ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ ॥
Raag Gauree, Ashtpadheeyaa, First Mehl: Gauree Gwaarayree:
ਰਾਗ ਗਉੜੀ-ਗੁਆਰੇਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ, ਜੋ ਸ੍ਰਿਸ਼ਟੀ ਦਾ ਰਚਨਹਾਰ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥
The nine treasures and the miraculous spiritual powers come by contemplating the Immaculate Naam, the Name of the Lord.
ਪਰਮਾਤਮਾ ਦਾ ਨਿਰਮਲ ਨਾਮ ਮੇਰੇ ਵਾਸਤੇ (ਆਤਮਕ) ਖ਼ਜ਼ਾਨਾ ਹੈ, ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੀ ਮੇਰੇ ਵਾਸਤੇ (ਰਿੱਧੀਆਂ) ਸਿੱਧੀਆਂ ਹੈ। ਨਿਧਿ = ਖ਼ਜ਼ਾਨਾ। ਸਿਧਿ = ਕਰਾਮਾਤੀ ਤਾਕਤ।
ਪੂਰਨ ਪੂਰਿ ਰਹਿਆ ਬਿਖੁ ਮਾਰਿ ॥
The Perfect Lord is All-pervading everywhere; He destroys the poison of Maya.
ਹੁਣ ਮੈਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸ ਰਿਹਾ ਹੈ। ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਅੰਦਰੋਂ) ਮਾਰ ਲਿਆ ਹੈ। ਬਿਖੁ = ਮਾਇਆ, ਜ਼ਹਰ।
ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥
I am rid of the three-phased Maya, dwelling in the Pure Lord.
(ਉਸ ਮਤਿ ਦੀ ਬਰਕਤਿ ਨਾਲ) ਪਵਿਤ੍ਰ ਹਰਿ-ਨਾਮ ਵਿਚ ਲੀਨ ਰਹਿਣ ਕਰਕੇ ਮੇਰੀ ਅੰਦਰਲੀ ਖਿੱਝ ਮੁੱਕ ਗਈ ਹੈ। ਤ੍ਰਿਕੁਟੀ = ਤ੍ਰਿਊੜੀ (त्रि-कुटी, ਤਿੰਨ ਵਿੰਗੀਆਂ ਲਕੀਰਾਂ) {ਨੋਟ: ਮੱਥੇ ਤੇ ਤ੍ਰਿਊੜੀ ਤਦੋਂ ਪੈਂਦੀ ਹੈ, ਜਦੋਂ ਮਨ ਵਿਚ ਖਿੱਝ ਹੋਵੇ। ਸੋ, ਤ੍ਰਿਕੁਟੀ ਦਾ ਅਰਥ ਹੈ 'ਮਨ ਦੀ ਖਿੱਝ'}। ਬਿਮਲ = ਸਾਫ਼, ਪਵਿਤ੍ਰ। ਮਝਾਰਿ = ਵਿਚ।
ਗੁਰ ਕੀ ਮਤਿ ਜੀਇ ਆਈ ਕਾਰਿ ॥੧॥
The Guru's Teachings are useful to my soul. ||1||
ਗੁਰੂ ਦੀ ਦਿੱਤੀ ਹੋਈ ਮਤਿ ਮੇਰੇ ਚਿੱਤ ਵਿਚ ਕਾਰੀ ਆ ਗਈ ਹੈ (ਲਾਭਵੰਦੀ ਹੋ ਗਈ ਹੈ) ॥੧॥ ਜੀਇ = ਜੀਅ ਵਿਚ, ਅੰਤਰ ਆਤਮੇ। ਕਾਰਿ = ਕਾਰੀ, ਲਾਭਦਾਇਕ ॥੧॥
ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥
Chanting the Lord's Name in this way, my mind is satisfied.
ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰਾ ਮਨ (ਸਿਮਰਨ ਵਿਚ) ਇਸ ਤਰ੍ਹਾਂ ਗਿੱਝ ਗਿਆ ਹੈ ਕਿ ਹੁਣ ਸਿਮਰਨ ਤੋਂ ਬਿਨਾ ਰਹਿ ਹੀ ਨਹੀਂ ਸਕਦਾ। ਮਾਨਿਆ = ਗਿੱਝ ਗਿਆ।
ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥
I have obtained the ointment of spiritual wisdom, recognizing the Word of the Guru's Shabad. ||1||Pause||
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਉਹ (ਆਤਮਕ) ਸੁਰਮਾ ਲੱਭ ਲਿਆ ਹੈ, ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਦੇਂਦਾ ਹੈ ॥੧॥ ਰਹਾਉ ॥ ਅੰਜਨੁ = ਸੁਰਮਾ ॥੧॥ ਰਹਾਉ ॥
ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥
Blended with the One Lord, I enjoy intuitive peace.
(ਹੁਣ ਮੇਰਾ ਮਨ) ਮੰਨ ਗਿਆ ਹੈ ਕਿ ਇੱਕ (ਆਤਮਕ) ਸੁਖ (ਸਭ ਸੁਖਾਂ ਤੋਂ ਸ੍ਰੇਸ਼ਟ ਸੁਖ ਹੈ ਅਤੇ ਇਸ ਸੁੱਖ ਨੇ) ਮੈਨੂੰ ਸਹਜ ਅਵਸਥਾ ਵਿਚ ਮਿਲਾ ਦਿੱਤਾ ਹੈ। ਸਹਜਿ = ਸਹਜ ਵਿਚ, ਅਡੋਲ ਅਵਸਥਾ ਵਿਚ।
ਨਿਰਮਲ ਬਾਣੀ ਭਰਮੁ ਚੁਕਾਇਆ ॥
Through the Immaculate Bani of the Word, my doubts have been dispelled.
(ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ) ਪਵਿਤ੍ਰ ਬਾਣੀ ਨੇ ਮੇਰੀ ਭਟਕਣਾ ਮੁਕਾ ਦਿੱਤੀ ਹੈ। ਭਰਮੁ = ਭਟਕਣਾ।
ਲਾਲ ਭਏ ਸੂਹਾ ਰੰਗੁ ਮਾਇਆ ॥
Instead of the pale color of Maya, I am imbued with the deep crimson color of the Lord's Love.
(ਸਿਮਰਨ ਦੀ ਬਰਕਤਿ ਨਾਲ ਨਾਮ ਵਿਚ ਰੰਗੀਜ ਕੇ ਮੇਰਾ ਮਨ ਮਜੀਠ ਵਰਗੇ ਪੱਕੇ ਰੰਗ ਵਾਲਾ) ਲਾਲ ਹੋ ਗਿਆ ਹੈ। ਮਾਇਆ ਦਾ ਰੰਗ ਮੈਨੂੰ ਕਸੁੰਭੇ ਦੇ ਰੰਗ ਵਰਗਾ ਕੱਚਾ, ਸੂਹਾ ਦਿੱਸ ਪਿਆ ਹੈ।
ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥
By the Lord's Glance of Grace, the poison has been eliminated. ||2||
(ਮੇਰਾ ਉਤੇ ਪਰਮਾਤਮਾ ਦੀ ਮਿਹਰ ਦੀ) ਨਜ਼ਰ ਹੋਈ ਹੈ, ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਉਤੇ ਅਸਰ ਕਰਨੋਂ) ਰੋਕ ਲਿਆ ਹੈ ॥੨॥ ਨਦਰਿ = ਮਿਹਰ ਦੀ ਨਜ਼ਰ ॥੨॥
ਉਲਟ ਭਈ ਜੀਵਤ ਮਰਿ ਜਾਗਿਆ ॥
When I turned away, and became dead while yet alive, I was awakened.
(ਮੇਰੀ ਸੁਰਤ ਮਾਇਆ ਦੇ ਮੋਹ ਵਲੋਂ) ਪਰਤ ਪਈ ਹੈ, ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ (ਮੇਰਾ ਮਨ ਮਾਇਆ ਵਲੋਂ) ਮਰ ਗਿਆ ਹੈ, ਮੈਨੂੰ ਆਤਮਕ ਜਾਗ ਆ ਗਈ ਹੈ। ਮਰਿ = (ਮਾਇਆ ਵਲੋਂ) ਮਰ ਕੇ।
ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥
Chanting the Word of the Shabad, my mind is attached to the Lord.
ਗੁਰੂ ਦੇ ਸ਼ਬਦ ਰਾਹੀਂ ਮੈਂ ਸਿਮਰਨ ਕਰ ਰਿਹਾ ਹਾਂ, ਮੇਰਾ ਮਨ ਪਰਮਾਤਮਾ ਨਾਲ ਪ੍ਰੀਤ ਪਾ ਚੁਕਾ ਹੈ। ਸਬਦਿ = (ਗੁਰੂ ਦੇ ਸ਼ਬਦ) ਰਾਹੀਂ।
ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥
I have gathered in the Lord's sublime essence, and cast out the poison.
(ਆਤਮਕ) ਆਨੰਦ (ਆਪਣੇ ਅੰਦਰ) ਇਕੱਠਾ ਕਰ ਕੇ ਮੈਂ ਮਾਇਆ ਦੇ ਜ਼ਹਰ ਨੂੰ (ਆਪਣੇ ਅੰਦਰੋਂ) ਦੂਰ ਕਰ ਕੇ (ਸਦਾ ਲਈ) ਤਿਆਗ ਦਿੱਤਾ ਹੈ। ਸੰਗ੍ਰਹਿ = ਇਕੱਠਾ ਕਰ ਕੇ। ਪਰਹਰਿ = ਦੂਰ ਕਰ ਕੇ।
ਭਾਇ ਬਸੇ ਜਮ ਕਾ ਭਉ ਭਾਗਿਆ ॥੩॥
Abiding in His Love, the fear of death has run away. ||3||
ਪਰਮਾਤਮਾ ਦੇ ਪ੍ਰੇਮ ਵਿਚ ਟਿਕਣ ਕਰਕੇ ਮੇਰਾ ਮੌਤ ਦਾ ਡਰ ਦੂਰ ਹੋ ਗਿਆ ਹੈ ॥੩॥ ਭਾਇ = ਪ੍ਰੇਮ ਵਿਚ ॥੩॥
ਸਾਦ ਰਹੇ ਬਾਦੰ ਅਹੰਕਾਰਾ ॥
My taste for pleasure ended, along with conflict and egotism.
(ਸਿਮਰਨ ਦੀ ਬਰਕਤਿ ਕਰਕੇ ਮੇਰੇ ਅੰਦਰੋਂ ਮਾਇਕ ਪਦਾਰਥਾਂ ਦੇ) ਚਸਕੇ ਦੂਰ ਹੋ ਗਏ ਹਨ, (ਮਨ ਵਿਚ ਨਿੱਤ ਹੋ ਰਿਹਾ ਮਾਇਆ ਵਾਲਾ) ਝਗੜਾ ਮਿਟ ਗਿਆ ਹੈ, ਅਹੰਕਾਰ ਰਹਿ ਗਿਆ ਹੈ। ਸਾਦ = ਚਸਕੇ। ਬਾਦੰ = ਝਗੜਾ।
ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥
My consciousness is attuned to the Lord, by the Order of the Infinite.
ਮੇਰਾ ਚਿੱਤ ਹੁਣ ਪਰਮਾਤਮਾ (ਦੇ ਨਾਮ) ਨਾਲ ਰੰਗਿਆ ਗਿਆ ਹੈ, ਮੈਂ ਹੁਣ ਉਸ ਬੇਅੰਤ ਪ੍ਰਭੂ ਦੀ ਰਜ਼ਾ ਵਿਚ ਟਿਕ ਗਿਆ ਹਾਂ।
ਜਾਤਿ ਰਹੇ ਪਤਿ ਕੇ ਆਚਾਰਾ ॥
My pursuit for worldy pride and honour is over.
ਜਾਤਿ-ਵਰਨ ਅਤੇ ਲੋਕ-ਲਾਜ ਦੀ ਖ਼ਾਤਰ ਕੀਤੇ ਜਾਣ ਵਾਲੇ ਧਰਮ-ਕਰਮ ਬੱਸ ਹੋ ਗਏ ਹਨ। ਪਤਿ = ਇੱਜ਼ਤ, ਲੋਕ-ਲਾਜ। ਆਚਾਰਾ = ਕਰਮ-ਕਾਂਡ, ਧਾਰਮਿਕ ਰਸਮਾਂ।
ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥
When He blessed me with His Glance of Grace, peace was established in my soul. ||4||
(ਮੇਰੇ ਉਤੇ ਪ੍ਰਭੂ ਦੀ) ਮਿਹਰ ਦੀ ਨਿਗਾਹ ਹੋਈ ਹੈ, ਮੈਨੂੰ ਆਤਮਕ ਸੁਖ ਮਿਲ ਗਿਆ ਹੈ ॥੪॥ ਦ੍ਰਿਸਟਿ = (ਮਿਹਰ ਦੀ) ਨਿਗਾਹ ॥੪॥
ਤੁਝ ਬਿਨੁ ਕੋਇ ਨ ਦੇਖਉ ਮੀਤੁ ॥
Without You, I see no friend at all.
(ਗੁਰੂ ਦੇ ਸ਼ਬਦ ਦੀ ਬਰਕਤਿ ਨਾਲ, ਹੇ ਪ੍ਰਭੂ!) ਮੈਨੂੰ ਤੈਥੋਂ ਬਿਨਾ ਕੋਈ ਹੋਰ (ਪੱਕਾ) ਮਿੱਤਰ ਨਹੀਂ ਦਿੱਸਦਾ। ਨ ਦੇਖਉ = ਮੈਂ ਨਹੀਂ ਵੇਖਦਾ।
ਕਿਸੁ ਸੇਵਉ ਕਿਸੁ ਦੇਵਉ ਚੀਤੁ ॥
Whom should I serve? Unto whom should I dedicate my consciousness?
ਮੈਂ ਹੁਣ ਕਿਸੇ ਹੋਰ ਨੂੰ ਨਹੀਂ ਸਿਮਰਦਾ, ਮੈਂ ਕਿਸੇ ਹੋਰ ਨੂੰ ਆਪਣਾ ਮਨ ਨਹੀਂ ਭੇਂਟ ਕਰਦਾ। ਸੇਵਉ = ਸੇਵਉਂ, ਮੈਂ ਸੇਵਾ ਕਰਾਂ।
ਕਿਸੁ ਪੂਛਉ ਕਿਸੁ ਲਾਗਉ ਪਾਇ ॥
Whom should I ask? At whose feet should I fall?
ਮੈਂ ਕਿਸੇ ਹੋਰ ਤੋਂ ਸਾਲਾਹ ਨਹੀਂ ਪੁੱਛਦਾ। ਮੈਂ ਕਿਸੇ ਹੋਰ ਦੇ ਪੈਰੀਂ ਨਹੀਂ ਲਗਦਾ ਫਿਰਦਾ। ਪਾਇ = ਚਰਨੀਂ।
ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥
By whose teachings will I remain absorbed in His Love? ||5||
ਮੈਂ ਕਿਸੇ ਹੋਰ ਦੇ ਉਪਦੇਸ਼ ਵਿਚ ਸੁਰਤ ਨਹੀਂ ਜੋੜਦਾ ਫਿਰਦਾ ॥੫॥ ਉਪਦੇਸਿ = ਉਪਦੇਸ਼ ਵਿਚ ॥੫॥
ਗੁਰ ਸੇਵੀ ਗੁਰ ਲਾਗਉ ਪਾਇ ॥
I serve the Guru, and I fall at the Guru's Feet.
(ਗੁਰੂ ਦੇ ਸ਼ਬਦ ਨੇ ਹੀ ਮੈਨੂੰ ਤੇਰੇ ਗਿਆਨ ਦਾ ਸੁਰਮਾ ਦਿੱਤਾ ਹੈ, ਇਸ ਵਾਸਤੇ) ਮੈਂ ਗੁਰੂ ਦੀ ਹੀ ਸੇਵਾ ਕਰਦਾ ਹਾਂ, ਗੁਰੂ ਦੀ ਹੀ ਚਰਨੀਂ ਲੱਗਦਾ ਹਾਂ। ਸੇਵੀ = ਸੇਵੀਂ, ਮੈਂ ਸੇਵਾ ਕਰਦਾ ਹਾਂ।
ਭਗਤਿ ਕਰੀ ਰਾਚਉ ਹਰਿ ਨਾਇ ॥
I worship Him, and I am absorbed in the Lord's Name.
(ਗੁਰੂ ਦੀ ਸਹਾਇਤਾ ਨਾਲ ਹੀ, ਹੇ ਭਾਈ!) ਮੈਂ ਪਰਮਾਤਮਾ ਦੀ ਭਗਤੀ ਕਰਦਾ ਹਾਂ, ਹਰੀ ਦੇ ਨਾਮ ਵਿਚ ਟਿਕਦਾ ਹਾਂ। ਕਰੀ = ਮੈਂ ਕਰਦਾ ਹਾਂ। ਨਾਇ = ਨਾਮ ਵਿਚ।
ਸਿਖਿਆ ਦੀਖਿਆ ਭੋਜਨ ਭਾਉ ॥
The Lord's Love is my instruction, sermon and food.
ਗੁਰੂ ਦੀ ਸਿੱਖਿਆ, ਗੁਰੂ ਦੀ ਦੀਖਿਆ, ਗੁਰੂ ਦੇ ਪ੍ਰੇਮ ਨੂੰ ਹੀ ਮੈਂ ਆਪਣੇ ਆਤਮਾ ਦਾ ਭੋਜਨ ਬਣਾਇਆ ਹੈ। ਦੀਖਿਆ = ਕਿਸੇ ਧਰਮ ਵਿਚ ਦਾਖ਼ਲ ਹੋਣ ਵੇਲੇ ਜੋ ਖ਼ਾਸ ਉਪਦੇਸ਼ ਮਿਲਦਾ ਹੈ। ਭਾਉ = ਪ੍ਰੇਮ।
ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥
Enjoined to the Lord's Command, I have entered the home of my inner self. ||6||
ਪ੍ਰਭੂ ਦੀ ਰਜ਼ਾ ਵਿਚ ਹੀ ਇਹ ਪਿਛਲੇ ਕਰਮਾਂ ਦਾ ਅੰਕੁਰ ਫੁੱਟਿਆ ਹੈ, ਤੇ ਮੈਂ ਆਪਣੇ ਅਸਲ ਘਰ (ਪ੍ਰਭੂ-ਚਰਨਾਂ) ਵਿਚ ਟਿਕਿਆ ਬੈਠਾ ਹਾਂ ॥੬॥ ਸੰਜੋਗੀ = ਸੰਜੋਗਾਂ ਨਾਲ, ਕੀਤੇ ਕਰਮਾਂ ਦੇ ਅੰਕੁਰ ਫੁੱਟਣ ਨਾਲ। ਜਾਉ = ਜਾਉਂ, ਮੈਂ ਜਾਂਦਾ ਹਾਂ ॥੬॥
ਗਰਬ ਗਤੰ ਸੁਖ ਆਤਮ ਧਿਆਨਾ ॥
With the extinction of pride, my soul has found peace and meditation.
(ਸਿਮਰਨ ਦੀ ਬਰਕਤਿ ਨਾਲ) ਅਹੰਕਾਰ ਦੂਰ ਹੋ ਗਿਆ ਹੈ, ਆਤਮਕ ਆਨੰਦ ਵਿਚ ਮੇਰੀ ਸੁਰਤ ਟਿਕ ਗਈ ਹੈ। ਗਰਬ ਗਤੰ = ਅਹੰਕਾਰ ਦੂਰ ਹੋ ਗਿਆ।
ਜੋਤਿ ਭਈ ਜੋਤੀ ਮਾਹਿ ਸਮਾਨਾ ॥
The Divine Light has dawned, and I am absorbed in the Light.
ਮੇਰੇ ਆਤਮਕ ਚਾਨਣ ਹੋ ਗਿਆ ਹੈ, ਮੇਰੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਗਈ ਹੈ। ਜੋਤਿ = ਚਾਨਣ, ਪ੍ਰਕਾਸ਼।
ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥
Pre-ordained destiny cannot be erased; the Shabad is my banner and insignia.
(ਮੇਰੇ ਹਿਰਦੇ ਵਿਚ) ਉੱਕਰਿਆ ਹੋਇਆ ਗੁਰ-ਸ਼ਬਦ (ਰੂਪ) ਲੇਖ ਹੁਣ ਅਜਿਹਾ ਪਰਗਟ ਹੋ ਗਿਆ ਹੈ ਕਿ ਮਿਟ ਨਹੀਂ ਸਕਦਾ। ਲਿਖਤੁ = ਹਿਰਦੇ ਵਿਚ ਉੱਕਰਿਆ ਹੋਇਆ ਲੇਖ। ਨੀਸਾਨਾ = ਪਰਗਟ।
ਕਰਤਾ ਕਰਣਾ ਕਰਤਾ ਜਾਨਾ ॥੭॥
I know the Creator, the Creator of His Creation. ||7||
ਮੈਂ ਕਰਤੇ ਤੇ (ਕਰਤੇ ਦੀ) ਰਚਨਾ ਨੂੰ ਕਰਤਾਰ-ਰੂਪ ਹੀ ਜਾਣ ਲਿਆ ਹੈ, (ਮੈਂ ਕਰਤਾਰ ਨੂੰ ਹੀ ਸ੍ਰਿਸ਼ਟੀ ਦਾ ਰਚਨਹਾਰਾ ਜਾਣ ਲਿਆ ਹੈ) ॥੭॥ ਕਰਣਾ = ਸ੍ਰਿਸ਼ਟੀ। ਜਾਨਾ = ਮੈਂ ਜਾਣ ਲਿਆ ਹੈ ॥੭॥
ਨਹ ਪੰਡਿਤੁ ਨਹ ਚਤੁਰੁ ਸਿਆਨਾ ॥
I am not a learned Pandit, I am not clever or wise.
ਮੈਂ ਕੋਈ ਪੰਡਿਤ ਨਹੀਂ ਹਾਂ, ਮੈਂ ਚਤੁਰ ਨਹੀਂ ਹਾਂ, ਮੈਂ ਸਿਆਣਾ ਨਹੀਂ ਹਾਂ, (ਭਾਵ, ਮੈਂ ਕਿਸੇ ਵਿਦਵਤਾ ਚਤੁਰਾਈ ਸਿਆਣਪ ਦਾ ਆਸਰਾ ਨਹੀਂ ਲਿਆ)
ਨਹ ਭੂਲੋ ਨਹ ਭਰਮਿ ਭੁਲਾਨਾ ॥
I do not wander; I am not deluded by doubt.
ਤਾਹੀਏਂ ਮੈਂ (ਰਸਤੇ ਤੋਂ) ਖੁੰਝਿਆ ਨਹੀਂ, ਭਟਕਣਾ ਵਿਚ ਪੈ ਕੇ ਕੁਰਾਹੇ ਨਹੀਂ ਪਿਆ। ਭਰਮਿ = ਭਟਕਣਾ ਵਿਚ।
ਕਥਉ ਨ ਕਥਨੀ ਹੁਕਮੁ ਪਛਾਨਾ ॥
I do not speak empty speech; I have recognized the Hukam of His Command.
ਮੈਂ ਕੋਈ ਚਤੁਰਾਈ ਦੀਆਂ ਗੱਲਾਂ ਨਹੀਂ ਕਰਦਾ। ਕਥਉ ਨ = ਮੈਂ ਕਥਦਾ ਨਹੀਂ ਹਾਂ।
ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥
Nanak is absorbed in intuitive peace through the Guru's Teachings. ||8||1||
ਹੇ ਨਾਨਕ! (ਆਖ-) ਮੈਂ ਤਾਂ ਸਤਿਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੇ ਹੁਕਮ ਨੂੰ ਪਛਾਣਿਆ ਹੈ (ਭਾਵ, ਮੈਂ ਇਹ ਸਮਝਿਆ ਹੈ ਕਿ ਪ੍ਰਭੂ ਦੇ ਹੁਕਮ ਵਿਚ ਤੁਰਨਾ ਹੀ ਸਹੀ ਰਸਤਾ ਹੈ, ਤੇ ਮੈਂ ਅਡੋਲ ਅਵਸਥਾ ਵਿਚ ਟਿਕ ਗਿਆ ਹਾਂ ॥੮॥੧॥ ਸਮਾਨਾ = ਮੈਂ ਲੀਨ ਹੋ ਗਿਆ ਹਾਂ ॥੮॥