ਮਃ

Third Mehl:

ਤੀਜੀ ਪਾਤਿਸ਼ਾਹੀ।

ਬਿਨੁ ਸਬਦੈ ਸੁਧੁ ਹੋਵਈ ਜੇ ਅਨੇਕ ਕਰੈ ਸੀਗਾਰ

Without the Word of the Shabad, purity is not obtained, even though the soul-bride may adorn herself with all sorts of decorations.

ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸਤ੍ਰੀ) ਭਾਵੇਂ ਬਿਅੰਤ ਸ਼ਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ,

ਪਿਰ ਕੀ ਸਾਰ ਜਾਣਈ ਦੂਜੈ ਭਾਇ ਪਿਆਰੁ

She does not know the value of her Husband Lord; she is attached to the love of duality.

(ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ। ਸਾਰ = ਕਦਰ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ॥

ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥੨॥

She is impure, and ill-mannered, O Nanak; among women, she is the most evil woman. ||2||

ਹੇ ਨਾਨਕ! ਇਹੋ ਜਹੀ ਇਸਤ੍ਰੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) ॥੨॥