ਕੇਦਾਰਾ ਛੰਤ ਮਹਲਾ

Kaydaaraa Chhant, Fifth Mehl:

ਰਾਗ ਕੇਦਾਰਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮਿਲੁ ਮੇਰੇ ਪ੍ਰੀਤਮ ਪਿਆਰਿਆ ਰਹਾਉ

Please meet me, O my Dear Beloved. ||Pause||

ਹੇ ਮੇਰੇ ਪਿਆਰੇ! ਹੇ ਮੇਰੇ ਪ੍ਰੀਤਮ! (ਮੈਨੂੰ) ਮਿਲ ॥ ਰਹਾਉ॥ ਪ੍ਰੀਤਮ = ਹੇ ਪ੍ਰੀਤਮ! ॥ ਰਹਾਉ॥

ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ

He is All-pervading amongst all, the Architect of Destiny.

ਉਹ ਸਰਬ-ਵਿਆਪਕ ਸਿਰਜਣਹਾਰ ਸਭ ਥਾਈਂ ਮੌਜੂਦ ਹੈ। ਪੂਰਿ ਰਹਿਆ = ਮੌਜੂਦ ਹੈ। ਸਰਬਤ੍ਰ ਮੈ = ਸਭ ਥਾਈਂ, ਸਭਨਾਂ ਵਿਚ। ਪੁਰਖੁ = ਸਰਬ-ਵਿਆਪਕ ਪ੍ਰਭੂ। ਬਿਧਾਤਾ = ਸਿਰਜਣਹਾਰ।

ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ

The Lord God has created His Path, which is known in the Society of the Saints.

ਪ੍ਰਭੂ (ਨੂੰ ਮਿਲਣ) ਦਾ ਰਸਤਾ ਪ੍ਰਭੂ ਨੇ ਆਪ ਹੀ ਬਣਾਇਆ ਹੈ (ਉਹ ਰਸਤਾ ਇਹ ਹੈ ਕਿ) ਸੰਤ ਜਨਾਂ ਦੀ ਸੰਗਤ ਵਿਚ ਹੀ ਉਸ ਨਾਲ ਡੂੰਘੀ ਸਾਂਝ ਪੈ ਸਕਦੀ ਹੈ। ਮਾਰਗੁ = ਰਸਤਾ। ਹਰਿ ਕੀਆ = ਹਰੀ ਨੇ ਹੀ ਬਣਾਇਆ। ਸੰਗਿ = ਸੰਗਤ ਵਿਚ। ਜਾਤਾ = ਜਾਣਿਆ ਜਾਂਦਾ ਹੈ।

ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ

The Creator Lord, the Architect of Destiny, is known in the Society of the Saints; You are seen in each and every heart.

ਸੰਤ ਜਨਾਂ ਦੀ ਸੰਗਤ ਵਿਚ ਹੀ ਸਿਰਜਣਹਾਰ ਅਕਾਲ ਪੁਰਖ ਨਾਲ ਜਾਣ-ਪਛਾਣ ਹੋ ਸਕਦੀ ਹੈ। (ਸੰਤ ਜਨਾਂ ਦੀ ਸੰਗਤ ਵਿਚ ਰਹਿ ਕੇ ਹੀ ਉਸ ਨੂੰ) ਹਰੇਕ ਸਰੀਰ ਵਿਚ ਅੱਖੀਂ ਵੇਖਿਆ ਜਾ ਸਕਦਾ ਹੈ। ਘਟਿ ਘਟਿ = ਹਰੇਕ ਸਰੀਰ ਵਿਚ। ਨਦਰਿ = ਨਜ਼ਰ ਨਾਲ। ਨਿਹਾਲਿਆ = ਵੇਖਿਆ ਜਾਂਦਾ ਹੈ।

ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ

One who comes to His Sanctuary, finds absolute peace; not even a bit of his work goes unnoticed.

ਜਿਹੜਾ ਮਨੁੱਖ (ਸੰਤ ਜਨਾਂ ਦੀ ਸੰਗਤ ਦੀ ਬਰਕਤਿ ਨਾਲ ਪ੍ਰਭੂ ਦੀ) ਸਰਨ ਆਉਂਦਾ ਹੈ, ਉਹ ਸਾਰੇ ਸੁਖ ਹਾਸਲ ਕਰ ਲੈਂਦਾ ਹੈ। ਪ੍ਰਭੂ ਉਸ ਮਨੁੱਖ ਦੀ ਕੀਤੀ ਹੋਈ ਮਿਹਨਤ ਨੂੰ ਰਤਾ ਭਰ ਭੀ ਨਹੀਂ ਗਵਾਂਦਾ। ਸਰਬ ਸੁਖ = ਸਾਰੇ ਸੁਖ। ਤਿਲੁ = ਰਤਾ ਭਰ ਭੀ। ਘਾਲਿਆ = ਕੀਤੀ ਹੋਈ ਮਿਹਨਤ।

ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ

One who sings the Glorious Praises of the Lord, the Treasure of Virtue, is easily, naturally intoxicated with the supreme, sublime essence of divine love.

ਜਿਹੜਾ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਪਿਆਰ ਨਾਲ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ ਗਾਂਦਾ ਹੈ, ਉਹ ਸਭ ਤੋਂ ਉੱਚੇ ਪ੍ਰੇਮ-ਰਸ ਵਿਚ ਮਸਤ ਰਹਿੰਦਾ ਹੈ। ਨਿਧਿ = ਖ਼ਜ਼ਾਨਾ। ਗਾਏ = ਜੋ ਗਾਂਦਾ ਹੈ। ਸਹਜ ਸੁਭਾਏ = ਆਤਮਕ ਅਡੋਲਤਾ ਅਤੇ ਪ੍ਰੇਮ ਵਿਚ। ਮਾਤਾ = ਮਸਤ।

ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥੧॥

Slave Nanak seeks Your Sanctuary; You are the Perfect Creator Lord, the Architect of Destiny. ||1||

(ਹੇ ਪ੍ਰਭੂ!) ਦਾਸ ਨਾਨਕ ਤੇਰੀ ਸਰਨ ਹੈ। ਤੂੰ ਸਭ ਗੁਣਾਂ ਨਾਲ ਭਰਪੂਰ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਾਰੇ ਜਗਤ ਦਾ) ਰਚਨਹਾਰ ਹੈਂ ॥੧॥

ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ

The Lord's humble servant is pierced through with loving devotion to Him; where else can he go?

ਜਿਹੜੇ ਮਨੁੱਖ ਹਰੀ ਦੀ ਪ੍ਰੇਮਾ-ਭਗਤੀ ਵਿਚ ਵਿੱਝ ਜਾਂਦੇ ਹਨ, ਉਹ (ਹਰੀ ਨੂੰ ਛੱਡ ਕੇ) ਕਿਸੇ ਹੋਰ ਥਾਂ ਨਹੀਂ ਜਾ ਸਕਦੇ। ਜਨ = ਜਿਹੜੇ ਮਨੁੱਖ {ਬਹੁ-ਵਚਨ}। ਬੇਧਿਆ = ਵਿੰਨ੍ਹੇ ਜਾਂਦੇ ਹਨ। ਸੇ = ਉਹ ਮਨੁੱਖ {ਬਹੁ-ਵਚਨ}। ਆਨ ਕਤ = ਹੋਰ ਕਿੱਥੇ? ਕਿਸੇ ਭੀ ਹੋਰ ਥਾਂ ਨਹੀਂ। ਜਾਹੀ = ਜਾਹਿ, ਜਾਂਦੇ, ਜਾ ਸਕਦੇ।

ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਪਾਹੀ

The fish cannot endure separation, and without water, it will die.

(ਜਿਵੇਂ) ਮੱਛੀ (ਪਾਣੀ ਦਾ) ਵਿਛੋੜਾ ਸਹਾਰ ਨਹੀਂ ਸਕਦੀ, ਪਾਣੀ ਤੋਂ ਬਿਨਾ ਮੱਛੀਆਂ ਮਰ ਜਾਂਦੀਆਂ ਹਨ। ਮੀਨੁ = ਮੱਛੀ। ਬਿਛੋਹਾ = (ਪਾਣੀ ਦਾ) ਵਿਛੋੜਾ। ਮਰਿ ਪਾਹੀ = ਮਰਿ ਪਾਹਿ, (ਮੱਛੀਆਂ) ਮਰ ਜਾਂਦੀਆਂ ਹਨ {ਬਹੁ-ਵਚਨ}।

ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ

Without the Lord, how can I survive? How can I endure the pain? I am like the rainbird, thirsty for the rain-drop.

(ਜਿਨ੍ਹਾਂ ਦੇ ਮਨ ਪ੍ਰੇਮ-ਭਗਤੀ ਵਿਚ ਵਿੱਝ ਗਏ ਹਨ, ਉਹਨਾਂ ਵਿਚੋਂ ਕਿਸੇ ਪਾਸੋਂ ਭੀ) ਪਰਮਾਤਮਾ (ਦੀ ਯਾਦ) ਤੋਂ ਬਿਨਾ ਰਿਹਾ ਨਹੀਂ ਜਾ ਸਕਦਾ, ਕਿਸੇ ਪਾਸੋਂ ਭੀ ਵਿਛੋੜੇ ਦਾ ਦੁੱਖ ਸਹਾਰਿਆ ਨਹੀਂ ਜਾ ਸਕਦਾ (ਜਿਵੇਂ) ਪਪੀਹਾ ਹਰ ਵੇਲੇ ਸ੍ਵਾਂਤੀ ਬੂੰਦ ਲਈ ਤਰਸਦਾ ਹੈ। ਕਿਉ ਰਹੀਐ = ਕਿਵੇਂ ਰਿਹਾ ਜਾ ਸਕਦਾ ਹੈ? ਨਹੀਂ ਰਿਹਾ ਜਾ ਸਕਦਾ। ਕਿਨਿ = ਕਿਸ ਪਾਸੋਂ? ਕਿਸੇ ਭੀ ਪਾਸੋਂ ਨਹੀਂ। ਕਿਨਿ ਸਹੀਐ = ਕਿਸ ਪਾਸੋਂ ਸਹਾਰਿਆ ਜਾ ਸਕਦਾ ਹੈ? ਕਿਸੇ ਪਾਸੋਂ ਭੀ ਸਹਾਰਿਆ ਨਹੀਂ ਜਾ ਸਕਦਾ। ਚਾਤ੍ਰਿਕ = ਪਪੀਹਾ। ਬੂੰਦ = (ਸ੍ਵਾਂਤੀ ਨਛੱਤ੍ਰ ਦੀ ਵਰਖਾ ਦੀ) ਕਣੀ।

ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ

"When will the night pass?," asks the chakvi bird. "I shall find peace only when the rays of the sun shine on me."

(ਜਿਵੇਂ) ਜਦ ਤਕ ਰਾਤ ਨਾਹ ਮੁੱਕੇ, ਜਦ ਤਕ ਸੂਰਜ ਦੀ ਕਿਰਨ ਲੋਅ ਨ ਕਰੇ, ਚਕਵੀ ਨੂੰ ਸੁਖ ਨਹੀਂ ਮਿਲ ਸਕਦਾ। ਰੈਨਿ = ਰਾਤ। ਕਬ = ਕਦੋਂ? ਪ੍ਰਗਾਸਿਆ = ਚਾਨਣ ਕਰੇ।

ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ

My mind is attached to the Blessed Vision of the Lord. Blessed are the nights and days, when I sing the Glorious Praises of the Lord,

(ਪ੍ਰਭੂ-ਪ੍ਰੇਮ ਵਿਚ ਵਿੱਝੇ ਹੋਏ ਮਨੁੱਖਾਂ ਲਈ) ਉਹ ਦਿਨ ਭਾਗਾਂ ਵਾਲਾ ਹੁੰਦਾ ਹੈ ਜਦੋਂ ਉਹਨਾਂ ਦਾ ਮਨ ਪ੍ਰਭੂ ਦੇ ਦੀਦਾਰ ਵਿਚ ਜੁੜਦਾ ਹੈ, ਉਹ ਹਰ ਵੇਲੇ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ। ਦਰਸਿ = ਦਰਸਨ ਵਿਚ। ਸਭਾਗਾ = ਭਾਗਾਂ ਵਾਲਾ। ਅਨਦਿਨੁ = ਹਰ ਰੋਜ਼, ਹਰ ਵੇਲੇ। ਗਾਹੀ = ਗਾਹਿ, ਗਾਂਦੇ ਹਨ।

ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥੨॥

Slave Nanak utters this prayer; without the Lord, how can the breath of life continue to flow through me? ||2||

ਦਾਸ ਨਾਨਕ ਬੇਨਤੀ ਕਰਦਾ ਹੈ (ਕਿ ਜਿਨ੍ਹਾਂ ਦੇ ਮਨ ਪ੍ਰਭੂ-ਪ੍ਰੇਮ ਵਿਚ ਵਿੱਝੇ ਹੋਏ ਹਨ, ਉਹਨਾਂ ਦੇ) ਪ੍ਰਾਣ ਪਰਮਾਤਮਾ ਦੀ ਯਾਦ ਤੋਂ ਬਿਨਾ ਕਿਤੇ ਭੀ ਧੀਰਜ ਨਹੀਂ ਪਾ ਸਕਦੇ ॥੨॥ ਕਹੈ = ਆਖਦਾ ਹੈ। ਕਤ = ਕਿੱਥੇ? ਟਿਕਾਹੀ = ਟਿਕਾਹਿ, ਟਿਕਹਿ, ਟਿਕ ਸਕਦੇ ਹਨ ॥੨॥

ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ

Without the breath, how can the body obtain glory and fame?

ਜਿਵੇਂ ਸਾਹ (ਆਉਣ) ਤੋਂ ਬਿਨਾ ਮਨੁੱਖ ਦਾ ਸਰੀਰ ਕਿਤੇ ਸੋਭਾ ਨਹੀਂ ਪਾ ਸਕਦਾ, ਸਾਸ = ਸਾਹ। ਦੇਹੁਰੀ = ਸਰੀਰ। ਕਤ ਪਾਵੈ = ਕਿਥੇ ਪਾ ਸਕਦੀ ਹੈ? ਨਹੀਂ ਪਾ ਸਕਦੀ।

ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਆਵੈ

Without the Blessed Vision of the Lord's Darshan, the humble, holy person does not find peace, even for an instant.

(ਤਿਵੇਂ ਪਰਮਾਤਮਾ ਦੇ) ਦਰਸਨ ਤੋਂ ਬਿਨਾ ਸਾਧੂ-ਜਨ (ਸੋਭਾ ਨਹੀਂ ਪਾ ਸਕਦਾ)। (ਪ੍ਰਭੂ ਦੇ ਦਰਸਨ ਤੋਂ ਬਿਨਾ ਮਨੁੱਖ ਦਾ ਮਨ) ਇਕ ਖਿਨ ਲਈ ਭੀ ਟਿਕ ਨਹੀਂ ਸਕਦਾ। ਦਰਸ ਬਿਹੂਨਾ = ਪ੍ਰਭੂ ਦੇ ਦਰਸਨ ਤੋਂ ਬਿਨਾ।

ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ

Those who are without the Lord suffer in hell; my mind is pierced through with the Lord's Feet.

ਪਰਮਾਤਮਾ ਦੇ ਨਾਮ ਤੋਂ ਬਿਨਾ ਜੋ ਜੀਊਣ ਹੈ, ਉਹ ਜੀਊਣ ਨਰਕ (ਦਾ ਦੁੱਖ) ਸਹਾਰਨ (ਦੇ ਤੁੱਲ) ਹੈ। ਪਰ ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਵਿੱਛ ਜਾਂਦਾ ਹੈ, ਰਹਣਾ = ਜੀਊਣਾ। ਚਰਨ ਕਮਲ = ਸੋਹਣੇ ਚਰਨਾਂ ਵਿਚ। ਬੇਧਿਆ = ਵਿੱਝ ਗਿਆ।

ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਜਾਇ ਨਿਖੇਧਿਆ

The Lord is both sensual and unattached; lovingly attune yourself to the Naam, the Name of the Lord. No one can ever deny Him.

ਉਹ ਪਰਮਾਤਮਾ ਦੇ ਨਾਮ ਦਾ ਰਸੀਆ ਹੋ ਜਾਂਦਾ ਹੈ, ਹਰਿ-ਨਾਮ ਦਾ ਪ੍ਰੇਮੀ ਹੋ ਜਾਂਦਾ ਹੈ, ਹਰਿ-ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ, ਉਸ ਦੀ ਕਿਤੇ ਭੀ ਨਿਰਾਦਰੀ ਨਹੀਂ ਹੁੰਦੀ। ਰਸਿਕ = ਰਸੀਆ, ਪ੍ਰੇਮੀ। ਬੈਰਾਗੀ = ਵੈਰਾਗਵਾਨ। ਨਾਮਿ = ਨਾਮ ਵਿਚ। ਲਿਵ = ਲਗਨ। ਕਤਹੁ = ਕਿਤੋਂ ਭੀ। ਨਿਖੇਧਿਆ = ਨਿਰਾਦਰਿਆ।

ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਮਾਵੈ

Go and meet with the Lord, and dwell in the Saadh Sangat, the Company of the Holy; no one can contain that peace within his being.

ਸਾਧ ਸੰਗਤ ਵਿਚ ਟਿਕੇ ਰਹਿਣਾ (ਤੇ, ਸਾਧ ਸੰਗਤ ਦੀ ਬਰਕਤਿ ਨਾਲ) ਪ੍ਰਭੂ ਨਾਲ ਮਿਲਾਪ ਹੋ ਜਾਣਾ (ਇਸ ਤੋਂ ਐਸਾ ਆਤਮਕ ਆਨੰਦ ਪੈਦਾ ਹੁੰਦਾ ਹੈ ਕਿ) ਉਹ ਆਨੰਦ ਲੁਕਿਆ ਨਹੀਂ ਰਹਿ ਸਕਦਾ। ਸਿਉ = ਨਾਲ। ਜਾਇ = ਜਾ ਕੇ। ਅੰਕਿ = ਸਰੀਰ ਵਿਚ। ਮਾਵੈ = ਮਿਉਂਦਾ ਹੈ, ਸਮਾਉਂਦਾ।

ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥੩॥

Please be kind to me, O Lord and Master of Nanak, that I may merge in You. ||3||

ਹੇ ਨਾਨਕ ਦੇ ਮਾਲਕ-ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਦਇਆਵਾਨ ਹੁੰਦਾ ਹੈਂ, ਉਹ ਤੇਰੇ ਚਰਨਾਂ ਵਿਚ ਲੀਨ ਰਹਿੰਦਾ ਹੈ ॥੩॥ ਹੋਹੁ = ਤੁਸੀਂ ਹੁੰਦੇ ਹੋ। ਸੁਆਮੀ = ਹੇ ਸੁਆਮੀ! ਸੰਗਿ = ਨਾਲ। ਸਮਾਵੈ = ਲੀਨ ਰਹਿੰਦਾ ਹੈ ॥੩॥

ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ

Searching and searching, I have met with my Lord God, who has showered me with His Mercy.

(ਪ੍ਰਭੂ ਜੀ ਦੀ) ਭਾਲ ਕਰਦਿਆਂ ਕਰਦਿਆਂ (ਆਖ਼ਰ) ਪ੍ਰਭੂ ਜੀ (ਆਪ ਹੀ) ਦਇਆ ਕਰ ਕੇ (ਮੈਨੂੰ) ਮਿਲ ਪਏ (ਪ੍ਰਭੂ ਦਾ ਮਿਲਾਪ ਪ੍ਰਭੂ ਜੀ ਦੀ ਮਿਹਰ ਨਾਲ ਹੀ ਹੁੰਦਾ ਹੈ)। ਪ੍ਰਭ ਮਿਲੇ = ਪ੍ਰਭੂ ਜੀ ਮਿਲ ਪਏ {ਆਦਰ-ਬੋਧਕ ਬਹੁ-ਵਚਨ}। ਕਰੁਣਾ = ਤਰਸ, ਦਇਆ। ਧਾਰੇ = ਧਾਰਿ, ਧਾਰ ਕੇ।

ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ

I am unworthy, a lowly orphan, but He does not even consider my faults.

ਮੇਰੇ ਵਿਚ ਕੋਈ ਗੁਣ ਨਹੀਂ ਸੀ, ਮੈਂ ਨੀਵੇਂ ਜੀਵਨ ਵਾਲਾ ਸਾਂ, ਮੈਂ ਅਨਾਥ ਸਾਂ। ਪਰ ਪ੍ਰਭੂ ਜੀ ਨੇ ਮੇਰੇ ਔਗੁਣਾਂ ਵਲ ਧਿਆਨ ਨਹੀਂ ਦਿੱਤਾ। ਨਿਰਗੁਣੁ = ਗੁਣ-ਹੀਨ। ਅਨਾਥੁ = ਨਿਮਾਣਾ। ਦੋਖ = ਐਬ, ਉਕਾਈਆਂ।

ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ

He does not consider my faults; He has blessed me with Perfect Peace. It is said that it is His Way to purify us.

ਪ੍ਰਭੂ ਨੇ ਮੇਰੇ ਔਗੁਣ ਨਹੀਂ ਵਿਚਾਰੇ, ਮੈਨੂੰ ਪੂਰਨ ਸੁਖ ਉਸ ਨੇ ਦੇ ਦਿੱਤੇ, (ਤਾਹੀਏਂ ਤਾਂ ਇਹ) ਕਿਹਾ ਜਾਂਦਾ ਹੈ ਕਿ (ਪਤਿਤਾਂ ਨੂੰ) ਪਵਿੱਤਰ ਕਰਨਾ (ਪ੍ਰਭੂ ਦਾ) ਮੁੱਢ-ਕਦੀਮਾਂ ਦਾ ਸੁਭਾਉ ਹੈ। ਸਾਰੇ = ਸੌਂਪ ਦਿੱਤੇ। ਪਾਵਨ = ਪਵਿੱਤਰ (ਕਰਨਾ)। ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ। ਬਖਾਨਿਆ = ਕਿਹਾ ਜਾਂਦਾ ਹੈ।

ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ

Hearing that He is the Love of His devotees, I have grasped the hem of His robe. He is totally permeating each and every heart.

ਇਹ ਸੁਣ ਕੇ ਕਿ ਪ੍ਰਭੂ ਭਗਤੀ ਨੂੰ ਪਿਆਰ ਕਰਨ ਵਾਲਾ ਹੈ, ਮੈਂ ਉਸ ਦਾ ਪੱਲਾ ਫੜ ਲਿਆ (ਤੇ ਭਗਤੀ ਦੀ ਦਾਤ ਮੰਗੀ)। ਪ੍ਰਭੂ ਹਰੇਕ ਸਰੀਰ ਵਿਚ ਪੂਰਨ ਤੌਰ ਤੇ ਵਿਆਪਕ ਹੈ। ਭਗਤਿ ਵਛਲੁ = ਭਗਤੀ ਨੂੰ ਪਿਆਰ ਕਰਨ ਵਾਲਾ। ਸੁਨਿ = ਸੁਣ ਕੇ। ਅੰਚਲ = ਪੱਲਾ {ਅੱਖਰ 'ਲ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ ਹੈ 'ਅੰਚਲੁ'। ਇਥੇ 'ਅੰਚਲੋ' ਪੜ੍ਹਨਾ ਹੈ}। ਗਹਿਆ = (ਮੈਂ) ਫੜ ਲਿਆ। ਘਟਿ ਘਟਿ = ਹਰੇਕ ਸਰੀਰ ਵਿਚ। ਪੂਰ = ਪੂਰਨ ਤੌਰ ਤੇ।

ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ

I have found the Lord, the Ocean of Peace, with intuitive ease; the pains of birth and death are gone.

ਜਦੋਂ ਮੈਂ ਉਸ ਦਾ ਪੱਲਾ ਫੜ ਲਿਆ, ਤਾਂ ਉਹ ਸੁਖਾਂ ਦਾ ਸਮੁੰਦਰ ਪ੍ਰਭੂ ਮੈਨੂੰ ਆਪ-ਮੁਹਾਰਾ ਹੀ ਮਿਲ ਪਿਆ। ਜਨਮ ਤੋਂ ਮਰਨ ਤਕ ਦੇ ਮੇਰੇ ਸਾਰੇ ਹੀ ਦੁੱਖ ਥੱਕ ਗਏ (ਮੁੱਕ ਗਏ)। ਸਾਗਰ = ਸਮੁੰਦਰ {ਅਸਲ ਲਫ਼ਜ਼ 'ਸਾਗਰੁ' ਹੈ। ਇਥੇ 'ਸਾਗਰੋ' ਪੜ੍ਹਨਾ ਹੈ}। ਸਹਜ ਸੁਭਾਇਆ = ਆਤਮਕ ਅਡੋਲਤਾ ਦੇ ਸੁਭਾਉ ਨਾਲ, ਬਿਨਾ ਕਿਸੇ ਹਠ ਆਦਿਕ ਦੇ ਜਤਨ ਨਾਲ। ਹਾਰੇ = ਥੱਕ ਗਏ।

ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥੪॥੧॥

Taking him by the hand, the Lord has saved Nanak, His slave; He has woven the garland of His Name into his heart. ||4||1||

ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਦਾ ਹੱਥ ਫੜ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ। ਪਰਮਾਤਮਾ ਦਾ ਨਾਮ (ਉਹਨਾਂ ਸੇਵਕਾਂ ਦੇ) ਹਿਰਦੇ ਵਿਚ ਹਾਰ ਬਣਿਆ ਰਹਿੰਦਾ ਹੈ ॥੪॥੧॥ ਕਰੁ = ਹੱਥ {ਇਕ-ਵਚਨ}। ਗਹਿ = ਫੜ ਕੇ। ਉਰਿ = ਹਿਰਦੇ ਵਿਚ। ਹਾਰੇ = ਹਾਰ ॥੪॥੧॥