ਵਾਰ ਮਲਾਰ ਕੀ ਮਹਲਾ ੧ ਰਾਣੇ ਕੈਲਾਸ ਤਥਾ ਮਾਲਦੇ ਕੀ ਧੁਨਿ ॥
Vaar Of Malaar, First Mehl, Sung To The Tune Of Rana Kailaash And Malda:
ਰਾਗ ਮਲਾਰ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਰਾਣੇ ਕੈਲਾਸ ਤੇ ਮਾਲਦੇ ਦੀ ਧੁਨ ਅਨੁਸਾਰ ਗਾਈ ਜਾਵੇ। ਰਾਣੇ ਕੈਲਾਸ ਤੇ ਮਾਲਦੇ ਦੀ ਧੁਨ ਅਨੁਸਾਰ ਗਾਈ ਜਾਵੇ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਹਲਾ ੩ ॥
Salok, Third Mehl:
ਗੁਰੂ ਅਮਰਦਾਸ ਜੀ ਦੇ ਸਲੋਕ।
ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥
Meeting with the Guru, the mind is delighted, like the earth embellished by the rain.
ਜੇ ਗੁਰੂ ਮਿਲ ਪਏ ਤਾਂ ਮਨ ਖਿੜ ਪੈਂਦਾ ਹੈ ਜਿਵੇਂ ਮੀਂਹ ਪਿਆਂ ਧਰਤੀ ਦੀ ਸਜਾਵਟ ਬਣ ਜਾਂਦੀ ਹੈ, ਗੁਰਿ ਮਿਲਿਐ = ਜੇ ਗੁਰੂ ਮਿਲ ਪਏ। ਰਹਸੀਐ = ਖਿੜ ਪੈਂਦਾ ਹੈ। ਵੁਠੈ = (ਮੀਂਹ) ਵੱਸਿਆਂ। ਧਰਤਿ = ਧਰਤੀ।
ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥
Everything becomes green and lush; the pools and ponds are filled to overflowing.
ਸਾਰੀ (ਧਰਤੀ) ਹਰੀ ਹੀ ਹਰੀ ਦਿੱਸਦੀ ਹੈ ਸਰੋਵਰ ਤੇ ਤਲਾਬ ਨਕਾ ਨਕ ਪਾਣੀ ਨਾਲ ਭਰ ਜਾਂਦੇ ਹਨ। ਸਰ = ਸਰੋਵਰ। ਸੁਭਰ = ਸੁ-ਭਰ ਨਕਾ-ਨਕ ਭਰੇ ਹੋਏ। ਤਾਲ = ਤਲਾ।
ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥
The inner self is imbued with the deep crimson color of love for the True Lord.
(ਇਸੇ ਤਰ੍ਹਾਂ ਜਿਸ ਨੂੰ ਗੁਰੂ ਮਿਲਦਾ ਹੈ ਉਸ ਦਾ) ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਪਿਆਰ ਵਿਚ ਰਚ ਜਾਂਦਾ ਹੈ ਤੇ ਮਜੀਠ ਵਾਂਗ ਰੱਤਾ (ਪੱਕੇ ਪਿਆਰ-ਰੰਗ ਵਾਲਾ ਹੋ) ਜਾਂਦਾ ਹੈ, ਅੰਦਰੁ = ਅੰਦਰਲਾ ਮਨ।
ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥
The heart-lotus blossoms forth and the mind becomes true; through the Word of the Guru's Shabad, it is ecstatic and exalted.
ਉਸ ਦਾ ਹਿਰਦਾ-ਕਉਲ ਖਿੜ ਪੈਂਦਾ ਹੈ, ਸੱਚਾ ਪ੍ਰਭੂ (ਉਸ ਦੇ) ਮਨ ਵਿਚ (ਆ ਵੱਸਦਾ ਹੈ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਸਦਾ ਪ੍ਰਸੰਨ ਰਹਿੰਦਾ ਹੈ। ਵਿਗਸੈ = ਖਿੜ ਪੈਂਦਾ ਹੈ। ਨਿਹਾਲੁ = ਪ੍ਰਸੰਨ।
ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥
The self-willed manmukh is on the wrong side. You can see this with your own eyes.
ਪਰ, ਗਹੁ ਨਾਲ ਤੱਕ ਕੇ ਵੇਖੋ, ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਦੂਜਾ ਪਾਸਾ ਹੁੰਦਾ ਹੈ (ਭਾਵ, ਉਸ ਦੀ ਹਾਲਤ ਇਸ ਦੇ ਉਲਟ ਹੁੰਦੀ ਹੈ)। ਤਰਫ = ਪਾਸਾ। ਨਦਰਿ ਨਿਹਾਲਿ = ਗਹੁ ਨਾਲ ਤੱਕ ਕੇ।
ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥
He is caught in the trap like the deer; the Messenger of Death hovers over his head.
ਫਾਹੀ ਵਿਚ ਫਸੇ ਹਰਨ ਵਾਂਗ ਜਮਕਾਲ (ਭਾਵ, ਮੌਤ ਦਾ ਡਰ) ਸਦਾ ਉਸ ਦੇ ਸਿਰ ਉੱਤੇ (ਖੜਾ) ਦਿੱਸਦਾ ਹੈ; (ਆਤਮਕ ਮੌਤ ਉਸ ਉਤੇ ਆਪਣਾ ਜ਼ੋਰ ਪਾਈ ਰੱਖਦੀ ਹੈ)।
ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥
Hunger, thirst and slander are evil; sexual desire and anger are horrible.
(ਮਾਇਆ ਦੀ) ਚੰਦਰੀ ਭੁੱਖ ਤ੍ਰੇਹ ਤੇ ਨਿੰਦਿਆ, ਕਾਮ ਤੇ ਡਰਾਉਣਾ ਕ੍ਰੋਧ (ਉਸ ਨੂੰ ਸਦਾ ਸਤਾਂਦੇ ਹਨ, ਖੁਧਿਆ = ਭੁੱਖ। ਬੁਰੀ = ਭੈੜੀ, ਚੰਦਰੀ। ਵਿਕਰਾਲੁ = ਡਰਾਉਣਾ।
ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥
These cannot be seen with your eyes, until you contemplate the Word of the Shabad.
ਪਰ ਇਹ ਹਾਲਤ ਉਸ ਨੂੰ) ਇਹਨਾਂ ਅੱਖਾਂ ਨਾਲ (ਤਦ ਤਕ) ਨਹੀਂ ਦਿੱਸਦੀ ਜਦ ਤਕ ਉਹ ਗੁਰ-ਸ਼ਬਦ ਵਿਚ ਵਿਚਾਰ ਨਹੀਂ ਕਰਦਾ।
ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥
Whoever is pleasing to You is content; all his entanglements are gone.
(ਹੇ ਪ੍ਰਭੂ!) ਜਦੋਂ ਤੈਨੂੰ ਭਾਵੇ ਤਾਂ (ਇਹ ਅੱਖਾਂ) ਸੰਤੋਖ ਵਿਚ ਆਉਂਦੀਆਂ ਹਨ (ਭਾਵ, ਖੁਧਿਆ ਤ੍ਰਿਸਨਾ ਮਿਟਦੀ ਹੈ) ਤੇ ਘਰ ਦਾ ਜੰਜਾਲ ਮੁੱਕਦਾ ਹੈ। ਆਲ ਜੰਜਾਲੁ = ਘਰ ਦਾ ਜੰਜਾਲ।
ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥
Serving the Guru, his capital is preserved. The Guru is the ladder and the boat.
ਗੁਰੂ ਨੂੰ ਸੇਵਿਆਂ (ਭਾਵ, ਗੁਰੂ ਦੇ ਹੁਕਮ ਵਿਚ ਤੁਰਿਆਂ) ਜੀਵ ਦੀ ਨਾਮ-ਰੂਪ ਰਾਸ ਬਚੀ ਰਹਿੰਦੀ ਹੈ, ਗੁਰੂ ਦੀ ਪਉੜੀ (ਭਾਵ, ਸਿਮਰਨ) ਦੀ ਰਾਹੀਂ (ਨਾਮ-ਰੂਪੀ) ਜਹਾਜ਼ ਪ੍ਰਾਪਤ ਹੋ ਜਾਂਦਾ ਹੈ। ਮੂਲੁ ਰਹੇ = ਰਾਸ (ਮੂਲ) ਬਚੀ ਰਹਿੰਦੀ ਹੈ। ਬੋਹਿਥੁ = ਜਹਾਜ਼।
ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
O Nanak, whoever is attached to the Lord receives the essence; O True Lord, You are found when the mind is true. ||1||
ਹੇ ਨਾਨਕ! ਜੋ ਜੀਵ-ਇਸਤ੍ਰੀ (ਇਸ ਸਿਮਰਨ-ਰੂਪ ਗੁਰ-ਪਉੜੀ ਨੂੰ) ਸੰਭਾਲਦੀ ਹੈ ਉਹ ਅਸਲੀਅਤ ਲੱਭ ਲੈਂਦੀ ਹੈ। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਉਸ ਦੇ ਮਨ ਵਿਚ ਸਦਾ ਲਈ ਆ ਵੱਸਦਾ ਹੈਂ ॥੧॥ ਸਚਾ = ਸਦਾ ਕਾਇਮ ਰਹਿਣ ਵਾਲਾ। ਮਨਿ = ਮਨ ਵਿਚ ॥੧॥