ਮਃ ੫ ॥
Fifth Mehl:
ਪਾਤਸ਼ਾਹੀ ਪੰਜਵੀਂ।
ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥
The hungry person does not care about honor, dishonor or harsh words.
(ਜਿਵੇਂ) ਭੁੱਖਾ ਮਨੁੱਖ ਆਦਰ (ਦੇ ਬਚਨ) ਜਾਂ ਨਿਰਾਦਰੀ ਦੇ ਮੰਦੇ ਬਚਨ ਨੂੰ ਨਹੀਂ ਜਾਣਦਾ (ਭਾਵ, ਪਰਵਾਹ ਨਹੀਂ ਕਰਦਾ ਤੇ ਰੋਟੀ ਵਾਸਤੇ ਸਵਾਲ ਕਰ ਦੇਂਦਾ ਹੈ, ਤਿਵੇਂ) ਖੁਧਿਆ = ਭੁੱਖ।
ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥
Nanak begs for the Name of the Lord; please grant Your Grace, and unite me with Yourself. ||2||
ਹੇ ਹਰੀ! ਨਾਨਕ (ਭੀ) ਤੇਰਾ ਨਾਮ ਮੰਗਦਾ ਹੈ, ਮਿਹਰ ਕਰ ਤੇ ਮਿਲਾਪ ਬਖ਼ਸ਼ ॥੨॥ ਸੰਜੋਗੁ = ਮਿਲਾਪ ॥੨॥