ਪਉੜੀ

Pauree:

ਪਉੜੀ।

ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ

You are the Light of all, the Life of the World; You imbue each and every heart with Your Love.

ਹੇ ਜਗਤ ਦੇ ਜੀਵਨ ਪ੍ਰਭੂ! ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ (ਚਾਨਣ ਕਰ ਰਿਹਾ ਹੈ), ਤੂੰ ਹਰੇਕ ਸਰੀਰ ਵਿਚ (ਮੌਜੂਦ ਹੈਂ ਤੇ ਆਪਣੇ ਨਾਮ ਦੀ) ਰੰਗਣ ਚਾੜ੍ਹਨ ਵਾਲਾ ਹੈਂ। ਸਭ = ਸਾਰੀ ਸ੍ਰਿਸ਼ਟੀ ਵਿਚ। ਜੋਤਿ = ਨੂਰ। ਜਗਜੀਵਨਾ = ਹੇ ਜਗਤ ਦੇ ਜੀਵਨ-ਦਾਤੇ! ਘਟਿ ਘਟਿ = ਹਰੇਕ ਸਰੀਰ ਵਿਚ। ਰੰਗ ਰੰਗਨਾ = (ਪ੍ਰੇਮ ਦੀ) ਰੰਗਣ ਚਾੜ੍ਹਨ ਵਾਲਾ।

ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖ ਨਿਰੰਜਨਾ

All meditate on You, O my Beloved; You are the True, True Primal Being, the Immaculate Lord.

ਹੇ ਮੇਰੇ ਪ੍ਰੀਤਮ! ਸਾਰੇ ਜੀਵ ਤੈਨੂੰ (ਹੀ) ਸਿਮਰਦੇ ਹਨ। ਹੇ ਸਰਬ-ਵਿਆਪਕ (ਤੇ ਫਿਰ ਭੀ) ਨਿਰਲੇਪ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਦਾ ਕਾਇਮ ਰਹਿਣ ਵਾਲਾ ਹੈਂ। ਸਭਿ = ਸਾਰੇ ਜੀਵ। ਸਤਿ = ਸਦਾ ਕਾਇਮ ਰਹਿਣ ਵਾਲਾ। ਪੁਰਖ = ਹੇ ਸਰਬ-ਵਿਆਪਕ! ਨਿਰੰਜਨ = ਹੇ ਨਿਰਲੇਪ!

ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ

The One is the Giver; the whole world is the beggar. All the beggars beg for His Gifts.

ਹੇ ਪ੍ਰਭੂ! ਤੂੰ ਹੀ ਦਾਤਾ ਦੇਣ ਵਾਲਾ ਹੈਂ, ਸਾਰਾ ਜਗਤ (ਤੇਰੇ ਦਰ ਦਾ) ਮੰਗਤਾ ਹੈ। ਹੇ ਹਰੀ! ਹਰੇਕ ਮੰਗ (ਜੀਵ ਤੈਥੋਂ ਹੀ) ਮੰਗਦੇ ਹਨ। ਸਭੁ = ਸਾਰਾ। ਜਾਚਹਿ = ਮੰਗਦੇ ਹਨ। ਸਭ ਮੰਗ = ਹਰੇਕ ਮੰਗ, ਹਰੇਕ ਲੋੜ।

ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ

You are the servant, and You are the Lord and Master of all. Through the Guru's Teachings, we are ennobled and uplifted.

ਤੂੰ ਆਪ ਹੀ ਮਾਲਕ ਹੈਂ। ਹੇ ਹਰੀ! ਗੁਰੂ ਦੀ ਮੱਤ ਉਤੇ ਤੁਰਿਆ ਤੂੰ ਬਹੁਤ ਪਿਆਰਾ ਲੱਗਦਾ ਹੈਂ। ਚੰਗ ਚੰਗਨਾ = ਬਹੁਤ ਹੀ ਚੰਗਾ, ਬਹੁਤ ਹੀ ਪਿਆਰਾ।

ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥

Let everyone say that the Lord is the Master of the senses, the Master of all faculties; through Him, we obtain all fruits and rewards. ||2||

ਪਰਮਾਤਮਾ (ਸਾਰੇ) ਇੰਦ੍ਰਿਆਂ ਦਾ ਮਾਲਕ ਹੈ, ਤੁਸੀਂ ਸਾਰੇ ਆਪਣੇ ਮੂੰਹੋਂ ਉਸ ਦੀ ਸਿਫ਼ਤ-ਸਾਲਾਹ ਕਰੋ, ਉਸ ਦਾ ਨਾਮ ਜਪੋ, ਉਸ ਦੇ ਨਾਮ ਦੀ ਬਰਕਤਿ ਨਾਲ ਹੀ (ਜੀਵ) ਸਾਰੇ ਫਲ ਪ੍ਰਾਪਤ ਕਰਦੇ ਹਨ ॥੨॥ ਰਿਖੀਕੇਸੁ = (ਰਿਖੀਕ = ਈਸ਼) ਇੰਦ੍ਰਿਆਂ ਦਾ ਮਾਲਕ ਪ੍ਰਭੂ। ਜਿਤੁ = ਜਿਸ (ਹਰਿ-ਨਾਮ) ਦੀ ਰਾਹੀਂ ॥੨॥