ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ

Kabeer, I contemplate the Lord in the world; I know that He is permeating the world.

ਹੇ ਕਬੀਰ! (ਮਨ ਵਾਸਤੇ ਸ਼ਾਂਤੀ ਦੀ 'ਠੌਰ' ਪ੍ਰਭੂ ਦਾ ਨਾਮ ਹੀ ਹੈ, ਸੋ) ਜਿਨ੍ਹਾਂ ਨੇ ਜਗਤ ਵਿਚ ਜਨਮ ਲੈ ਕੇ ਉਸ ਪ੍ਰਭੂ ਨੂੰ, ਇਉਂ ਪਛਾਣ ਕੇ ਕਿ ਉਹ ਸਾਰੇ ਜਗਤ ਵਿਚ ਵਿਆਪਕ ਹੈ, ਸਿਮਰਿਆ ਹੈ (ਉਹਨਾਂ ਨੂੰ ਹੀ ਜਗਤ ਵਿਚ ਜੰਮੇ ਸਮਝੋ, ਉਹਨਾਂ ਦਾ ਹੀ ਜੰਮਣਾ ਸਫਲ ਹੈ, ਉਹੀ ਹਨ ਸਾਧ, ਤੇ ਉਹਨਾਂ ਦੀ ਸੰਗਤ ਹੀ ਸਾਧ-ਸੰਗਤ ਹੈ)। ਜਗ ਮਹਿ = ਜਗ ਮਹਿ (ਆਇ), ਜਗਤ ਵਿਚ ਆ ਕੇ, ਜਗਤ ਵਿਚ ਜਨਮ ਲੈ ਕੇ। ਜਾਨਿ ਕੈ = ਪਛਾਣ ਕੇ।

ਜਿਨ ਹਰਿ ਕਾ ਨਾਮੁ ਚੇਤਿਓ ਬਾਦਹਿ ਜਨਮੇਂ ਆਇ ॥੯੪॥

Those who do not contemplate the Name of the Lord - their birth into this world is useless. ||94||

ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹ ਵਿਅਰਥ ਹੀ ਜੰਮੇ ॥੯੪॥ ਬਾਦਹਿ = ਵਿਅਰਥ। ਆਇ ਜਨਮੇਂ = ਆ ਕੇ ਜੰਮੇ ॥੯੪॥