ਖਿਆਲ ਪਾਤਿਸਾਹੀ ੧੦

KHYAL OF THE TENTH KING

ਖਿਆਲ ਪਾਤਿਸ਼ਾਹੀ ੧੦:

ਮਿਤ੍ਰ ਪਿਆਰੇ ਨੂੰ ਹਾਲੁ ਮੁਰੀਦਾਂ ਦਾ ਕਹਣਾ

Convey to the dear friend the condition of the disciples,

ਪਿਆਰੇ ਮਿਤਰ (ਪ੍ਰਭੂ) ਨੂੰ (ਅਸਾਂ) ਮੁਰੀਦਾਂ ਦਾ ਹਾਲ (ਜਾ ਕੇ) ਕਹਿਣਾ।

ਤੁਧ ਬਿਨੁ ਰੋਗੁ ਰਜਾਈਆਂ ਦਾ ਓਢਣੁ ਨਾਗ ਨਿਵਾਸਾਂ ਦੇ ਰਹਣਾ

Without Thee, the taking over of quilt is like disease and living in the house is like living with serpents

ਤੇਰੇ ਬਿਨਾ ਰਜ਼ਾਈਆਂ ਦਾ ਓੜਨਾ ਰੋਗ ਦੇ ਸਮਾਨ ਹੈ ਅਤੇ ਨਿਵਾਸ ਸਥਾਨਾਂ ਵਿਚ ਰਹਿਣਾ ਨਾਗਾਂ ਵਿਚ (ਰਹਿਣਾ ਹੈ)।

ਸੂਲ ਸੁਰਾਹੀ ਖੰਜਰੁ ਪਿਯਾਲਾ ਬਿੰਗ ਕਸਾਈਯਾਂ ਦਾ ਸਹਣਾ

The flask is like the spike, the cup is like a dagger and (the separation) is like enduring the chopper of the butchers,

(ਤੁਹਾਡੇ ਬਿਨਾ) ਸੁਰਾਹੀ ਸੂਲ ਵਰਗੀ, ਪਿਆਲਾ ਖ਼ੰਜਰ ਦੇ ਸਮਾਨ ਅਤੇ (ਵਿਯੋਗ) ਕਸਾਈਆਂ ਦੇ ਵਿੰਗੇ ਛੁਰੇ (ਦੀ ਸਟ ਨੂੰ) ਸਹਿਨ ਕਰਨ ਦੇ ਸਮਾਨ ਹਨ।

ਯਾਰੜੇ ਦਾ ਸਾਨੂੰ ਸਥਰੁ ਚੰਗਾ ਭਠ ਖੇੜਿਆ ਦਾ ਰਹਣਾ ॥੧॥੧॥੬॥

The pallet of the beloved Friend is most pleasing and the worldly pleasures are like furnace.1.1

ਯਾਰ (ਮਿਤਰ) ਦਾ ਦਿੱਤਾ ਹੋਇਆ ਸਥਰ (ਭੂਮੀ-ਆਸਨ) ਸਾਨੂੰ ਚੰਗਾ ਹੈ, (ਪਰ ਉਸ ਤੋਂ ਵਿਛੁੜ ਕੇ ਸੁਖ ਪੂਰਵਕ) ਪਿੰਡ ਵਿਚ ਸੌਣਾ ਭਠ ਵਿਚ ਰਹਿਣ ਵਰਗਾ ਹੈ ॥੧॥੧॥੬॥