ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਗੁਰੁ ਪੂਰਾ ਪੂਰੀ ਤਾ ਕੀ ਕਲਾ ॥
The Guru is Perfect, and Perfect is His Power.
ਗੁਰੂ (ਸਾਰੇ ਗੁਣਾਂ ਨਾਲ) ਪੂਰਨ ਹੈ, ਗੁਰੂ ਦੀ (ਆਤਮਕ) ਸ਼ਕਤੀ ਹਰੇਕ ਸਮਰਥਾ ਵਾਲੀ ਹੈ, ਤਾ ਕੀ = ਉਸ (ਗੁਰੂ) ਦੀ। ਕਲਾ = ਤਾਕਤ, ਆਤਮਕ ਉੱਚਤਾ।
ਗੁਰ ਕਾ ਸਬਦੁ ਸਦਾ ਸਦ ਅਟਲਾ ॥
The Word of the Guru's Shabad is unchanging, forever and ever.
ਗੁਰੂ ਦਾ ਸ਼ਬਦ ਸਦਾ ਹੀ ਅਟੱਲ ਰਹਿੰਦਾ ਹੈ (ਕਦੇ ਉਕਾਈ ਵਾਲਾ ਨਹੀਂ)। ਸਦ = ਸਦਾ। ਅਟਲਾ = ਅਟੱਲ, ਆਪਣੇ ਨਿਸ਼ਾਨੇ ਤੇ ਸਦਾ ਟਿਕਿਆ ਰਹਿਣ ਵਾਲਾ।
ਗੁਰ ਕੀ ਬਾਣੀ ਜਿਸੁ ਮਨਿ ਵਸੈ ॥
Those, whose minds are filled with the Word of the Guru's Bani,
ਜਿਸ (ਮਨੁੱਖ) ਦੇ ਮਨ ਵਿਚ ਸਤਿਗੁਰੂ ਦੀ ਬਾਣੀ ਟਿਕੀ ਰਹਿੰਦੀ ਹੈ, ਜਿਸੁ ਮਨਿ = ਜਿਸ (ਮਨੁੱਖ) ਦੇ ਮਨ ਵਿਚ।
ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥
All pains and afflictions run away from them. ||1||
ਉਸ (ਮਨੁੱਖ) ਦਾ ਹਰੇਕ ਦਰਦ ਨਾਸ ਹੋ ਜਾਂਦਾ ਹੈ ॥੧॥ ਤਾ ਕਾ = ਉਸ (ਮਨੁੱਖ) ਦਾ। ਨਸੈ = ਦੂਰ ਹੋ ਜਾਂਦਾ ਹੈ ॥੧॥
ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥
Imbued with the Lord's Love, they sing the Glorious Praises of the Lord.
(ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ (ਪਿਆਰ-) ਰੰਗ ਵਿਚ ਰੰਗਿਆ ਰਹਿੰਦਾ ਹੈ (ਜਿਹੜਾ ਮਨੁੱਖ) ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਰੰਗਿ = ਪ੍ਰੇਮ-ਰੰਗ ਵਿਚ। ਰਾਤਾ = ਰੰਗਿਆ ਹੋਇਆ। ਗਾਵੈ = ਗਾਂਦਾ ਰਹਿੰਦਾ ਹੈ।
ਮੁਕਤੋੁ ਸਾਧੂ ਧੂਰੀ ਨਾਵੈ ॥੧॥ ਰਹਾਉ ॥
They are liberated, bathing in the dust of the feet of the Holy. ||1||Pause||
(ਜਿਹੜਾ ਮਨੁੱਖ) ਗੁਰੂ ਦੀ ਚਰਨ-ਧੂੜ ਵਿਚ ਇਸ਼ਨਾਨ ਕਰਦਾ ਰਹਿੰਦਾ ਹੈ, ਉਹ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ (ਉਹੀ ਹੈ 'ਮੁਕਤ') ॥੧॥ ਰਹਾਉ ॥ ਮੁਕਤ = ਵਿਕਾਰਾਂ ਤੋਂ ਬਚਿਆ ਹੋਇਆ (ਅੱਖਰ 'ਤ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ 'ਮੁਕਤੁ' ਹੈ, ਇਥੇ 'ਮੁਕਤੋ' ਪੜ੍ਹਨਾ ਹੈ)। ਨਾਵੈ = ਇਸ਼ਨਾਨ ਕਰਦਾ ਹੈ ॥੧॥ ਰਹਾਉ ॥
ਗੁਰ ਪਰਸਾਦੀ ਉਤਰੇ ਪਾਰਿ ॥
By Guru's Grace, they are carried across to the other shore;
ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਪਰਸਾਦੀ = ਪਰਸਾਦਿ, ਕਿਰਪਾ ਨਾਲ।
ਭਉ ਭਰਮੁ ਬਿਨਸੇ ਬਿਕਾਰ ॥
they are rid of fear, doubt and corruption.
(ਉਹਨਾਂ ਦੇ ਅੰਦਰੋਂ) ਡਰ ਭਟਕਣਾ (ਆਦਿਕ ਸਾਰੇ) ਵਿਕਾਰ ਨਾਸ ਹੋ ਜਾਂਦੇ ਹਨ, ਭਰਮੁ = ਵਹਿਮ, ਭਟਕਣਾ।
ਮਨ ਤਨ ਅੰਤਰਿ ਬਸੇ ਗੁਰ ਚਰਨਾ ॥
The Guru's Feet abide deep within their minds and bodies.
ਜਿਨ੍ਹਾਂ ਦੇ ਮਨ ਵਿਚ ਤਨ ਵਿਚ ਗੁਰੂ ਦੇ ਚਰਨ ਟਿਕੇ ਰਹਿੰਦੇ ਹਨ। ਅੰਤਰਿ = ਅੰਦਰ।
ਨਿਰਭੈ ਸਾਧ ਪਰੇ ਹਰਿ ਸਰਨਾ ॥੨॥
The Holy are fearless; they take to the Sanctuary of the Lord. ||2||
ਉਹਨਾਂ ਸੰਤ ਜਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ, ਉਹ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ ॥੨॥ ਸਾਧ = ਸੰਤ ਜਨ। ਨਿਰਭੈ = ਸਾਰੇ ਡਰਾਂ ਤੋਂ ਰਹਿਤ ॥੨॥
ਅਨਦ ਸਹਜ ਰਸ ਸੂਖ ਘਨੇਰੇ ॥
They are blessed with abundant bliss, happiness, pleasure and peace.
(ਉਹਨਾਂ ਦੇ ਅੰਦਰ) ਆਤਮਕ ਅਡਲੋਤਾ ਦੇ ਅਨੇਕਾਂ ਆਨੰਦ ਤੇ ਸੁਖ ਬਣੇ ਰਹਿੰਦੇ ਹਨ। ਅਨਦ = ਆਨੰਦ। ਸਹਜ = ਆਤਮਕ ਅਡੋਲਤਾ। ਘਨੇਰੇ = ਬਹੁਤ।
ਦੁਸਮਨੁ ਦੂਖੁ ਨ ਆਵੈ ਨੇਰੇ ॥
Enemies and pains do not even approach them.
ਕੋਈ ਵੈਰੀ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ (ਉਹਨਾਂ ਉਤੇ ਆਪਣਾ ਦਬਾਉ ਨਹੀਂ ਪਾ ਸਕਦਾ)। ਨੇਰੇ = ਨੇੜੇ।
ਗੁਰਿ ਪੂਰੈ ਅਪੁਨੇ ਕਰਿ ਰਾਖੇ ॥
The Perfect Guru makes them His Own, and protects them.
ਪੂਰੇ ਗੁਰੂ ਨੇ ਜਿਨ੍ਹਾਂ ਨੂੰ ਆਪਣੇ ਬਣਾ ਕੇ (ਉਹਨਾਂ ਦੀ) ਰੱਖਿਆ ਕੀਤੀ, ਗੁਰਿ ਪੂਰੈ = ਪੂਰੇ ਗੁਰੂ ਨੇ। ਕਰਿ = ਬਣਾ ਕੇ। ਰਾਖੇ = ਰੱਖ ਲਏ, ਰੱਖਿਆ ਕੀਤੀ।
ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥
Chanting the Lord's Name, they are rid of all their sins. ||3||
ਪਰਮਾਤਮਾ ਦਾ ਨਾਮ ਜਪਦਿਆਂ (ਉਹਨਾਂ ਦੇ) ਸਾਰੇ ਪਾਪ ਦੂਰ ਹੋ ਗਏ ॥੩॥ ਜਪਤ = ਜਪਦਿਆਂ। ਕਿਲਬਿਖ = ਪਾਪ। ਸਭਿ = ਸਾਰੇ ॥੩॥
ਸੰਤ ਸਾਜਨ ਸਿਖ ਭਏ ਸੁਹੇਲੇ ॥
The Saints, spiritual companions and Sikhs are exalted and uplifted.
(ਉਹ) ਸੰਤ-ਜਨ ਸੱਜਣ ਸਿੱਖ ਸੁਖੀ ਜੀਵਨ ਵਾਲੇ ਹੋ ਗਏ, ਸਿਖ = (ਸਾਰੇ) ਸਿੱਖ (ਬਹੁ-ਵਚਨ)। ਸੁਹੇਲੇ = ਸੁਖੀ।
ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥
The Perfect Guru leads them to meet God.
ਜਿਨ੍ਹਾਂ ਨੂੰ ਪੂਰੇ ਗੁਰੂ ਨੇ ਪਰਮਾਤਮਾ ਨਾਲ ਲਿਆ ਜੋੜਿਆ। ਸਿਉ = ਨਾਲ। ਲੈ = ਫੜ ਕੇ। ਮੇਲੇ = ਮਿਲਾ ਦਿੱਤੇ।
ਜਨਮ ਮਰਨ ਦੁਖ ਫਾਹਾ ਕਾਟਿਆ ॥
The painful noose of death and rebirth is snapped.
ਉਹਨਾਂ ਦੇ ਜਨਮ ਮਰਨ ਦੇ ਗੇੜ ਦੇ ਦੁੱਖਾਂ ਦੀ ਫਾਹੀ (ਗੁਰੂ ਨੇ) ਕੱਟ ਦਿੱਤੀ ਹੈ
ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥
Says Nanak, the Guru covers their faults. ||4||8||
ਨਾਨਕ ਆਖਦਾ ਹੈ- ਗੁਰੂ ਨੇ ਉਹਨਾਂ ਦੀ ਇੱਜ਼ਤ ਰੱਖ ਲਈ ॥੪॥੮॥ ਗੁਰਿ = ਗੁਰੂ ਨੇ। ਪੜਦਾ ਢਾਕਿਆ = ਲਾਜ ਰੱਖ ਲਈ ॥੪॥੮॥