ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥
Those who do not focus their consciousness on the Lord, as Gurmukh, suffer pain and grief in the end.
ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ;
ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥
They are blind, inwardly and outwardly, and they do not understand anything.
ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ।
ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥
O Pandit, O religious scholar, the whole world is fed for the sake of those who are attuned to the Lord's Name.
(ਪਰ) ਹੇ ਪੰਡਿਤ! ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ,
ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥
Those who praise the Word of the Guru's Shabad, remain blended with the Lord.
ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ।
ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥
O Pandit, O religious scholar, no one is satisfied, and no one finds true wealth through the love of duality.
ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ;
ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥
They have grown weary of reading scriptures, but still, they do not find contentment, and they pass their lives burning, night and day.
ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ;
ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥
Their cries and complaints never end, and doubt does not depart from within them.
ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਕੂਕ ਪੂਕਾਰ = ਰੋਣਾ-ਚੀਕਣਾ, ਗਿਲੇ-ਗੁਜ਼ਾਰੀ। ਸੰਸਾ = ਤੌਖ਼ਲਾ।
ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥
O Nanak, without the Naam, the Name of the Lord, they rise up and depart with blackened faces. ||2||
ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ॥੨॥ ਮੁਹਿ ਕਾਲੈ = ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ ॥੨॥