ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
Raag Aasaa, First Mehl, First House, So Dar ~ That Gate:
ਏਹ ਸੋਦਰੁ ਦਾ ਸਬਦ ਜਬ ਸਚਖੰਡ ਮੇਂ ਗਏ ਹੈਂ ਤਬ ਬਿਸਨੂੰ ਦੇ ਹਜੂਰ ਉਚਾਰਨ ਕੀਆ ਹੈ। ਥੋੜੇ ਮਾਤ੍ਰ ਜਪਜੀ ਵਾਲੇ ਸੋਦਰ ਸੇ ਭੇਦ ਹੈ। ਕੋਈਕ ਕਹਿਤੇ ਹੈਂ ਵੇਈਂ ਸੇ ਨਿਕਸ ਕਰ ਬੀਬੀ ਨਾਨਕੀ ਕੋ ਸੁਨਾਇਆ ਹੈ, ਸੋਈ ਈਹਾਂ ਹੈ।
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥
What is that Gate, and what is that Home, in which You sit and take care of all?
ਉਹ ਦਰ-ਘਰ ਬੜਾ ਹੀ ਅਸਚਰਜ ਹੈ, ਜਿਥੇ ਬੈਠ ਕੇ (ਹੇ ਨਿਰੰਕਾਰ!) ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ। ਕੇਹਾ = ਕਿਹੋ ਜਿਹਾ, ਬੜਾ ਅਸਚਰਜ। ਦਰੁ = ਦਰਵਾਜ਼ਾ। ਜਿਤੁ = ਜਿਥੇ। ਬਹਿ = ਬੈਠ ਕੇ। ਸਰਬ = ਸਾਰੇ ਜੀਵਾਂ ਨੂੰ। ਸਮ੍ਹ੍ਹਾਲੇ = ਤੂੰ ਸੰਭਾਲ ਕੀਤੀ ਹੈ।
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
Countless musical instruments of so many various kinds vibrate there for You; so many are the musicians there for You.
(ਤੇਰੀ ਇਸ ਰਚੀ ਹੋਈ ਕੁਦਰਤਿ ਵਿਚ) ਅਨੇਕਾਂ ਤੇ ਅਣਗਿਣਤ ਵਾਜੇ ਤੇ ਰਾਗ ਹਨ, ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ। ਨਾਦ = ਆਵਾਜ਼, ਸ਼ਬਦ, ਰਾਗ। ਵਾਵਣਹਾਰੇ = ਵਜਾਵਣ ਵਾਲੇ।
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
There are so many Ragas there for You, along with their accompanying harmonies; so many minstrels sing to You.
ਰਾਗਣੀਆਂ ਸਣੇ ਬੇਅੰਤ ਹੀ ਰਾਗ ਕਹੇ ਜਾਂਦੇ ਹਨ ਅਤੇ ਅਨੇਕਾਂ ਹੀ ਜੀਵ (ਇਹਨਾਂ ਰਾਗਾਂ ਦੇ) ਗਾਵਣ ਵਾਲੇ ਹਨ (ਜੋ ਤੈਨੂੰ ਗਾ ਰਹੇ ਹਨ)। ਪਰੀ = ਰਾਗਣੀ। ਸਿਉ = ਸਮੇਤ, ਸਣੇ। ਪਰੀ ਸਿਉ = ਰਾਗਣੀਆਂ ਸਮੇਤ। ਕਹੀਅਹਿ = ਕਹੀਦੇ ਹਨ, ਆਖੇ ਜਾਂਦੇ ਹਨ।
ਗਾਵਨੑਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥
The winds sing to You, as do water and fire; the Righteous Judge of Dharma sings at Your Door.
(ਹੇ ਨਿਰੰਕਾਰ!) ਹਵਾ, ਪਾਣੀ, ਅੱਗ ਤੇਰੇ ਗੁਣ ਗਾ ਰਹੇ ਹਨ। ਧਰਮਰਾਜ ਤੇਰੇ ਦਰ ਤੇ (ਖਲੋ ਕੇ) ਤੈਨੂੰ ਵਡਿਆਇ ਰਿਹਾ ਹੈ। ਬੈਸੰਤਰੁ = ਅੱਗ। ਰਾਜਾ ਧਰਮ = ਧਰਮ-ਰਾਜ। ਦੁਆਰੇ = ਤੇਰੇ ਦਰ ਤੇ (ਹੇ ਨਿਰੰਕਾਰ!)।
ਗਾਵਨੑਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥
Chitar and Gupat, the recording angels of the conscious and the subconscious, sing to You; they know, and they write, and on the basis of what they write, the Lord of Dharma passes judgement.
ਉਹ ਚਿਤ੍ਰਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਲੇਖੇ ਧਰਮਰਾਜ ਵਿਚਾਰਦਾ ਹੈ, ਤੇਰੀਆਂ ਵਡਿਆਈਆਂ ਕਰ ਰਹੇ ਹਨ। ਚਿਤੁ ਗੁਪਤੁ; ਉਹ ਵਿਅਕਤੀਆਂ ਜੋ ਸੰਸਾਰ ਦੇ ਜੀਵਾਂ ਦੇ ਚੰਗੇ ਮੰਦੇ ਕਰਮਾਂ ਦਾ ਲੇਖਾ ਲਿਖਦੇ ਹਨ (ਹਿੰਦੂ ਮਤ ਦੇ ਧਰਮ = ਪੁਸਤਕਾਂ ਵਿਚ ਇਹ ਖ਼ਿਆਲ ਤੁਰਿਆ ਆਉਂਦਾ ਹੈ)। ਧਰਮੁ = ਸਰਬ-ਰਾਜ। ਲਿਖਿ ਲਿਖਿ = ਲਿਖ ਲਿਖ ਕੇ, ਜੋ ਕੁਝ ਉਹ ਚਿਤ੍ਰ ਗੁਪਤ ਲਿਖਦੇ ਹਨ।
ਗਾਵਨੑਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
Shiva and Brahma and the Goddess Parvaati, so beautiful and ever adorned by You, sing to You.
(ਹੇ ਅਕਾਲ ਪੁਰਖ!) ਦੇਵੀਆਂ, ਸ਼ਿਵ ਤੇ ਬ੍ਰਹਮਾ ਜੋ ਤੇਰੇ ਸਵਾਰੇ ਹੋਏ ਹਨ ਤੇ ਸੋਭ ਰਹੇ ਹਨ, ਤੈਨੂੰ ਗਾ ਰਹੇ ਹਨ। ਈਸਰੁ = ਸ਼ਿਵ। ਦੇਵੀ = ਦੇਵੀਆਂ। ਸੋਹਨਿ = ਸੋਭਦੇ ਹਨ।
ਗਾਵਨੑਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
The Indras, seated upon their celestial thrones, with the deities at Your Gate, sing to You.
ਕਈ ਇੰਦ੍ਰ ਆਪਣੇ ਤਖ਼ਤ ਉਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਤੇ ਤੈਨੂੰ ਸਾਲਾਹ ਰਹੇ ਹਨ। ਇੰਦ੍ਰਾਸਣਿ = ਇੰਦ੍ਰ ਦੇ ਆਸਣ ਉਤੇ। ਦਰਿ = ਤੇਰੇ ਦਰਵਾਜ਼ੇ ਉਤੇ। ਦੇਵਤਿਆ ਨਾਲੇ = ਦੇਵਤਿਆਂ ਸਮੇਤ।
ਗਾਵਨੑਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨੑਿ ਤੁਧਨੋ ਸਾਧ ਬੀਚਾਰੇ ॥
The Siddhas in Samaadhi sing to You, and the Holy Saints, in their contemplative meditation, sing to You.
ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ, ਸਾਧ ਵਿਚਾਰ ਕਰ ਕਰ ਕੇ ਤੈਨੂੰ ਸਾਲਾਹ ਰਹੇ ਹਨ। ਸਮਾਧੀ ਅੰਦਰਿ = ਸਮਾਧੀ ਵਿਚ ਜੁੜ ਕੇ, ਸਮਾਧੀ ਲਾ ਕੇ। ਸਿਧ = ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ ਸਿੱਧ ਉਹ ਵਿਅਕਤੀ ਮੰਨੇ ਗਏ ਹਨ ਜੋ ਮਨੁੱਖਾਂ ਦੀ ਸ਼੍ਰੇਣੀ ਤੋਂ ਉਤਾਂਹ ਤੇ ਦੇਵਤਿਆਂ ਤੋਂ ਹੇਠ ਸਨ। ਇਹ ਸਿੱਧ ਪਵਿਤ੍ਰਤਾ ਦਾ ਪੁੰਜ ਸਨ, ਅਤੇ ਅੱਠਾਂ ਹੀ ਸਿੱਧੀਆਂ ਦੇ ਮਾਲਕ ਸਮਝੇ ਜਾਂਦੇ ਸਨ। ਬੀਚਾਰੇ = ਵਿਚਾਰ ਵਿਚਾਰ ਕੇ।
ਗਾਵਨੑਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
The celibates, the truthful and the patient beings sing to You, and the mighty warriors sing to You.
ਜਤ-ਧਾਰੀ, ਦਾਨ ਕਰਨ ਵਾਲੇ ਤੇ ਸੰਤੋਖ ਵਾਲੇ ਪੁਰਸ਼ ਤੇਰੇ ਗੁਣ ਗਾ ਰਹੇ ਹਨ, ਅਤੇ (ਬੇਅੰਤ) ਤਕੜੇ ਸੂਰਮੇ ਤੇਰੀਆਂ ਵਡਿਆਈਆਂ ਕਰ ਰਹੇ ਹਨ। ਸਤੀ = ਦਾਨੀ, ਦਾਨ ਕਰਨ ਵਾਲੇ। ਵੀਰ ਕਰਾਰੇ = ਤਕੜੇ ਸੂਰਮੇ।
ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥
The scholarly Pandits sing to You, along with the holy Rishis and the readers of the Vedas throughout the ages.
(ਹੇ ਅਕਾਲ ਪੁਰਖ!) ਪੜ੍ਹੇ ਹੋਏ ਪੰਡਿਤ ਤੇ ਮਹਾ ਰਿਖੀ ਵੇਦਾਂ ਸਣੇ ਤੈਨੂੰ ਗਾ ਰਹੇ ਹਨ। ਪੜੇ = ਪੜ੍ਹੇ ਹੋਏ। ਰਖੀਸੁਰ = {ਰਿਖੀ ਈਸੁਰ} ਵੱਡੇ ਵੱਡੇ ਰਿਖੀ, ਮਹਾ ਰਿਖੀ। ਜੁਗੁ ਜੁਗੁ = ਹਰੇਕ ਜੁਗ ਵਿਚ, ਸਦਾ। ਬੇਦਾ ਨਾਲੇ = ਵੇਦਾਂ ਸਮੇਤ।
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
The Mohinis, the heavenly beauties who entice the heart in paradise, in this world and in the nether regions, sing to You.
ਸੁੰਦਰ ਇਸਤ੍ਰੀਆਂ ਜੋ ਮਨ ਨੂੰ ਮੋਂਹਦੀਆਂ ਹਨ, ਤੈਨੂੰ ਗਾ ਰਹੀਆਂ ਹਨ, ਸੁਰਗ-ਲੋਕ, ਮਾਤ-ਲੋਕ, ਪਾਤਾਲ-ਲੋਕ ਤੈਨੂੰ ਗਾ ਰਹੇ ਹਨ। ਮੋਹਣੀਆ = ਸੁੰਦਰ ਇਸਤ੍ਰੀਆਂ। ਮਨੁ ਮੋਹਨਿ = (ਜੋ) ਮਨ ਨੂੰ ਮੋਂਹਦੀਆਂ ਹਨ। ਮਛੁ = ਮਾਤ ਲੋਕ। ਪਇਆਲੇ = ਪਾਤਾਲ ਲੋਕ।
ਗਾਵਨੑਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥
The fourteen priceless jewels created by You, and the sixty-eight holy places of pilgrimage, sing to You.
(ਹੇ ਨਿਰੰਕਾਰ!) ਜਿਤਨੇ ਭੀ ਤੇਰੇ ਪੈਦਾ ਕੀਤੇ ਹੋਏ ਰਤਨ ਹਨ, ਉਹ ਅਠਾਹਠ ਤੀਰਥਾਂ ਸਮੇਤ ਤੈਨੂੰ ਗਾ ਰਹੇ ਹਨ। ਉਪਾਏ ਤੇਰੇ = ਤੇਰੇ ਪੈਦਾ ਕੀਤੇ ਹੋਏ। ਅਠ ਸਠਿ = ਅਠਾਹਠ। ਤੀਰਥ ਨਾਲੇ = ਤੀਰਥਾਂ ਸਮੇਤ। ਜੇਤੇ = ਜਿਤਨੇ ਭੀ, ਸਾਰੇ।
ਗਾਵਨੑਿ ਤੁਧਨੋ ਜੋਧ ਮਹਾਬਲ ਸੂਰਾ ਗਾਵਨੑਿ ਤੁਧਨੋ ਖਾਣੀ ਚਾਰੇ ॥
The mighty warriors and the divine heroes sing to You, and the four sources of creation sing to You.
ਵੱਡੇ ਬਲ ਵਾਲੇ ਜੋਧੇ ਤੇ ਸੂਰਮੇ ਤੇਰੀ ਸਿਫ਼ਤਿ ਕਰ ਰਹੇ ਹਨ। ਚੌਹਾਂ ਹੀ ਖਾਣੀਆਂ ਦੇ ਜੀਅ ਜੰਤ ਤੈਨੂੰ ਗਾ ਰਹੇ ਹਨ। ਜੋਧ = ਜੋਧੇ। ਮਹਾ ਬਲ = ਵੱਡੇ ਬਲ ਵਾਲੇ। ਸੂਰਾ = ਸੂਰਮੇ। ਖਾਣੀ ਚਾਰੇ = ਚਾਰੇ ਖਾਣੀਆਂ: ਅੰਡਜ, ਜੇਰਜ, ਸੇਤਜ ਤੇ ਉਤਭੁਜ। ਖਾਣੀ = ਖਾਣ; ਜਿਸ ਨੂੰ ਪੁੱਟ ਕੇ ਵਿਚੋਂ ਧਾਤਾਂ ਜਾਂ ਰਤਨ ਆਦਿਕ ਪਦਾਰਥ ਕੱਢੇ ਜਾਣ। ਇਹ ਸੰਸਕ੍ਰਿਤ ਦਾ ਸ਼ਬਦ ਹੈ। ਧਾਤੂ 'ਖਨ' ਹੈ, ਜਿਸ ਦਾ ਅਰਥ ਹੈ: 'ਪੁੱਟਣਾ'। {ਪੁਰਾਤਨ ਸਮੇਂ ਤੋਂ ਇਹ ਖ਼ਿਆਲ ਹਿੰਦੂ ਧਰਮ-ਪੁਸਤਕਾਂ ਵਿਚ ਤੁਰਿਆ ਆ ਰਿਹਾ ਹੈ ਕਿ ਜਗਤ ਦੇ ਸਾਰੇ ਜੜ੍ਹ੍ਹ, ਚੇਤਨ ਪਦਾਰਥਾਂ ਦੇ ਬਣਨ ਦੀਆਂ ਚਾਰ ਖਾਣਾਂ ਹਨ: ਅੰਡਾ, ਜਿਉਰ, ਮੁੜ੍ਹਕਾ ਅਤੇ ਆਪਣੇ ਆਪ ਉੱਗ ਪੈਣਾ। ਚਾਰੇ ਖਾਣੀ ਦਾ ਭਾਵ ਹੈ ਚੌਹਾਂ ਹੀ ਖਾਣਾਂ ਦੇ ਜੀਵ-ਜੰਤੂ, ਸਾਰੀ ਰਚਨਾ}।
ਗਾਵਨੑਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
The continents, the worlds and the solar systems, created and installed by Your Hand, sing to You.
ਸਾਰੀ ਸ੍ਰਿਸ਼ਟੀ, ਸ੍ਰਿਸ਼ਟੀ ਦੇ ਸਾਰੇ ਖੰਡ ਅਤੇ ਚੱਕ੍ਰ, ਜੋ ਤੂੰ ਪੈਦਾ ਕਰ ਕੇ ਟਿਕਾ ਰੱਖੇ ਹਨ; ਤੈਨੂੰ ਗਾਉਂਦੇ ਹਨ। ਖੰਡ = ਟੋਟਾ, ਬ੍ਰਹਮੰਡ ਦਾ ਟੋਟਾ, ਹਰੇਕ ਧਰਤੀ। ਮੰਡਲ = ਚੱਕ੍ਰ, ਬ੍ਰਹਮੰਡ ਦਾ ਇਕ ਚਕ੍ਰ, ਜਿਸ ਵਿਚ ਇਕ ਸੂਰਜ, ਇਕ ਚੰਦ੍ਰਮਾ ਤੇ ਧਰਤੀ ਆਦਿਕ ਗਿਣੇ ਜਾਂਦੇ ਹਨ। ਕਰਿ ਕਰਿ = ਬਣਾ ਕੇ, ਰਚ ਕੇ। ਧਾਰੇ = ਟਿਕਾਏ ਹੋਏ।
ਸੇਈ ਤੁਧਨੋ ਗਾਵਨੑਿ ਜੋ ਤੁਧੁ ਭਾਵਨੑਿ ਰਤੇ ਤੇਰੇ ਭਗਤ ਰਸਾਲੇ ॥
They alone sing to You, who are pleasing to Your Will, and who are imbued with the nectar of Your devotional worship.
(ਹੇ ਅਕਾਲ ਪੁਰਖ!) (ਅਸਲ ਵਿਚ ਤਾਂ) ਉਹੋ ਤੇਰੇ ਪ੍ਰੇਮ ਵਿਚ ਰੱਤੇ ਰਸੀਏ ਭਗਤ ਜਨ ਤੈਨੂੰ ਗਾਉਂਦੇ ਹਨ (ਭਾਵ, ਉਨ੍ਹਾਂ ਦਾ ਹੀ ਗਾਉਣਾ ਸਫਲ ਹੈ) ਜੋ ਤੈਨੂੰ ਚੰਗੇ ਲੱਗਦੇ ਹਨ। ਸੇਈ = ਉਹ ਜੀਵ। ਤੁਧੁ ਭਾਵਨਿ = ਤੈਨੂੰ ਚੰਗੇ ਲੱਗਦੇ ਹਨ। ਰਾਤੇ = ਰੰਗੇ ਹੋਏ, ਪ੍ਰੇਮ ਵਿਚ ਮੱਤੇ ਹੋਏ। ਰਸਾਲੇ = (ਰਸ ਆਲਯ), ਰਸਾਂ ਦੇ ਘਰ, ਰਸੀਏ।
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
So many others sing to You, they do not come into my mind; how can Nanak think of them?
ਅਨੇਕਾਂ ਹੋਰ ਜੀਵ ਤੈਨੂੰ ਗਾ ਰਹੇ ਹਨ, ਜੇਹੜੇ ਮੈਥੋਂ ਗਿਣੇ ਭੀ ਨਹੀਂ ਜਾ ਸਕਦੇ। (ਭਲਾ) ਨਾਨਕ (ਵਿਚਾਰਾ) ਕੀਹ ਵਿਚਾਰ ਕਰ ਸਕਦਾ ਹੈ? ਹੋਰਿ ਕੇਤੇ = ਅਨੇਕਾਂ ਹੋਰ ਜੀਵ। ਮੈ ਚਿਤਿ = ਮੇਰੇ ਚਿਤ ਵਿਚ। ਮੈ ਚਿਤਿ ਨ ਆਵਨਿ = ਮੇਰੇ ਚਿਤ ਵਿਚ ਨਹੀਂ ਆਉਂਦੇ, ਮੈਥੋਂ ਗਿਣੇ ਨਹੀਂ ਜਾ ਸਕਦੇ, ਮੇਰੀ ਵਿਚਾਰ ਤੋਂ ਪਰੇ ਹਨ। ਕਿਆ ਬੀਚਾਰੇ = ਕੀਹ ਵਿਚਾਰ ਕਰੇ?
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
That Lord and Master - He is True, forever True; He is True, and True is His Name.
ਉਹ ਪਰਮਾਤਮਾ ਸਦਾ-ਥਿਰ ਹੈ, ਉਹ ਮਾਲਕ ਸੱਚਾ ਹੈ, ਉਸ ਦੀ ਵਡਿਆਈ ਭੀ ਸਦਾ ਅਟੱਲ ਹੈ। ਸਚੁ = ਥਿਰ ਰਹਿਣ ਵਾਲਾ, ਅਟੱਲ। ਨਾਈ = {ਸਨਾ स्ना ਅਰਬੀ ਲਫਜ਼} ਵਡਿਆਈ।
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
He who created the creation is True, and He shall always be True; He shall not depart, even when the creation departs.
ਜਿਸ ਅਕਾਲ ਪੁਰਖ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਐਸ ਵੇਲੇ ਮੌਜੂਦ ਹੈ, ਸਦਾ ਰਹੇਗਾ, ਨਾਹ ਉਹ ਜੰਮਿਆ ਹੈ ਅਤੇ ਨਾਹ ਹੀ ਉਹ ਮਰੇਗਾ। ਹੋਸੀ = ਹੋਏਗਾ, ਥਿਰ ਰਹੇਗਾ। ਜਾਇ ਨ = ਜੰਮਦਾ ਨਹੀਂ। ਨ ਜਾਸੀ = ਨਾਹ ਹੀ ਮਰੇਗਾ। ਜਿਨਿ = ਜਿਸ ਅਕਾਲ ਪੁਰਖ ਨੇ। ਰਚਾਈ = ਪੈਦਾ ਕੀਤੀ ਹੈ।
ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥
He created the world of Maya with its various colors and species.
ਜਿਸ ਅਕਾਲ ਪੁਰਖ ਨੇ ਕਈ ਰੰਗਾਂ, ਕਿਸਮਾਂ ਅਤੇ ਜਿਨਸਾਂ ਦੀ ਮਾਇਆ ਰਚ ਦਿੱਤੀ ਹੈ, ਰੰਗੀ ਰੰਗੀ = ਰੰਗਾਂ ਰੰਗਾਂ ਦੀ, ਕਈ ਰੰਗਾਂ ਦੀ। ਭਾਤੀ = ਕਈ ਕਿਸਮਾਂ ਦੀ। ਜਿਨਸੀ = ਕਈ ਜਿਨਸਾਂ ਦੀ। ਜਿਨਿ = ਜਿਸ (ਪਰਮਾਤਮਾ) ਨੇ।
ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥
Having created the creation, He Himself watches over it, as it pleases His Greatness.
ਉਹ ਜਿਵੇਂ ਉਸ ਦੀ ਰਜ਼ਾ ਹੈ (ਭਾਵ, ਜੇਡਾ ਵੱਡਾ ਆਪ ਹੈ ਓਡੇ ਵੱਡੇ ਜਿਗਰੇ ਨਾਲ ਜਗਤ ਨੂੰ ਰਚ ਕੇ) ਆਪਣੇ ਪੈਦਾ ਕੀਤੇ ਹੋਏ ਦੀ ਸੰਭਾਲ ਭੀ ਕਰ ਰਿਹਾ ਹੈ। ਦੇਖੈ = ਸੰਭਾਲ ਕਰਦਾ ਹੈ। ਕੀਤਾ ਆਪਣਾ = ਆਪਣਾ ਰਚਿਆ ਹੋਇਆ ਜਗਤ। ਜਿਉ = ਜਿਵੇਂ। ਵਡਿਆਈ = ਰਜ਼ਾ।
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
Whatever pleases Him, that is what He does. No one can issue any commands to Him.
ਜੋ ਕੁਝ ਅਕਾਲ ਪੁਰਖ ਨੂੰ ਭਾਉਂਦਾ ਹੈ, ਉਹੋ ਹੀ ਉਹ ਕਰੇਗਾ। ਕਿਸੇ ਜੀਵ ਪਾਸੋਂ ਪਰਮਾਤਮਾ ਅਗੇ ਹੁਕਮ ਨਹੀਂ ਕੀਤਾ ਜਾ ਸਕਦਾ, (ਉਸ ਨੂੰ ਇਹ ਨਹੀਂ ਆਖ ਸਕਦਾ-ਇਉਂ ਨ ਕਰੀਂ, ਇਉਂ ਕਰ)। ਕਰਸੀ = ਕਰੇਗਾ। ਨ ਕਰਣਾ ਜਾਈ = ਨਹੀਂ ਕੀਤਾ ਜਾ ਸਕਦਾ।
ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥
He is the King, the King of Kings, the Emperor of Kings! Nanak lives in surrender to His Will. ||1||1||
ਅਕਾਲ ਪੁਰਖ ਪਾਤਸ਼ਾਹ ਹੈ, ਸ਼ਾਹਾਂ ਦਾ ਸ਼ਾਹ ਹੈ, ਮਾਲਕ ਹੈ। ਹੇ ਨਾਨਕ! (ਸਾਨੂੰ) ਉਸ ਦੀ ਰਜ਼ਾ ਵਿਚ ਰਹਿਣਾ (ਹੀ ਫੱਬਦਾ ਹੈ) ॥੧॥੧॥ ਸਾਹਾ ਪਤਿ = ਸ਼ਾਹਾਂ ਦਾ ਸ਼ਾਹ, ਸ਼ਾਹਾਂ ਦਾ ਖਸਮ। ਰਹਣੁ = ਰਹਿਣਾ (ਹੋ ਸਕਦਾ ਹੈ), ਰਹਿਣਾ ਫੱਬਦਾ ਹੈ। ਰਜਾਈ = ਅਕਾਲ ਪੁਰਖ ਦੀ ਰਜ਼ਾ ਵਿਚ ।੧ ॥੧॥੧॥