ ਹੋ ਗਏ, ਆਪੁ = ਆਪਾ-ਭਾਵ {ਨੋਟ: ਲਫ਼ਜ਼ 'ਆਪਿ' ਅਤੇ 'ਆਪੁ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ}। ਆਪਹਿ = ਆਪਿ ਹੀ, ਪ੍ਰਭੂ ਆਪਿ ਹੀ, ਪਰਮਾਤਮਾ ਦਾ ਰੂਪ ਹੀ। ਤਾ = ਤਦੋਂ।
ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥
seek the Sanctuary of the treasure of mercy. ||3||
ਜੇਹੜੇ ਮਨੁੱਖ ਦਇਆ ਦੇ ਖ਼ਜ਼ਾਨੇ ਪਰਮਾਤਮਾ ਦੀ ਸਰਨ ਆ ਪਏ ॥੩॥ ਕ੍ਰਿਪਾ ਨਿਧਾਨ = ਕਿਰਪਾ ਦਾ ਖ਼ਜ਼ਾਨਾ ॥੩॥
ਜੋ ਚਾਹਤ ਸੋਈ ਜਬ ਪਾਇਆ ॥
When someone finds the One he has desired,
(ਹੇ ਭਾਈ!) ਜਦੋਂ ਕਿਸੇ ਮਨੁੱਖ ਨੂੰ (ਗੁਰੂ ਦੀ ਕਿਰਪਾ ਨਾਲ) ਉਹ ਪਰਮਾਤਮਾ ਹੀ ਮਿਲ ਪੈਂਦਾ ਹੈ ਜਿਸ ਨੂੰ ਉਹ ਮਿਲਣਾ ਚਾਹੁੰਦਾ ਹੈ, ਜੋ ਚਾਹਤ = ਜਿਸ ਨੂੰ ਮਿਲਣਾ ਚਾਹੁੰਦਾ ਹੈ। ਸੋਈ = ਉਹੀ (ਪਰਮਾਤਮਾ)।
ਤਬ ਢੂੰਢਨ ਕਹਾ ਕੋ ਜਾਇਆ ॥
then where should he go to look for Him?
ਤਦੋਂ ਉਹ (ਬਾਹਰ ਜੰਗਲਾਂ ਪਹਾੜਾਂ ਆਦਿਕ ਵਿਚ ਉਸ ਨੂੰ) ਲੱਭਣ ਲਈ ਨਹੀਂ ਜਾਂਦਾ। ਕਹਾ = ਕਿੱਥੇ? ਕੋ = ਕੋਈ।
ਅਸਥਿਰ ਭਏ ਬਸੇ ਸੁਖ ਆਸਨ ॥
I have become steady and stable, and I dwell in the seat of peace.
(ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲੈਣ ਵਾਲੇ ਮਨੁੱਖ) ਅਡੋਲ-ਚਿੱਤ ਹੋ ਜਾਂਦੇ ਹਨ, ਉਹ ਸਦਾ ਆਨੰਦ ਅਵਸਥਾ ਵਿਚ ਟਿਕੇ ਰਹਿੰਦੇ ਹਨ, ਅਸਥਿਰ = ਅਡੋਲ-ਚਿੱਤ। ਸੁਖ ਆਸਨ = ਆਨੰਦ ਦੇ ਆਸਣ (ਉੱਤੇ)।
ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥੪॥੧੧੦॥
By Guru's Grace, Nanak has entered the home of peace. ||4||110||
ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਹ ਸਦਾ ਸੁਖਾਂ ਵਿਚ ਵੱਸਣ ਵਾਲੇ ਹੋ ਜਾਂਦੇ ਹਨ ॥੪॥੧੧੦॥ ਸੁਖ ਬਾਸਨ = ਸੁਖਾਂ ਵਿਚ ਵੱਸਣ ਵਾਲੇ ॥੪॥