ਟੋਡੀ ਮਹਲਾ

Todee, Fifth Mehl:

ਟੋਡੀ ਪੰਜਵੀਂ ਪਾਤਿਸ਼ਾਹੀ।

ਹਰਿ ਹਰਿ ਚਰਨ ਰਿਦੈ ਉਰ ਧਾਰੇ

I have enshrined the Lord's Feet within my heart.

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਰਿਦੈ = ਹਿਰਦੇ ਵਿਚ। ਉਰ ਧਾਰੇ = ਉਰ ਧਾਰਿ, {ਉਰ = ਹਿਰਦਾ} ਹਿਰਦੇ ਵਿਚ ਟਿਕਾਈ ਰੱਖ।

ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ

Contemplating my Lord and Master, my True Guru, all my affairs have been resolved. ||1||Pause||

ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ ॥੧॥ ਰਹਾਉ ॥ ਸਿਮਰਿ = ਸਿਮਰ ਕੇ। ਸੁਆਮੀ = ਮਾਲਕ-ਪ੍ਰਭੂ। ਹਮਾਰੇ = ਅਸਾਂ ਜੀਵਾਂ ਦੇ ॥੧॥ ਰਹਾਉ ॥

ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ

The merits of giving donations to charity and devotional worship come from the Kirtan of the Praises of the Transcendent Lord; this is the true essence of wisdom.

ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ। ਕੀਰਤਿ = ਸਿਫ਼ਤਿ-ਸਾਲਾਹ। ਤਤੁ ਬੀਚਾਰੇ = ਸਾਰੀਆਂ ਵਿਚਾਰਾਂ ਦਾ ਨਿਚੋੜ।

ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥

Singing the Praises of the unapproachable, infinite Lord and Master, I have found immeasurable peace. ||1||

ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ ॥੧॥ ਗਾਵਤ = ਗਾਂਦਿਆਂ। ਅਤੁਲ = ਜੇਹੜਾ ਤੋਲਿਆ ਨਾਹ ਜਾ ਸਕੇ, ਅਮਿਣਵਾਂ। ਗੁਨ ਠਾਕੁਰ = ਠਾਕੁਰ ਦੇ ਗੁਣ। ਅਗਮ = ਅਪਹੁੰਚ ॥੧॥

ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਬੀਚਾਰੇ

The Supreme Lord God does not consider the merits and demerits of those humble beings whom He makes His own.

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਹੁਰਿ = ਮੁੜ, ਫਿਰ। ਕਛੁ ਨ ਬੀਚਾਰੇ = ਕੋਈ ਲੇਖਾ ਨਹੀਂ ਕਰਦਾ।

ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥

Hearing, chanting and meditating on the jewel of the Naam, I live; Nanak wears the Lord as his necklace. ||2||11||30||

ਹੇ ਨਾਨਕ! (ਆਖ-) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ॥੨॥੧੧॥੩੦॥ ਸੁਨਿ = ਸੁਣ ਕੇ। ਜਪਿ = ਜਪ ਕੇ। ਜੀਵਾ = ਜੀਵਾਂ, ਮੈ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਕੰਠ = ਗਲਾ। ਮਝਾਰੇ = ਵਿਚ ॥੨॥੧੧॥੩੦॥