ਪਉੜੀ ॥
Pauree:
ਪਉੜੀ।
ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥
Such is that Great Giver; may I never forget Him from my mind.
ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਮਨਹੁ = ਮਨ ਤੋਂ।
ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥
I cannot survive without Him, for an instant, for a moment, for a second.
(ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਮੁਹਤੁ = ੪੮ ਮਿੰਟਾਂ ਜਿਤਨਾ ਸਮਾ। ਚਸਾ = ਪਲ ਦਾ ਤੀਹਵਾਂ ਹਿੱਸਾ। ਨਾ ਸਰੈ = ਨਹੀਂ ਨਿਭਦੀ।
ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥
Inwardly and outwardly, He is with us; how can we hide anything from Him?
ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ। ਲੁਕਿ = ਲੁਕ ਕੇ।
ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥
One whose honor He Himself has preserved, crosses over the terrifying world-ocean.
ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਭਵਜਲੁ = ਸੰਸਾਰ-ਸਮੁੰਦਰ।
ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥
He alone is a devotee, a spiritual teacher, and a disciplined pratictioner of meditation, whom the Lord has so blessed.
ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ।
ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥
He alone is perfect and renowned as supreme, whom the Lord has blessed with His power.
ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। ਪਰਧਾਨੁ = ਸ੍ਰੇਸ਼ਟ ਮਨੁੱਖ। ਬਲੁ ਧਰੈ = ਆਤਮਕ ਤਾਕਤ ਦੇਵੇ।
ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥
He alone endures the unendurable, whom the Lord inspires to endure it.
(ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ। ਅਜਰੁ = ਮਾਨਸਕ ਤਾਕਤ ਦੀ ਉਹ ਅਵਸਥਾ ਜਿਸ ਨੂੰ ਜਰਨਾ ਬੜਾ ਔਖਾ ਹੈ। ਜਰੈ = ਜਰਦਾ ਹੈ, ਸਹਾਰਦਾ ਹੈ, ਸੰਭਾਲਦਾ ਹੈ।
ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
And he alone meets the True Lord, within whose mind the Guru's Mantra is implanted. ||3||
ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ॥੩॥ ਮੰਤ੍ਰੁ ਗੁਰ = ਗੁਰੂ ਦਾ ਉਪਦੇਸ਼। ਮਨਿ = ਮਨ ਵਿਚ। ਪੂਰਾ = ਸਫਲ ਕਮਾਈ ਵਾਲਾ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਤਿਸ ਹੀ = {ਲਫ਼ਜ਼ 'ਤਿਸੁ' ਦਾ (ੁ) ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉਡ ਗਿਆ ਹੈ} ॥੩॥