ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਸਿਰੀ ਰਾਗ, ਪੰਜਵੀਂ ਪਾਤਸ਼ਾਹੀ।
ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥
This mind, body and wealth were given by God, who naturally adorns us.
ਜਿਸ ਪ੍ਰਭੂ ਨੇ ਇਹ ਮਨ ਦਿੱਤਾ ਹੈ, (ਵਰਤਣ ਲਈ) ਧਨ ਦਿੱਤਾ ਹੈ, ਜਿਸ ਪ੍ਰਭੂ ਨੇ ਮਨੁੱਖ ਦੇ ਸਰੀਰ ਨੂੰ ਸਵਾਰ ਬਣਾ ਕੇ ਰੱਖਿਆ ਹੈ, ਜਿਨਿ = ਜਿਸ ਨੇ। ਪ੍ਰਭਿ = ਪ੍ਰਭੂ ਨੇ। ਸਹਜਿ = ਅਡੋਲਤਾ ਵਿਚ। ਸਵਾਰਿ = ਸੰਵਾਰ ਕੇ, ਸਜਾ ਕੇ।
ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥
He has blessed us with all our energy, and infused His Infinite Light deep within us.
ਜਿਸ ਨੇ (ਸਰੀਰ ਵਿਚ) ਸਾਰੀਆਂ (ਸਰੀਰਕ) ਤਾਕਤਾਂ ਪੈਦਾ ਕਰ ਕੇ ਸਰੀਰ ਰਚਿਆ ਹੈ, ਤੇ ਸਰੀਰ ਵਿਚ ਆਪਣੀ ਬੇਅੰਤ ਜੋਤਿ ਟਿਕਾ ਦਿੱਤੀ ਹੈ, ਕਲਾ = ਤਾਕਤਾਂ।
ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥੧॥
Forever and ever, meditate in remembrance on God; keep Him enshrined in your heart. ||1||
(ਹੇ ਭਾਈ!) ਉਸ ਪ੍ਰਭੂ ਨੂੰ ਸਦਾ ਹੀ ਸਿਮਰਦੇ ਰਹਿਣਾ ਚਾਹੀਦਾ ਹੈ। (ਹੇ ਭਾਈ!) ਆਪਣੇ ਹਿਰਦੇ ਵਿਚ ਉਸ ਦੀ ਯਾਦ ਟਿਕਾ ਰੱਖ ॥੧॥ ਉਰ ਧਾਰਿ = ਹਿਰਦੇ ਵਿਚ ਟਿਕਾ ਕੇ॥੧॥
ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥
O my mind, without the Lord, there is no other at all.
ਹੇ ਮੇਰੇ ਮਨ! ਪਰਮਾਤਮਾ ਤੋਂ ਬਿਨਾ ਹੋਰ ਕੋਈ (ਅਸਲ ਰਾਖਾ) ਨਹੀਂ।
ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥੧॥ ਰਹਾਉ ॥
Remain in God's Sanctuary forever, and no suffering shall afflict you. ||1||Pause||
ਤੂੰ ਸਦਾ ਪਰਮਾਤਮਾ ਦੀ ਸਰਨ ਪਿਆ ਰਹੁ। ਕੋਈ ਭੀ ਦੁੱਖ ਤੇਰੇ ਉੱਤੇ ਜ਼ੋਰ ਨਹੀਂ ਪਾ ਸਕੇਗਾ ॥੧॥ ਰਹਾਉ ॥ ਨ ਵਿਆਪੈ = ਜ਼ੋਰ ਨਹੀਂ ਪਾ ਸਕਦਾ॥੧॥ਰਹਾਉ॥
ਰਤਨ ਪਦਾਰਥ ਮਾਣਕਾ ਸੁਇਨਾ ਰੁਪਾ ਖਾਕੁ ॥
Jewels, treasures, pearls, gold and silver-all these are just dust.
ਰਤਨ, ਮੋਤੀ ਆਦਿਕ ਕੀਮਤੀ ਪਦਾਰਥ, ਸੋਨਾ, ਚਾਂਦੀ (ਇਹ ਸਭ) ਮਿੱਟੀ ਸਮਾਨ ਹੀ ਹਨ (ਕਿਉਂਕਿ ਇਥੇ ਹੀ ਪਏ ਰਹਿ ਜਾਣਗੇ)। ਰੁਪਾ = ਚਾਂਦੀ। ਮਾਣਕ = ਮੋਤੀ। ਖਾਕੁ = ਮਿੱਟੀ (ਸਮਾਨ), ਨਾਸਵੰਤ।
ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥
Mother, father, children and relatives-all relations are false.
ਮਾਂ ਪਿਉ ਪੁੱਤਰ ਤੇ ਹੋਰ ਸੰਬੰਧੀ-ਇਹ ਸਾਰੇ ਸਾਕ ਭੀ ਸਾਥ ਛੱਡ ਜਾਣ ਵਾਲੇ ਹਨ। ਸੁਤ = ਪੁੱਤਰ। ਬੰਧਪਾ = ਰਿਸ਼ਤੇਦਾਰ। ਕੂੜੇ = ਝੂਠੇ, ਸਾਥ ਛੱਡ ਜਾਣ ਵਾਲੇ।
ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖ ਪਸੁ ਨਾਪਾਕ ॥੨॥
The self-willed manmukh is an insulting beast; he does not acknowledge the One who created him. ||2||
(ਇਹ ਵੇਖ ਕੇ ਭੀ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ, ਗੰਦੇ ਜੀਵਨ ਵਾਲਾ ਪਸ਼ੂ-ਸੁਭਾਉ ਮਨੁੱਖ, ਉਸ ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ਜਿਸ ਨੇ ਇਸ ਨੂੰ ਪੈਦਾ ਕੀਤਾ ਹੈ ॥੨॥ ਤਿਸਹਿ = ਉਸ ਨੂੰ। ਜਾਣਈ = ਜਾਣਏ, ਜਾਣੈ, ਜਾਣਦਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਨਾਪਾਕ = ਅਪਵਿਤ੍ਰ, ਗੰਦੇ ਜੀਵਨ ਵਾਲਾ॥੨॥
ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥
The Lord is pervading within and beyond, and yet people think that He is far away.
(ਮੂਰਖ ਮਨੁੱਖ) ਉਸ ਪਰਮਾਤਮਾ ਨੂੰ ਕਿਤੇ ਦੂਰ ਵੱਸਦਾ ਸਮਝਦਾ ਹੈ, ਜੋ ਇਸ ਦੇ ਅੰਦਰ ਤੇ ਬਾਹਰ ਹਰ ਥਾਂ ਮੌਜੂਦ ਹੈ। ਰਵਿ ਰਹਿਆ = ਮੌਜੂਦ ਹੈ। ਤਿਸ ਨੋ = ਉਸ ਨੂੰ {ਨੋਟ: ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}।
ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥
They are engrossed in clinging desires; within their hearts there is ego and falsehood.
ਜੀਵ ਨੂੰ ਮਾਇਆ ਦੀ ਤ੍ਰਿਸ਼ਨਾ ਚੰਬੜੀ ਹੋਈ ਹੈ, (ਮਾਇਆ ਦੇ ਮੋਹ ਵਿਚ) ਜੀਵ ਮਸਤ ਹੋ ਰਿਹਾ ਹੈ, (ਮਾਇਆ ਦੇ ਕਾਰਨ) ਇਸ ਦੇ ਅੰਦਰ ਝੂਠੀ ਹਉਮੈ ਟਿਕੀ ਹੋਈ ਹੈ। ਕੂਰਿ = ਕੂੜੀ, ਝੂਠੀ।
ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥੩॥
Without devotion to the Naam, crowds of people come and go. ||3||
ਪਰਮਾਤਮਾ ਦੀ ਭਗਤੀ ਤੋਂ ਪਰਮਾਤਮਾ ਦੇ ਨਾਮ ਤੋਂ ਸੱਖਣੇ ਪੂਰਾਂ ਦੇ ਪੂਰ ਜੀਵ (ਇਸ ਸੰਸਾਰ-ਸਮੁੰਦਰ ਵਿਚ) ਆਉਂਦੇ ਹਨ ਤੇ (ਖ਼ਾਲੀ) ਚਲੇ ਜਾਂਦੇ ਹਨ ॥੩॥ ਵੰਞਹਿ = ਚਲੇ ਜਾਂਦੇ ਹਨ। ਪੂਰ = ਭਰੀ ਹੋਈ ਬੇੜੀ ਦੇ ਸਾਰੇ ਮੁਸਾਫ਼ਿਰ, ਅਨੇਕਾਂ ਜੀਵ॥੩॥
ਰਾਖਿ ਲੇਹੁ ਪ੍ਰਭੁ ਕਰਣਹਾਰ ਜੀਅ ਜੰਤ ਕਰਿ ਦਇਆ ॥
Please preserve Your beings and creatures, God; O Creator Lord, please be merciful!
(ਪਰ ਜੀਵਾਂ ਦੇ ਕੀਹ ਵੱਸ? ਮਾਇਆ ਦੇ ਟਾਕਰੇ ਤੇ ਇਹ ਬੇ-ਬਸ ਹਨ) ਹੇ ਜੀਵਾਂ ਨੂੰ ਪੈਦਾ ਕਰਨ ਵਾਲੇ ਪ੍ਰਭੂ! ਤੂੰ ਆਪ ਹੀ ਮਿਹਰ ਕਰ ਕੇ ਸਾਰੇ ਜੀਅ ਜੰਤਾਂ ਨੂੰ (ਇਸ ਤ੍ਰਿਸ਼ਨਾ ਤੋਂ) ਬਚਾ ਲੈ। ਪ੍ਰਭ = ਹੇ ਪ੍ਰਭੂ! ਕਰਿ = ਕਰ ਕੇ।
ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥
Without God, there is no saving grace. The Messenger of Death is cruel and unfeeling.
ਜਮਰਾਜ ਜੀਵਾਂ ਵਾਸਤੇ ਬੜਾ ਡਰਾਉਣਾ ਬਣ ਰਿਹਾ ਹੈ। ਹੇ ਪ੍ਰਭੂ! ਤੈਥੋਂ ਬਿਨਾ ਕੋਈ ਰੱਖਿਆ ਕਰਨ ਵਾਲਾ ਨਹੀਂ ਹੈ। ਬਿਕਟ = ਔਖਾ। ਜਮ ਭਇਆ = ਜਮ ਦਾ ਡਰ।
ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ ॥੪॥੧੪॥੮੪॥
O Nanak, may I never forget the Naam! Please bless me with Your Mercy, Lord! ||4||14||84||
ਹੇ ਨਾਨਕ! (ਅਰਦਾਸ ਕਰ ਤੇ ਆਖ-) ਹੇ ਹਰੀ! ਆਪਣੀ ਮਿਹਰ ਕਰ, ਮੈਂ ਤੇਰਾ ਨਾਮ ਕਦੇ ਨਾਹ ਭੁਲਾਵਾਂ ॥੪॥੧੪॥੮੪॥ ਵੀਸਰਉ = ਵੀਸਰਉਂ, ਮੈਂ ਭੁਲਾਵਾਂ। ਮਇਆ = ਦਇਆ॥੪॥