ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥
The world is going up in flames - shower it with Your Mercy, and save it!
ਹੇ ਪ੍ਰਭੂ! (ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਲੰਦਾ = (ਵਿਕਾਰਾਂ ਵਿਚ) ਸੜਦਾ। ਰਖਿ ਲੈ = ਬਚਾ ਲੈ। ਧਾਰਿ = ਧਾਰ ਕੇ, ਕਰ ਕੇ।
ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥
Save it, and deliver it, by whatever method it takes.
ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਜਿਤੁ ਦੁਆਰੈ = ਜਿਸ ਦਰ ਤੇ, ਜਿਸ ਤਰੀਕੇ ਨਾਲ। ਉਬਰੈ = ਬਚ ਸਕੇ। ਤਿਤੈ = ਉਸੇ ਤਰ੍ਹਾਂ ਹੀ।
ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥
The True Guru has shown the way to peace, contemplating the True Word of the Shabad.
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਸਤਿਗੁਰਿ = ਗੁਰੂ ਨੇ। ਸੁਖੁ = ਆਤਮਕ ਆਨੰਦ। ਸਚਾ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਬੀਚਾਰਿ = ਵਿਚਾਰ ਕੇ, ਮਨ ਵਿਚ ਟਿਕਾ ਕੇ।
ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥
Nanak knows no other than the Lord, the Forgiving Lord. ||1||
ਹੇ ਨਾਨਕ! ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ॥੧॥ ਅਵਰੁ = ਕੋਈ ਹੋਰ ॥੧॥