ਮਃ ੫ ॥
Fifth Mehl:
ਪੰਜਵੀਂ ਪਾਤਿਸ਼ਾਹੀ।
ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥
In the dreadful wilderness, I have found the one and only companion; the Name of the Lord is the Destroyer of distress.
(ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਭੀਹਾਵਲੈ ਬਨਿ = ਡਰਾਉਣੇ ਜੰਗਲ ਵਿਚ। ਹਿਕੁ = ਇੱਕ। ਲਧਮੁ = ਮੈਂ ਲੱਭਾ ਹੈ। ਹਰਤਾ = ਨਾਸ ਕਰਨ ਵਾਲਾ।
ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥
I am a sacrifice, a sacrifice to the Beloved Saints, O Nanak; through them, my affairs have been brought to fulfillment. ||2||
ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ ॥੨॥ ਪੂਰਨ ਕਾਮਾਂ = ਕੰਮ ਪੂਰਾ ਹੋ ਗਿਆ ਹੈ ॥੨॥