ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥

Forsaking the Diamond of the Lord, the mortals put their hopes in another.

(ਸਾਰੇ ਸੁਖ ਪ੍ਰਭੂ ਦੇ ਸਿਮਰਨ ਵਿਚ ਹਨ, ਪਰ) ਜੋ ਮਨੁੱਖ ਪਰਮਾਤਮਾ ਦਾ ਨਾਮ-ਹੀਰਾ ਛੱਡ ਕੇ ਹੋਰ ਹੋਰ ਥਾਂ ਤੋਂ ਸੁਖਾਂ ਦੀ ਆਸ ਰੱਖਦੇ ਹਨ, ਸੋ = ਵਰਗਾ। ਕਰਹਿ = ਕਰਦੇ ਹਨ। ਆਨ = ਹੋਰ ਹੋਰ।

ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥

Those people shall go to hell; Ravi Daas speaks the Truth. ||242||

ਉਹ ਲੋਕ ਸਦਾ ਦੁੱਖ ਹੀ ਸਹਾਰਦੇ ਹਨ-ਇਹ ਸੱਚੀ ਗੱਲ ਰਵਿਦਾਸ ਦੱਸਦਾ ਹੈ ॥੨੪੨॥ ਦੋਜਕ = ਨਰਕ; ਉਹ ਥਾਂ ਜਿਥੇ ਜੀਵਾਂ ਨੂੰ ਦੁੱਖ ਹੀ ਦੁੱਖ ਭੋਗਣੇ ਪੈਂਦੇ ਹਨ। ਜਾਹਿਗੇ = (ਭਾਵ,) ਜਾਂਦੇ ਹਨ, ਪੈਂਦੇ ਹਨ। ਦੋਜਕ ਜਾਹਿਗੇ = ਦੋਜ਼ਕਾਂ ਵਿਚ ਪੈਂਦੇ ਹਨ, ਦੁੱਖ ਹੀ ਦੁੱਖ ਭੋਗਦੇ ਹਨ। ਸਤਿ = ਸੱਚ, ਸਹੀ ਗੱਲ। ਭਾਖੈ = ਆਖਦਾ ਹੈ ॥੨੪੨॥