ਸਲੋਕੁ ॥
Salok:
ਸਲੋਕ।
ਮਨਿ ਸਾਚਾ ਮੁਖਿ ਸਾਚਾ ਸੋਇ ॥
The True One is on his mind, and the True One is upon his lips.
(ਜਿਸ ਮਨੁੱਖ ਦੇ) ਮਨ ਵਿਚ ਸਦਾ-ਥਿਰ ਰਹਿਣ ਵਾਲਾ ਪ੍ਰਭੂ (ਵੱਸਦਾ ਹੈ), (ਜੋ) ਮੂੰਹੋਂ (ਭੀ) ਉਸੇ ਪ੍ਰਭੂ ਨੂੰ (ਜਪਦਾ ਹੈ), ਮਨਿ = ਮਨ ਵਿਚ। ਸਾਚਾ = ਸਦਾ ਕਾਇਮ ਰਹਿਣ ਵਾਲਾ ਅਕਾਲ ਪੁਰਖ। ਮੁਖਿ = ਮੂੰਹ ਵਿਚ।
ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥
He sees only the One.
(ਜੋ ਮਨੁੱਖ) ਇਕ ਅਕਾਲ ਪੁਰਖ ਤੋਂ ਬਿਨਾ (ਕਿਤੇ ਭੀ) ਕਿਸੇ ਹੋਰ ਨੂੰ ਨਹੀਂ ਵੇਖਦਾ, ਅਵਰੁ ਕੋਇ = ਕੋਈ ਹੋਰ। ਪੇਖੈ = ਵੇਖਦਾ ਹੈ। ਏਕਸੁ ਬਿਨੁ = ਇਕ ਪ੍ਰਭੂ ਤੋਂ ਬਿਨਾ।
ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥
O Nanak, these are the qualities of the God-conscious being. ||1||
ਹੇ ਨਾਨਕ! (ਉਹ ਮਨੁੱਖ) ਇਹਨਾਂ ਗੁਣਾਂ ਦੇ ਕਾਰਣ ਬ੍ਰਹਮਗਿਆਨੀ ਹੋ ਜਾਂਦਾ ਹੈ ॥੧॥ ਇਹ ਲਛਣ = ਇਹਨਾਂ ਲੱਛਣਾਂ ਦੇ ਕਾਰਣ, ਇਹਨਾਂ ਗੁਣਾਂ ਨਾਲ। ਬ੍ਰਹਮਗਿਆਨੀ = ਅਕਾਲ ਪੁਰਖ ਦੇ ਗਿਆਨ ਵਾਲਾ। ਗਿਆਨ = ਜਾਣ-ਪਛਾਣ, ਡੂੰਘੀ ਸਾਂਝ ॥੧॥