ਸੋਰਠਿ ਮਹਲਾ ੪ ॥
Sorat'h, Fourth Mehl:
ਸੋਰਠਿ ਚੌਥੀ ਪਾਤਿਸ਼ਾਹੀ।
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
The inner depths of my mind are pierced by love for the Lord; I cannot live without the Lord.
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਸਿਉ = ਨਾਲ। ਅੰਤਰੁ = ਅੰਦਰਲਾ। ਬੇਧਿਆ = ਵਿੱਝ ਗਿਆ।
ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥
Just as the fish dies without water, I die without the Lord's Name. ||1||
ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਨੀਰ = ਪਾਣੀ ॥੧॥
ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥
O my God, please bless me with the water of Your Name.
ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਪ੍ਰਭ = ਹੇ ਪ੍ਰਭੂ! ਹਰਿ = ਹੇ ਹਰੀ! ਨਾਈ = ਵਡਿਆਈ, ਸਿਫ਼ਤ-ਸਾਲਾਹ।
ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥
I beg for Your Name, deep within myself, day and night; through the Name, I find peace. ||Pause||
ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ॥ ਹਉ = ਮੈਂ। ਅੰਤਰਿ = ਅੰਦਰ, ਦਿਲ ਵਿਚ {ਲਫ਼ਜ਼ 'ਅੰਤਰੁ' ਅਤੇ 'ਅੰਤਰਿ' ਦਾ ਫ਼ਰਕ ਚੇਤੇ ਰੱਖਣਾ}। ਮੰਗਾ = ਮੰਗਾਂ, ਮੈਂ ਮੰਗਦਾ ਹਾਂ ॥ਰਹਾਉ॥
ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥
The song-bird cries out for lack of water - without water, its thirst cannot be quenched.
ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਚਾਤ੍ਰਿਕੁ = ਪਪੀਹਾ।
ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥
The Gurmukh obtains the water of celestial bliss, and is rejuvenated, blossoming forth through the blessed Love of the Lord. ||2||
ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਗੁਰਮੁਖਿ = ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ। ਸੁਖ ਜਲੁ = ਆਤਮਕ ਆਨੰਦ ਦੇਣ ਵਾਲਾ ਨਾਮ-ਜਲ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਭਾਇ = ਪ੍ਰੇਮ ਦੀ ਰਾਹੀਂ। ਸੁਭਾਈ = ਸ੍ਰੇਸ਼ਟ ਪਿਆਰ ਦੀ ਰਾਹੀਂ ॥੨॥
ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥
The self-willed manmukhs are hungry, wandering around in the ten directions; without the Name, they suffer in pain.
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਹ ਦਿਸ = ਦਸੀਂ ਪਾਸੀਂ। ਪਾਈ = ਪਾਏ, ਪਾਂਦਾ ਹੈ।
ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥
They are born, only to die, and enter into reincarnation again; in the Court of the Lord, they are punished. ||3||
ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥ ਮਰੈ = ਮਰਦਾ ਹੈ ॥੩॥
ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥
But if the Lord shows His Mercy, then one comes to sing His Glorious Praises; deep within the nucleus of his own self, he finds the sublime essence of the Lord's elixir.
ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਗਾਵਹ = (ਅਸੀਂ ਜੀਵ) ਗਾਂਦੇ ਹਾਂ। ਪਾਈ = ਪਾਇ, ਪਾ ਕੇ।
ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
The Lord has become Merciful to meek Nanak, and through the Word of the Shabad, his desires are quenched. ||4||8||
ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥ ਸਬਦਿ = ਸ਼ਬਦ ਦੀ ਰਾਹੀਂ ॥੪॥੮॥