ਦੇਵਗੰਧਾਰੀ ਮਹਲਾ ੫ ॥
Dayv-Gandhaaree, Fifth Mehl:
ਦੇਵ ਗੰਧਾਰੀ ਪੰਜਵੀਂ ਪਾਤਿਸ਼ਾਹੀ।
ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥
The Lord God is my praanaa, my breath of life; He is the Giver of peace.
ਹੇ ਜਿੰਦ ਦੇਣ ਵਾਲੇ ਹਰੀ! ਹੇ ਸੁਖ ਦੇਣ ਵਾਲੇ ਪ੍ਰਭੂ! ਪ੍ਰਾਨ ਦਾਤੇ = ਹੇ ਜਿੰਦ ਦੇਣ ਵਾਲੇ! ਸੁਖਦਾਤੇ = ਹੇ ਸੁਖ ਦੇਣ ਵਾਲੇ!
ਗੁਰ ਪ੍ਰਸਾਦਿ ਕਾਹੂ ਜਾਤੇ ॥੧॥ ਰਹਾਉ ॥
By Guru's Grace, only a few know Him. ||1||Pause||
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਦੀ ਰਾਹੀਂ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ॥੧॥ ਰਹਾਉ ॥ ਪ੍ਰਸਾਦਿ = ਕਿਰਪਾ ਨਾਲ। ਕਾਹੂ = ਕਿਸੇ ਵਿਰਲੇ ਨੇ। ਜਾਤੇ = ਤੇਰੇ ਨਾਲ ਡੂੰਘੀ ਸਾਂਝ ਪਾਈ ॥੧॥ ਰਹਾਉ ॥
ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥
Your Saints are Your Beloveds; death does not consume them.
ਹੇ ਪ੍ਰੀਤਮ ਪ੍ਰਭੂ! ਜੇਹੜੇ ਤੇਰੇ ਸੰਤ ਤੇਰੇ ਹੀ ਬਣੇ ਰਹਿੰਦੇ ਹਨ, ਆਤਮਕ ਮੌਤ ਉਹਨਾਂ ਦੇ ਸੁੱਚੇ ਜੀਵਨ ਨੂੰ ਮੁਕਾ ਨਹੀਂ ਸਕਦੀ। ਪ੍ਰੀਤਮ = ਹੇ ਪ੍ਰੀਤਮ! ਕਾਲ = ਆਤਮਕ ਮੌਤ। ਨਾ ਖਾਤੇ = ਨਹੀਂ ਖਾ ਜਾਂਦੀ।
ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥੧॥
They are dyed in the deep crimson color of Your Love, and they are intoxicated with the sublime essence of the Lord's Name. ||1||
ਹੇ ਪ੍ਰਭੂ! ਉਹ ਤੇਰੇ ਸੰਤ ਤੇਰੇ ਪ੍ਰੇਮ-ਰੰਗ ਵਿਚ ਲਾਲ ਹੋਏ ਰਹਿੰਦੇ ਹਨ, ਉਹ ਤੇਰੇ ਨਾਮ-ਰਸ ਵਿਚ ਮਸਤ ਰਹਿੰਦੇ ਹਨ ॥੧॥ ਰੰਗਿ = ਪ੍ਰੇਮ-ਰੰਗ ਵਿਚ। ਲਾਲ = ਚਾ-ਭਰੇ। ਰਸਿ = ਰਸ ਵਿਚ। ਮਾਤੇ = ਮਸਤ ॥੧॥
ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥
The greatest sins, and millions of pains and diseases are destroyed by Your Gracious Glance, O God.
ਹੇ ਪ੍ਰਭੂ! (ਜੀਵਾਂ ਦੇ ਕੀਤੇ ਹੋਏ) ਵੱਡੇ ਵੱਡੇ ਪਾਪ, ਕ੍ਰੋੜਾਂ ਐਬ ਤੇ ਰੋਗ ਤੇਰੀ ਮੇਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ। ਕਿਲਬਿਖ = ਪਾਪ। ਕੋਟਿ = ਕ੍ਰੋੜਾਂ। ਦੋਖ = ਐਬ। ਪ੍ਰਭ = ਹੇ ਪ੍ਰਭੂ! ਦ੍ਰਿਸਟਿ = ਨਿਗਾਹ। ਹਾਤੇ = ਨਾਸ ਹੋ ਜਾਂਦੇ ਹਨ, ਹਤੇ ਜਾਂਦੇ ਹਨ।
ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥
While sleeping and waking, Nanak sings the Lord's Name, Har, Har, Har; he falls at the Guru's feet. ||2||8||
ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਪੈਂਦੇ ਹਨ ਉਹ ਸੁੱਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ ॥੨॥੮॥ ਪਰਾਤੇ = ਪੈਂਦੇ ਹਨ ॥੨॥੮॥