ਮਃ

Third Mehl:

ਤੀਜੀ ਪਾਤਸ਼ਾਹੀ।

ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ

The True Guru is imbued with the Naam, the Name of the Lord; He is the boat in this Dark Age of Kali Yuga.

ਸਤਿਗੁਰੂ (ਪ੍ਰਭੂ ਦੇ) ਨਾਮ ਵਿਚ ਭਿੱਜਾ ਹੋਇਆ ਹੁੰਦਾ ਹੈ ਤੇ ਕਲਿਜੁਗ (ਦੇ ਜੀਆਂ ਨੂੰ ਤਾਰਨ) ਲਈ ਜਹਾਜ਼ ਬਣਦਾ ਹੈ। ਜੁਗ = ਸਮਾ, ਜੀਵਨ। ਕਲਿ = ਝਗੜੇ, ਕਲੇਸ਼। ਕਲਿਜੁਗ = ਉਹ ਜੀਵਨ-ਸਮਾ ਜੋ ਝਗੜਿਆਂ ਨਾਲ ਭਰਪੂਰ ਹੈ, ਪਰਮਾਤਮਾ ਨਾਲੋਂ ਵਿਛੋੜੇ ਦਾ ਸਮਾ ("ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ")।

ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ

One who becomes Gurmukh crosses over; the True Lord dwells within him.

ਗੁਰੂ ਦੇ ਸਨਮੁਖ ਹੋਣ ਕਾਰਨ ਜਿਸ ਦੇ ਅੰਦਰ ਪ੍ਰਭੂ ਸਮਾ ਜਾਂਦਾ ਹੈ ਉਹ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।

ਨਾਮੁ ਸਮੑਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ

He remembers the Naam, he gathers in the Naam, and he obtains honor through the Naam.

ਇੰਜ ਮਨੁੱਖ ਨਾਮ ਨੂੰ ਸਾਂਭਦਾ ਹੈ ਤੇ ਨਾਮ ਧਨ ਇਕੱਠਾ ਕਰਦਾ ਹੈ ਤੇ ਨਾਮ ਦੇ ਕਾਰਨ ਹੀ ਉਸ ਦਾ ਆਦਰ ਹੁੰਦਾ ਹੈ। ਪਤਿ = ਇੱਜ਼ਤ।

ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥੨॥

Nanak has found the True Guru; by His Grace, the Name is obtained. ||2||

ਹੇ ਨਾਨਕ! ਸਤਿਗੁਰੂ ਨੂੰ ਮਿਲ ਕੇ ਪ੍ਰਭੂ ਦੀ ਮੇਹਰ ਨਾਲ ਹੀ (ਭਾਵ, ਬਖ਼ਸ਼ਸ਼ ਦਾ ਪਾਤ੍ਰ ਬਣਿਆਂ ਹੀ) ਨਾਮ ਦੀ ਪ੍ਰਾਪਤੀ ਹੁੰਦੀ ਹੈ ॥੨॥