ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥
The world wanders around begging, but the Lord is the Giver of all.
ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਆਪ ਹੈ। ਭਿਖਾਰੀ = ਮੰਗਤਾ। ਸਭ ਕੋ = ਸਭ ਜੀਵਾਂ ਦਾ।
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥
Says Nanak, meditate in remembrance on Him, and all your works will be successful. ||40||
ਨਾਨਕ ਆਖਦਾ ਹੈ- ਹੇ ਮਨ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰਦਾ ਰਿਹਾ ਕਰ, ਤੇਰੇ ਸਾਰੇ ਕੰਮ ਸਫਲ ਹੁੰਦੇ ਰਹਿਣਗੇ ॥੪੦॥ ਮਨ = ਹੇ ਮਨ! ਤਿਹ = ਉਸ (ਪਰਮਾਤਮਾ) ਨੂੰ। ਹੋਵਹਿ = ਹੋ ਜਾਣਗੇ। ਕਾਮ = ਸਾਰੇ ਕੰਮ ॥੪੦॥