ਮਾਰੂ ਮਹਲਾ ੧ ॥
Maaroo, First Mehl:
ਮਾਰੂ ਪਹਿਲੀ ਪਾਤਿਸ਼ਾਹੀ।
ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥
Neither the sisters, nor the sisters-in-law, nor the mothers-in-law, shall remain.
ਨਾਹ ਭੈਣਾਂ ਨਾਹ ਭਰਜਾਈਆਂ ਨਾਹ ਸੱਸਾਂ-ਕਿਸੇ ਦਾ ਭੀ ਉਹੋ ਜਿਹਾ ਸਾਕ ਨਹੀਂ ਜੋ (ਸਤਸੰਗੀ) ਸਹੇਲੀਆਂ ਦਾ ਹੈ। ਸਸੁੜੀਆਹ = ਪਿਆਰੀਆਂ ਸੱਸਾਂ। ਸੇ = ਉਹ।
ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥
The true relationship with the Lord cannot be broken; it was established by the Lord, O sister soul-brides. ||1||
ਗੁਰੂ (ਸਤ ਸੰਗੀ-) ਸਹੇਲੀਆਂ ਨਾਲ ਮਿਲਾਂਦਾ ਹੈ (ਸਤਸੰਗੀਆਂ ਵਾਲਾ) ਸਦਾ-ਥਿਰ ਰਹਿਣ ਵਾਲਾ ਸਾਕ ਕਦੇ ਨਹੀਂ ਟੁੱਟਦਾ ॥੧॥ ਸਚਾ = ਸਦਾ-ਥਿਰ ਰਹਿਣ ਵਾਲਾ। ਸਹੀਆਹ = ਸਹੇਲੀਆਂ, ਸਤਸੰਗੀ ॥੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
I am a sacrifice to my Guru; I am forever a sacrifice to Him.
ਮੈਂ ਆਪਣੇ ਗੁਰੂ ਤੋਂ ਕੁਰਬਾਨ ਹਾਂ, ਸਦਾ ਕੁਰਬਾਨ ਜਾਂਦੀ ਹਾਂ। ਬਲਿਹਾਰੀ = ਸਦਕੇ। ਸਦ = ਸਦਾ। ਜਾਉ = ਮੈਂ ਜਾਂਦੀ ਹਾਂ।
ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ ਰਹਾਉ ॥
Wandering so far without the Guru, I grew weary; now, the Guru has united me in Union with my Husband Lord. ||1||Pause||
ਗੁਰੂ (ਦੇ ਮਿਲਾਪ) ਤੋਂ ਬਿਨਾ ਮੈਂ ਭੌਂ ਭੌਂ ਕੇ ਬਹੁਤ ਥੱਕ ਗਈ ਸਾਂ, (ਹੁਣ) ਗੁਰੂ ਨੇ ਮੈਨੂੰ ਪਤੀ ਮਿਲਾਇਆ ਹੈ, ਮੈਨੂੰ (ਪਤੀ) ਮਿਲਾ ਦਿੱਤਾ ਹੈ ॥੧॥ ਰਹਾਉ ॥ ਏਤਾ = ਇਤਨਾ, ਬਹੁਤ ਜ਼ਿਆਦਾ। ਭਵਿ = ਭੌਂ ਭੌਂ ਕੇ। ਗੁਰਿ = ਗੁਰੂ ਨੇ। ਮੇਲਿਮੁ = ਮੈਨੂੰ ਮਿਲਾਇਆ। ਦਿਤਮੁ ਮਿਲਾਇ = ਮੈਨੂੰ ਮਿਲਾ ਦਿੱਤਾ ॥੧॥ ਰਹਾਉ ॥
ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥
Aunts, uncles, grandparents and sisters-in-law
ਫੁੱਫੀਆਂ, ਨਾਨੀਆਂ, ਮਾਸੀਆਂ, ਦਿਰਾਣੀਆਂ, ਜਿਠਾਣੀਆਂ- ਦੇਰ = ਦਿਰਾਣੀਆਂ।
ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥
- they all come and go; they cannot remain. They are like boatloads of passengers embarking. ||2||
ਇਹ (ਸੰਸਾਰ ਵਿਚ) ਆਉਂਦੀਆਂ ਹਨ ਤੇ ਚਲੀਆਂ ਜਾਂਦੀਆਂ ਹਨ, ਸਦਾ (ਸਾਡੇ ਨਾਲ) ਨਹੀਂ ਰਹਿੰਦੀਆਂ। ਇਹਨਾਂ (ਸਾਕਾਂ ਅੰਗਾਂ-) ਰਾਹੀਆਂ ਦੇ ਪੂਰਾਂ ਦੇ ਪੂਰ ਭਰੇ ਹੋਏ ਚਲੇ ਜਾਂਦੇ ਹਨ ॥੨॥ ਵੰਞਨਿ = ਚਲੀਆਂ ਜਾਂਦੀਆਂ ਹਨ। ਪੂਰ = ਬੇੜੀ ਦੇ ਮੁਸਾਫ਼ਿਰਾਂ ਦੇ ਪੂਰ। ਪਹੀਆਹ = ਮੁਸਾਫ਼ਿਰਾਂ ਦੇ। ਪਹੀ = ਰਾਹੀ, ਪਾਂਧੀ, ਮੁਸਾਫ਼ਿਰ ॥੨॥
ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥
Uncles, aunts, and cousins of all sorts, cannot remain.
ਮਾਮੇ, ਮਾਮੀਆਂ, ਭਰਾ, ਪਿਉ, ਤੇ ਮਾਂ-(ਕਿਸੇ ਨਾਲ ਭੀ ਸੱਚਾ ਸਾਕ) ਨਹੀਂ ਬਣ ਸਕਦਾ। ਮਾਮਾਣੀਆਂ = ਮਾਮੀਆਂ। ਤੈ = ਅਤੇ। ਭਾਇਰ = ਭਰਾ।
ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥
The caravans are full, and great crowds of them are loading up at the riverbank. ||3||
(ਇਹ ਭੀ ਪਰਾਹੁਣਿਆਂ ਵਾਂਗ ਹਨ) ਇਹਨਾਂ ਪਰਾਹੁਣਿਆਂ ਦੇ ਕਾਫ਼ਲੇ ਦੇ ਕਾਫ਼ਲੇ ਲੱਦੇ ਚਲੇ ਜਾ ਰਹੇ ਹਨ। ਸੰਸਾਰ-ਦਰੀਆ ਦੇ ਪੱਤਣ ਉਤੇ ਇਹਨਾਂ ਦੀ ਭੀੜ ਲੱਗੀ ਪਈ ਹੈ ॥੩॥ ਸਾਥ = ਕਾਫ਼ਲੇ। ਲਡੇ = ਲੱਦੇ (ਜਾ ਰਹੇ ਹਨ)। ਨਾਠੀ = ਪਰਾਹੁਣਾ। ਘਣੀ = ਬਹੁਤ ॥੩॥
ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥
O sister-friends, my Husband Lord is dyed in the color of Truth.
ਹੇ ਸਹੇਲੀਹੋ! ਸਾਡਾ ਖਸਮ-ਪ੍ਰਭੂ ਹੀ ਸਦਾ-ਥਿਰ ਰਹਿਣ ਵਾਲਾ ਹੈ ਤੇ ਉਹ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ। ਰੰਗਿ = ਪ੍ਰੇਮ-ਰੰਗ ਵਿਚ। ਰੰਗਾਵਲੋ = ਰੰਗਿਆ ਹੋਇਆ। ਸਖੀ = ਹੇ ਸਖੀ!
ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥
She who lovingly remembers her True Husband Lord is not separated from Him again. ||4||
ਉਸ ਸਦਾ-ਥਿਰ ਦੇ ਨਾਮ ਵਿਚ ਜੁੜਿਆਂ ਉਸ ਨਾਲੋਂ ਵਿਛੋੜਾ ਨਹੀਂ ਹੁੰਦਾ। (ਚਰਨਾਂ ਵਿਚ ਜੁੜੀ ਜੀਵ-ਇਸਤ੍ਰੀ ਨੂੰ) ਉਹ ਖਸਮ ਪਿਆਰ ਨਾਲ ਗਲੇ ਲਾਈ ਰੱਖਦਾ ਹੈ ॥੪॥ ਸਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜਿਆਂ)। ਥੀਐ = ਹੁੰਦਾ। ਸਹੁ = ਖਸਮ। ਰੰਗਿ = ਪ੍ਰੇਮ ਨਾਲ। ਰਵੰਤ = (ਆਪਣੇ ਨਾਲ) ਮਿਲਾਂਦਾ ਹੈ, ਮਾਣਦਾ ਹੈ ॥੪॥
ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥
All the seasons are good, in which the soul-bride falls in love with the True Lord.
ਜੀਵ-ਇਸਤ੍ਰੀ ਨੂੰ ਉਹ ਸਾਰੀਆਂ ਹੀ ਰੁੱਤਾਂ ਚੰਗੀਆਂ ਲੱਗਦੀਆਂ ਹਨ ਜਿਸ ਜਿਸ ਰੁੱਤ ਵਿਚ ਸਦਾ-ਥਿਰ ਪ੍ਰਭੂ-ਪਤੀ ਨਾਲ ਉਸ ਜੀਵ-ਇਸਤ੍ਰੀ ਦਾ ਪਿਆਰ ਬਣਦਾ ਹੈ, ਰੁਤੀ = ਰੁਤਾਂ {'ਰੁਤਿ' ਤੋਂ 'ਰੁਤੀ' ਬਹੁ-ਵਚਨ}। ਜਿਤੁ = ਜਿਸ ਜਿਸ (ਰੁਤ) ਵਿਚ।
ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥
That soul-bride, who knows her Husband Lord, sleeps in peace, night and day. ||5||
ਜੇਹੜੀ ਜੀਵ-ਇਸਤ੍ਰੀ ਖਸਮ-ਪ੍ਰਭੂ (ਦੇ ਸਾਕ) ਨੂੰ ਪਛਾਣ ਲੈਂਦੀ ਹੈ (ਕਿਉਂਕਿ) ਉਹ ਜੀਵ-ਇਸਤ੍ਰੀ ਦਿਨ ਰਾਤ ਪੂਰਨ ਆਨੰਦ ਵਿਚ ਸ਼ਾਂਤ-ਚਿੱਤ ਰਹਿੰਦੀ ਹੈ ॥੫॥ ਸਾਧਨ = ਜੀਵ-ਇਸਤ੍ਰੀ। ਸੁਖਿ = ਸੁਖ ਵਿਚ। ਸੁਤੀ = ਸ਼ਾਂਤ-ਚਿੱਤ ਹੋ ਗਈ। ਨਿਸਿ = ਰਾਤ। ਡੇਹੁ = ਦਿਨ ॥੫॥
ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥
At the ferry, the ferryman announces, "O travellers, hurry up and cross over."
(ਸੰਸਾਰ-ਦਰੀਆ ਦੇ) ਪੱਤਣ ਉਤੇ (ਖਲੋਤਾ) ਗੁਰੂ-ਮਲਾਹ (ਜੀਵ-ਰਾਹੀਆਂ ਨੂੰ) ਪੁਕਾਰ ਕੇ ਕਹਿ ਰਿਹਾ ਹੈ ਕਿ (ਪ੍ਰਭੂ-ਨਾਮ ਦੇ ਜਹਾਜ਼ ਵਿਚ ਚੜ੍ਹੋ ਤੇ) ਦੌੜ ਕੇ ਛਾਲ ਮਾਰ ਕੇ ਪਾਰ ਲੰਘ ਜਾਵੋ। ਪਤਣਿ = ਪੱਤਣ ਉਤੇ। ਪਾਤਣੀ = ਮਲਾਹ। ਵੰਞਹੁ = ਲੰਘ ਜਾਓ। ਧ੍ਰੁਕਿ = ਦੌੜ ਕੇ। ਵਿਲਾੜਿ = ਛਾਲ ਮਾਰ ਕੇ।
ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥
I have seen them crossing over there, on the boat of the True Guru. ||6||
ਸਤਿਗੁਰੂ ਦੇ ਜਹਾਜ਼ ਵਿਚ ਚੜ੍ਹ ਕੇ (ਸੰਸਾਰ-ਦਰੀਆ ਤੋਂ) ਪਾਰ ਅੱਪੜੇ ਹੋਏ (ਅਨੇਕਾਂ ਹੀ ਪ੍ਰਾਣੀ) ਮੈਂ (ਆਪ) ਵੇਖੇ ਹਨ ॥੬॥ ਪਵੰਦੜੇ = ਪੈਂਦੇ, ਅੱਪੜੇ। ਡਿਠੁ = ਵੇਖੇ ਹਨ। ਬੋਹਿਥਿ = ਜਹਾਜ਼ ਵਿਚ। ਚਾੜਿ = ਚੜ੍ਹ ਕੇ, ਚੜਿ ॥੬॥
ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥
Some are getting on board, and some have already set out; some are weighed down with their loads.
(ਸਤਿਗੁਰੂ ਦਾ ਹੋਕਾ ਸੁਣ ਕੇ) ਅਨੇਕਾਂ ਜੀਵਾਂ ਨੇ (ਸੰਸਾਰ-ਦਰੀਆ ਤੋਂ ਪਾਰ ਲੰਘਣ ਲਈ ਪ੍ਰਭੂ-ਨਾਮ ਦਾ ਵੱਖਰ ਗੁਰੂ ਦੇ ਜਹਾਜ਼ ਵਿਚ) ਲੱਦ ਲਿਆ ਹੈ, ਅਨੇਕਾਂ ਹੀ ਲੱਦ ਕੇ ਪਾਰ ਪਹੁੰਚ ਗਏ ਹਨ, ਪਰ ਅਨੇਕਾਂ ਹੀ (ਐਸੇ ਭੀ ਮੰਦਭਾਗੀ ਹਨ ਜਿਨ੍ਹਾਂ ਗੁਰੂ ਦੀ ਪੁਕਾਰ ਦੀ ਪਰਵਾਹ ਨਹੀਂ ਕੀਤੀ, ਤੇ ਉਹ ਵਿਕਾਰਾਂ ਦੇ ਭਾਰ ਨਾਲ) ਭਾਰੇ ਹੋ ਕੇ ਸੰਸਾਰ-ਸਮੁੰਦਰ ਦੇ ਵਿਚ (ਡੁੱਬ ਗਏ ਹਨ)। ਹਿਕਨੀ = ਕਈ (ਜੀਵ-ਰਾਹੀਆਂ) ਨੇ। ਹਿਕਿ = ਕਈ {'ਹਿਕ' ਤੋਂ 'ਹਿਕਿ' ਬਹੁ-ਵਚਨ}। ਹਿਕ = ਇਕ। ਲਦਿ = ਲੱਦ ਕੇ। ਭਾਰੇ = (ਪਾਪਾਂ ਦੇ ਭਾਰ ਨਾਲ) ਭਾਰੇ। ਭਰਨਾਲਿ = ਸਮੁੰਦਰ ਵਿਚ (ਡੁੱਬ ਗਏ)।
ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥
Those who deal in Truth, remain with their True Lord God. ||7||
ਜਿਨ੍ਹਾਂ ਨੇ (ਗੁਰੂ ਦਾ ਉਪਦੇਸ਼ ਸੁਣ ਕੇ) ਸਦਾ-ਥਿਰ ਰਹਿਣ ਵਾਲਾ ਨਾਮ-ਵੱਖਰ ਖ਼ਰੀਦਿਆ ਹੈ ਉਹ (ਸਦਾ-ਥਿਰ ਪ੍ਰਭੂ ਦੇ) ਚਰਨਾਂ ਵਿਚ ਲੀਨ ਹੋ ਗਏ ਹਨ ॥੭॥ ਸਚੁ = ਸਦਾ-ਥਿਰ ਰਹਿਣ ਵਾਲਾ ਨਾਮ-ਵੱਖਰ। ਵਣੰਜਿਆ = ਖ਼ਰੀਦਿਆ, ਵਪਾਰ ਕੀਤਾ ॥੭॥
ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥
I am not called good, and I see none who are bad.
(ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਹਉਮੈ ਦੂਰ ਕੀਤੀ ਉਹ ਭਾਗਾਂ ਵਾਲੇ ਬੰਦੇ ਇਹ ਨਿਸ਼ਚਾ ਰੱਖਦੇ ਹਨ ਕਿ) ਅਸੀਂ (ਸਭ ਤੋਂ) ਚੰਗੇ ਨਹੀਂ ਆਖੇ ਜਾ ਸਕਦੇ, ਤੇ ਸਾਥੋਂ ਭੈੜਾ ਕੋਈ ਮਨੁੱਖ (ਜਗਤ ਵਿਚ) ਨਹੀਂ ਦਿੱਸਦਾ।
ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥
O Nanak, one who conquers and subdues his ego, becomes just like the True Lord. ||8||2||10||
ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਇਕ-ਮਿਕ ਹੋਣ ਵਾਸਤੇ) ਹਉਮੈ ਦੂਰ ਕਰਨੀ ਚਾਹੀਦੀ ਹੈ (ਜਿਸ ਮਨੁੱਖ ਨੇ ਹਉਮੈ ਦੂਰ ਕੀਤੀ) ਉਹ ਸਦਾ-ਥਿਰ ਪ੍ਰਭੂ ਵਰਗਾ ਹੀ ਬਣ ਗਿਆ ॥੮॥੨॥੧੦॥ ਮਾਰੀਐ = ਮਾਰਨੀ ਚਾਹੀਦੀ ਹੈ। ਜੇਹੜਾ = ਜੇਹਾ, ਵਰਗਾ। ਸੋਇ = ਉਹ ਮਨੁੱਖ (ਜੇਹੜਾ ਹਉਮੈ ਮਾਰਦਾ ਹੈ) ॥੮॥੨॥੧੦॥