ਮਲਾਰ ਮਹਲਾ

Malaar, Third Mehl:

ਮਲਾਰ ਤੀਜੀ ਪਾਤਿਸ਼ਾਹੀ।

ਬੇਦ ਬਾਣੀ ਜਗੁ ਵਰਤਦਾ ਤ੍ਰੈ ਗੁਣ ਕਰੇ ਬੀਚਾਰੁ

The world is involved with the words of the Vedas, thinking about the three gunas - the three dispositions.

ਜਗਤ (ਕਰਮ ਕਾਂਡ ਵਿਚ ਹੀ ਰੱਖਣ ਵਾਲੀ ਸ਼ਾਸਤ੍ਰਾਂ) ਵੇਦਾਂ ਦੀ ਬਾਣੀ ਵਿਚ ਪਰਚਿਆ ਰਹਿੰਦਾ ਹੈ, ਮਾਇਆ ਦੇ ਤਿੰਨਾਂ ਗੁਣਾਂ ਦੀ (ਹੀ) ਵਿਚਾਰ ਕਰਦਾ ਰਹਿੰਦਾ ਹੈ (ਪ੍ਰਭੂ ਦਾ ਨਾਮ ਨਹੀਂ ਸਿਮਰਦਾ)। ਬੇਦ ਬਾਣੀ = (ਸ਼ਾਸਤ੍ਰਾਂ) ਵੇਦਾਂ ਦੀ (ਕਰਮ ਕਾਂਡ ਵਿਚ ਹੀ ਰੱਖਣ ਵਾਲੀ) ਬਾਣੀ ਵਿਚ। ਵਰਤਦਾ = ਪਰਚਿਆ ਰਹਿੰਦਾ ਹੈ। ਤ੍ਰੈ ਗੁਣ ਬੀਚਾਰੁ = (ਮਾਇਆ ਦੇ) ਤਿੰਨਾਂ ਗੁਣਾਂ ਦਾ ਵਿਚਾਰ।

ਬਿਨੁ ਨਾਵੈ ਜਮ ਡੰਡੁ ਸਹੈ ਮਰਿ ਜਨਮੈ ਵਾਰੋ ਵਾਰ

Without the Name, it suffers punishment by the Messenger of Death; it comes and goes in reincarnation, over and over again.

ਪਰਮਾਤਮਾ ਦੇ ਨਾਮ ਤੋਂ ਬਿਨਾ (ਜਗਤ) ਜਮਦੂਤਾਂ ਦੀ ਸਜ਼ਾ ਸਹਾਰਦਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਬਿਨੁ ਨਾਵੈ = ਹਰਿ-ਨਾਮ ਤੋਂ ਬਿਨਾ। ਡੰਡੁ = ਸਜ਼ਾ। ਸਹੈ = ਸਹਾਰਦਾ ਹੈ। ਮਰਿ = ਮਰ ਕੇ। ਵਾਰੋ ਵਾਰ = ਮੁੜ ਮੁੜ।

ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖ ਦੁਆਰੁ ॥੧॥

Meeting with the True Guru, the world is liberated, and finds the Door of Salvation. ||1||

(ਜਿਹੜਾ ਮਨੁੱਖ) ਗੁਰੂ ਨੂੰ ਮਿਲ ਪੈਂਦਾ ਹੈ, ਉਸ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲ ਜਾਂਦੀ ਹੈ ਉਹ ਮਨੁੱਖ ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਾਹ ਲੱਭ ਲੈਂਦਾ ਹੈ ॥੧॥ ਸਤਿਗੁਰ ਭੇਟੇ = (ਜਿਹੜਾ) ਗੁਰੂ ਨੂੰ ਮਿਲਦਾ ਹੈ। ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਮੋਖ ਦੁਆਰੁ = ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਸਤਾ ॥੧॥

ਮਨ ਰੇ ਸਤਿਗੁਰੁ ਸੇਵਿ ਸਮਾਇ

O mortal, immerse yourself in service to the True Guru.

ਹੇ (ਮੇਰੇ) ਮਨ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੇ ਨਾਮ ਵਿਚ) ਲੀਨ ਹੋਇਆ ਰਹੁ। ਸੇਵਿ = ਸਰਨ ਪੈ ਕੇ। ਸਮਾਇ = (ਹਰਿ-ਨਾਮ ਵਿਚ) ਲੀਨ ਹੋਇਆ ਰਹੁ।

ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ ॥੧॥ ਰਹਾਉ

By great good fortune, the mortal finds the Perfect Guru, and meditates on the Name of the Lord, Har, Har. ||1||Pause||

(ਜਿਸ ਮਨੁੱਖ ਨੇ) ਵੱਡੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਉਹ ਸਦਾ ਹਰੀ ਦਾ ਨਾਮ ਧਿਆਉਂਦਾ ਰਹਿੰਦਾ ਹੈ ॥੧॥ ਰਹਾਉ ॥ ਵਡੈ ਭਾਗਿ = ਵੱਡੀ ਕਿਸਮਤ ਨਾਲ। ਧਿਆਇ = ਧਿਆਉਂਦਾ ਹੈ ॥੧॥ ਰਹਾਉ ॥

ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ

The Lord, by the Pleasure of His Own Will, created the Universe, and the Lord Himself gives it sustenance and support.

ਪਰਮਾਤਮਾ ਨੇ ਆਪਣੀ ਰਜ਼ਾ ਵਿਚ ਇਹ ਜਗਤ ਪੈਦਾ ਕੀਤਾ ਹੈ, ਪਰਮਾਤਮਾ ਆਪ ਹੀ (ਜੀਵਾਂ ਨੂੰ) ਆਸਰਾ ਦੇਂਦਾ ਹੈ। ਆਪਣੇ ਭਾਣੈ = ਆਪਣੀ ਰਜ਼ਾ ਵਿਚ। ਆਪੇ = ਆਪ ਹੀ। ਦੇਇ = ਦੇਂਦਾ ਹੈ। ਅਧਾਰੁ = ਆਸਰਾ।

ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ

The Lord, by His Own Will, makes the mortal's mind immaculate, and lovingly attunes him to the Lord.

(ਜਿਸ ਮਨੁੱਖ ਦਾ) ਮਨ ਪਰਮਾਤਮਾ ਨੇ ਆਪਣੀ ਰਜ਼ਾ ਵਿਚ (ਗੁਰੂ ਦੀ ਰਾਹੀਂ) ਪਵਿੱਤਰ ਕਰ ਦਿੱਤਾ ਹੈ, ਉਸ ਮਨੁੱਖ ਦਾ ਪਿਆਰ ਪ੍ਰਭੂ ਚਰਨਾਂ ਨਾਲ ਬਣ ਗਿਆ। ਨਿਰਮਲੁ = ਪਵਿੱਤਰ। ਸਿਉ = ਨਾਲ।

ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ ॥੨॥

The Lord, by His Own Will, leads the mortal to meet the True Guru, the Embellisher of all his lives. ||2||

ਸਾਰੇ ਮਨੁੱਖਾ ਜੀਵਨ ਨੂੰ ਚੰਗਾ ਬਣਾ ਸਕਣ ਵਾਲਾ ਗੁਰੂ (ਉਸ ਮਨੁੱਖ ਨੂੰ) ਪਰਮਾਤਮਾ ਦੀ ਰਜ਼ਾ ਅਨੁਸਾਰ ਮਿਲ ਪਿਆ ॥੨॥ ਕੈ ਭਾਣੈ = ਦੀ ਰਜ਼ਾ ਵਿਚ। ਭੇਟਿਆ = ਮਿਲਿਆ। ਸਭੁ = ਸਾਰਾ। ਸਵਾਰਣਹਾਰੁ = ਚੰਗਾ ਬਣਾ ਦੇਣ ਦੀ ਸਮਰਥਾ ਵਾਲਾ (ਗੁਰੂ) ॥੨॥

ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ

Waaho! Waaho! Blessed and Great is the True Word of His Bani. Only a few, as Gurmukh, understand.

ਗੁਰੂ ਦੀ ਸਰਨ ਪੈ ਕੇ (ਹੀ) ਕੋਈ ਵਿਰਲਾ ਮਨੁੱਖ (ਇਹ) ਸਮਝਦਾ ਹੈ (ਕਿ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਹੀ ਸਦਾ ਕਾਇਮ ਰਹਿਣ ਵਾਲੀ ਹੈ। ਵਾਹੁ ਵਾਹੁ = ਸਿਫ਼ਤ-ਸਾਲਾਹ। ਸਤਿ = ਸਦਾ ਕਾਇਮ ਰਹਿਣ ਵਾਲੀ। ਗੁਰਮੁਖਿ = ਗੁਰੂ ਦੇ ਸਨਮੁਖ ਹੋ ਕੇ। ਕੋਇ = ਕੋਈ ਵਿਰਲਾ।

ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਕੋਇ

Waaho! Waaho! Praise God as Great! No one else is as Great as He.

(ਪ੍ਰਭੂ) 'ਅਸਚਰਜ ਹੈ ਅਸਚਰਜ ਹੈ'-ਇਹ ਆਖ ਆਖ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ, (ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਕਰਿ = ਕਰ ਕੇ, ਆਖ ਕੇ। ਸਾਲਾਹੀਐ = ਸਾਲਾਹੁਣਾ ਚਾਹੀਦਾ ਹੈ। ਤਿਸੁ ਜੇਵਡੁ = ਉਸ ਦੇ ਬਰਾਬਰ ਦਾ।

ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥੩॥

When God's Grace is received, He Himself forgives the mortal, and unites him with Himself. ||3||

ਪ੍ਰਭੂ ਆਪ ਹੀ ਜਿਸ ਮਨੁੱਖ ਉਤੇ) ਬਖ਼ਸ਼ਸ਼ ਕਰਦਾ ਹੈ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ। (ਉਸ ਦੀ) ਮਿਹਰ ਨਾਲ (ਹੀ ਉਸ ਦਾ) ਮਿਲਾਪ ਹੁੰਦਾ ਹੈ ॥੩॥ ਬਖਸੇ = ਬਖ਼ਸ਼ਸ਼ ਕਰਦਾ ਹੈ। ਕਰਮਿ = (ਪ੍ਰਭੂ ਦੀ) ਮਿਹਰ ਨਾਲ। ਪਰਾਪਤਿ = ਮਿਲਾਪ ॥੩॥

ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ

The True Guru has revealed our True, Supreme Lord and Master.

ਸਦਾ ਕਾਇਮ ਰਹਿਣ ਵਾਲਾ ਪ੍ਰਭੂ ਹੀ (ਸਾਰੇ ਜਗਤ ਦਾ) ਪ੍ਰਧਾਨ ਹੈ ਮਾਲਕ ਹੈ। ਜਿਸ (ਮਨੁੱਖ ਨੂੰ) ਗੁਰੂ ਨੇ ਉਸ ਦਾ ਦਰਸਨ ਕਰਾ ਦਿੱਤਾ; ਸਾਚਾ = ਸਦਾ ਕਾਇਮ ਰਹਿਣ ਵਾਲਾ। ਮਾਹਰੋ = ਮਹਰ, ਚੌਧਰੀ, ਪ੍ਰਧਾਨ। ਸਤਿਗੁਰਿ = ਸਤਿਗੁਰੂ ਨੇ।

ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ

The Ambrosial Nectar rains down and the mind is satisfied, remaining lovingly attuned to the True Lord.

(ਉਸ ਦੇ ਅੰਦਰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੋਣ ਲੱਗ ਪੈਂਦੀ ਹੈ, (ਉਸ ਦਾ) ਮਨ ਸੰਤੋਖੀ ਹੋ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਹਰਿ ਨਾਮ ਵਿਚ ਸੁਰਤ ਜੋੜੀ ਰੱਖਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਸੰਤੋਖੀਐ = ਸੰਤੋਖੀ ਹੋ ਜਾਂਦਾ ਹੈ। ਸਚਿ = ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਵਿਚ। ਲਿਵ ਲਾਇ = ਸੁਰਤ ਜੋੜ ਕੇ।

ਹਰਿ ਕੈ ਨਾਇ ਸਦਾ ਹਰੀਆਵਲੀ ਫਿਰਿ ਸੁਕੈ ਨਾ ਕੁਮਲਾਇ ॥੪॥

In the Lord's Name, it is forever rejuvenated; it shall never wither and dry up again. ||4||

(ਜਿਵੇਂ ਪਾਣੀ ਨਾਲ ਖੇਤੀ ਹਰੀ ਹੋ ਜਾਂਦੀ ਹੈ, ਨਾਹ ਸੁੱਕਦੀ ਹੈ ਨਾਹ ਕੁਮਲਾਂਦੀ ਹੈ, ਤਿਵੇਂ ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ; ਉਸ ਦੀ ਜਿੰਦ) ਪਰਮਾਤਮਾ ਦੇ ਨਾਮ (-ਜਲ) ਦੀ ਬਰਕਤਿ ਨਾਲ ਸਦਾ ਹਰੀ-ਭਰੀ (ਆਤਮਕ ਜੀਵਨ ਵਾਲੀ) ਰਹਿੰਦੀ ਹੈ, ਨਾਹ ਕਦੇ ਸੁੱਕਦੀ ਹੈ (ਨਾਹ ਕਦੇ ਆਤਮਕ ਮੌਤ ਸਹੇੜਦੀ ਹੈ) ਨਾਹ ਕਦੇ ਕੁਮਲਾਂਦੀ ਹੈ (ਨਾਹ ਕਦੇ ਡੋਲਦੀ ਹੈ) ॥੪॥ ਹਰਿ ਕੈ ਨਾਇ = ਪਰਮਾਤਮਾ ਦੇ ਨਾਮ (-ਜਲ) ਦੀ ਰਾਹੀਂ। ਹਰੀਆਵਲੀ = (ਆਤਮਕ ਜੀਵਨ ਨਾਲ) ਹਰੀ-ਭਰੀ ॥੪॥

ਬਿਨੁ ਸਤਿਗੁਰ ਕਿਨੈ ਪਾਇਓ ਮਨਿ ਵੇਖਹੁ ਕੋ ਪਤੀਆਇ

Without the True Guru, no one finds the Lord; anyone can try and see.

ਬੇਸ਼ੱਕ ਕੋਈ ਧਿਰ ਮਨ ਵਿਚ ਨਿਰਨਾ ਕਰ ਕੇ ਵੇਖ ਲਵੇ, ਗੁਰੂ (ਦੀ ਸਰਨ) ਤੋਂ ਬਿਨਾ ਕਿਸੇ ਨੇ ਭੀ (ਪਰਮਾਤਮਾ ਦਾ ਨਾਮ-ਧਨ) ਹਾਸਲ ਨਹੀਂ ਕੀਤਾ। ਕਿਨੈ = ਕਿਸੇ ਨੇ ਭੀ। ਮਨਿ = ਮਨ ਵਿਚ। ਕੋ = ਕੋਈ ਧਿਰ। ਪਤਿਆਇ = ਪਰਤਾਵਾ ਕਰ ਕੇ, ਨਿਰਨਾ ਕਰ ਕੇ।

ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ

By the Lord's Grace, the True Guru is found, and then the Lord is met with intuitive ease.

ਗੁਰੂ (ਭੀ) ਮਿਲਦਾ ਹੈ ਪਰਮਾਤਮਾ ਦੀ ਮਿਹਰ ਨਾਲ, ਆਤਮਕ ਅਡੋਲਤਾ ਵਿਚ ਮਿਲਦਾ ਹੈ ਪਿਆਰ ਵਿਚ ਮਿਲਦਾ ਹੈ। ਤੇ = ਤੋਂ, ਦੀ ਰਾਹੀਂ। ਪਾਈਐ = ਮਿਲਦਾ ਹੈ। ਭੇਟੈ = ਮਿਲਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।

ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਪਾਇ ॥੫॥

The self-willed manmukh is deluded by doubt; without good destiny, the Lord's wealth is not obtained. ||5||

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਭਟਕਣਾ ਨੇ ਕੁਰਾਹੇ ਪਾ ਰੱਖਿਆ ਹੁੰਦਾ ਹੈ। ਕਿਸਮਤ ਤੋਂ ਬਿਨਾ ਪਰਮਾਤਮਾ ਦਾ ਨਾਮ-ਧਨ ਨਹੀਂ ਲੱਭ ਸਕਦਾ ॥੫॥ ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ। ਭਰਮਿ = ਭਟਕਣਾ ਦੇ ਕਾਰਨ। ਭੁਲਾਇਆ = ਕੁਰਾਹੇ ਪਾਇਆ ਹੁੰਦਾ ਹੈ ॥੫॥

ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ

The three dispositions are completely distracting; people read and study and contemplate them.

(ਪੰਡਿਤ ਲੋਕ ਵੇਦ ਆਦਿਕ ਧਰਮ-ਪੁਸਤਕਾਂ ਨੂੰ) ਪੜ੍ਹ ਪੜ੍ਹ ਕੇ (ਤਿੰਨਾਂ ਗੁਣਾਂ ਵਿਚ ਰੱਖਣ ਵਾਲੇ ਕਰਮ-ਕਾਂਡ ਦਾ ਹੀ) ਵਿਚਾਰ ਕਰਦੇ ਹਨ, ਤੇ, ਇਹ ਤਿੰਨਾਂ ਗੁਣਾਂ ਦੀ ਵਿਚਾਰ ਨਿਰੀ ਮਾਇਆ ਹੀ ਹੈ। ਸਭਾ = ਸਾਰੀ। ਧਾਤੁ = ਮਾਇਆ। ਪੜਿ = ਪੜ੍ਹ ਕੇ। ਕਰਹਿ = ਕਰਦੇ ਹਨ (ਬਹੁ-ਵਚਨ)।

ਮੁਕਤਿ ਕਦੇ ਹੋਵਈ ਨਹੁ ਪਾਇਨੑਿ ਮੋਖ ਦੁਆਰੁ

Those people are never liberated; they do not find the Door of Salvation.

(ਇਸ ਉੱਦਮ ਨਾਲ) ਕਦੇ ਭੀ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ, (ਉਹ ਲੋਕ) ਮਾਇਆ ਤੋਂ ਖ਼ਲਾਸੀ ਪਾਣ ਦਾ ਰਸਤਾ ਨਹੀਂ ਲੱਭ ਸਕਦੇ। ਮੁਕਤਿ = ਮਾਇਆ ਦੇ ਮੋਹ ਤੋਂ ਖ਼ਲਾਸੀ। ਨਹੁ = ਨਹੀਂ। ਨਹੁ ਪਾਇਨ੍ਹ੍ਹਿ = ਨਹੀਂ ਪ੍ਰਾਪਤ ਕਰਦੇ। ਮੋਖ ਦੁਆਰੁ = ਮਾਇਆ ਦੇ ਮੋਹ ਤੋਂ ਖ਼ਲਾਸੀ ਦਾ ਰਸਤਾ।

ਬਿਨੁ ਸਤਿਗੁਰ ਬੰਧਨ ਤੁਟਹੀ ਨਾਮਿ ਲਗੈ ਪਿਆਰੁ ॥੬॥

Without the True Guru, they are never released from bondage; they do not embrace love for the Naam, the Name of the Lord. ||6||

ਗੁਰੂ (ਦੀ ਸਰਨ) ਤੋਂ ਬਿਨਾ (ਮਾਇਆ ਦੇ ਮੋਹ ਦੀਆਂ) ਫਾਹੀਆਂ ਨਹੀਂ ਟੁੱਟਦੀਆਂ, ਪਰਮਾਤਮਾ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ ॥੬॥ ਤੁਟਹੀ = ਤੁਟਹਿ; ਟੁੱਟਦੇ (ਬਹੁ-ਵਚਨ)। ਨਾਮਿ = ਨਾਮ ਵਿਚ ॥੬॥

ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ

The Pandits, the religious scholars, and the silent sages, reading and studying the Vedas, have grown weary.

ਪੰਡਿਤ ਲੋਕ ਮੁਨੀ ਲੋਕ (ਸ਼ਾਸਤ੍ਰਾਂ ਨੂੰ) ਪੜ੍ਹ ਪੜ੍ਹ ਕੇ ਥੱਕ ਜਾਂਦੇ ਹਨ (ਕਰਮ ਕਾਂਡ ਦੇ ਗੇੜ ਵਿਚ ਪਾਈ ਰੱਖਣ ਵਾਲੇ) ਵੇਦ (ਆਦਿਕ ਧਰਮ-ਪੁਸਤਕਾਂ ਦਾ ਹੀ) ਅਭਿਆਸ ਕਰਦੇ ਰਹਿੰਦੇ ਹਨ, ਪੰਡਿਤ = (ਬਹੁ-ਵਚਨ। ਪੰਡਿਤੁ = ਇਕ-ਵਚਨ)। ਮੋਨੀ = ਸਮਾਧੀਆਂ ਲਾਣ ਵਾਲੇ, ਮੁਨੀ ਲੋਕ।

ਹਰਿ ਨਾਮੁ ਚਿਤਿ ਆਵਈ ਨਹ ਨਿਜ ਘਰਿ ਹੋਵੈ ਵਾਸੁ

They do not even think of the Lord's Name; they do not dwell in the home of their own inner being.

(ਪਰ ਇਸ ਤਰ੍ਹਾਂ) ਪਰਮਾਤਮਾ ਦਾ ਨਾਮ ਚਿੱਤ ਵਿਚ ਨਹੀਂ ਵੱਸਦਾ, ਪ੍ਰਭੂ ਚਰਨਾਂ ਵਿਚ ਨਿਵਾਸ ਨਹੀਂ ਹੁੰਦਾ। ਚਿਤਿ = ਚਿੱਤ ਵਿਚ। ਨਿਜ ਘਰਿ = ਆਪਣੇ ਅਸਲ ਘਰ ਵਿਚ।

ਜਮਕਾਲੁ ਸਿਰਹੁ ਉਤਰੈ ਅੰਤਰਿ ਕਪਟ ਵਿਣਾਸੁ ॥੭॥

The Messenger of Death hovers over their heads; they are ruined by the deceit within themselves. ||7||

ਸਿਰ ਤੋਂ ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਮਨ ਵਿਚ (ਮਾਇਆ ਦੀ ਖ਼ਾਤਰ) ਠੱਗੀ (ਟਿਕੀ ਰਹਿਣ ਕਰਕੇ) ਆਤਮਕ ਮੌਤ ਬਣੀ ਰਹਿੰਦੀ ਹੈ ॥੭॥ ਜਮ ਕਾਲੁ = ਮੌਤ, ਆਤਮਕ ਮੌਤ, ਜਨਮ ਮਰਨ ਦਾ ਗੇੜ। ਸਿਰਹੁ = ਸਿਰ ਤੋਂ। ਕਪਟ = ਖੋਟ। ਵਿਣਾਸੁ = (ਆਤਮਕ) ਮੌਤ ॥੭॥

ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਜਾਇ

Everyone longs for the Name of the Lord; without good destiny, it is not obtained.

(ਉਂਞ ਤਾਂ) ਹਰੇਕ ਪ੍ਰਾਣੀ ਪਰਮਾਤਮਾ ਦਾ ਨਾਮ ਪ੍ਰਾਪਤ ਕਰਨ ਲਈ ਤਾਂਘਦਾ ਹੈ, ਪਰ ਚੰਗੀ ਕਿਸਮਤ ਤੋਂ ਬਿਨਾ ਮਿਲਦਾ ਨਹੀਂ ਹੈ। ਨਾਵੈ ਨੋ = ਨਾਮ ਵਾਸਤੇ। ਸਭੁ ਕੋ = ਹਰੇਕ ਪ੍ਰਾਣੀ। ਪਰਤਾਪਦਾ = ਤਾਂਘਦਾ ਹੈ।

ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ

When the Lord bestows His Glance of Grace, the mortal meets the True Guru, and the Lord's Name comes to dwell within the mind.

ਜਦੋਂ ਪ੍ਰਭੂ ਮਿਹਰ ਦੀ ਨਿਗਾਹ ਕਰਦਾ ਹੈ ਤਾਂ ਗੁਰੂ ਮਿਲਦਾ ਹੈ (ਤੇ, ਗੁਰੂ ਦੀ ਰਾਹੀਂ) ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ। ਨਦਰਿ = ਮਿਹਰ ਦੀ ਨਿਗਾਹ। ਭੇਟੀਐ = ਮਿਲ ਸਕੀਦਾ ਹੈ। ਮਨਿ = ਮਨ ਵਿਚ।

ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥

O Nanak, through the Name, honor wells up, and the mortal remains immersed in the Lord. ||8||2||

ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ (ਮੈਂ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੇ ਨਾਮ ਨਾਲ ਸਦਾ ਜੁੜਿਆ ਰਹਿੰਦਾ ਹਾਂ ॥੮॥੨॥ ਨਾਮੇ = ਨਾਮ ਦੀ ਰਾਹੀਂ ਹੀ। ਪਤਿ = ਇੱਜ਼ਤ। ਰਹਾਂ = ਮੈਂ ਰਹਿੰਦਾ ਹਾਂ ॥੮॥੨॥