ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥
Kabeer, what then, if one could become water? It becomes cold, then hot.
ਹੇ ਕਬੀਰ! ਪਾਣੀ ਵਾਂਗ ਸਭ ਨਾਲ ਮੇਲ ਰੱਖਿਆਂ (ਭੀ) ਅਜੇ ਪੂਰਨਤਾ ਨਸੀਬ ਨਹੀਂ ਹੁੰਦੀ, ਪਾਣੀ ਕਦੇ ਠੰਢਾ ਤੇ ਕਦੇ ਤੱਤਾ ਹੋ ਜਾਂਦਾ ਹੈ, ਸੀਰਾ = ਸੀਅਰਾ, ਸੀਤਲ, ਠੰਢਾ। ਤਾਤਾ = ਤੱਤਾ।
ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥
The humble servant of the Lord should be just like the Lord. ||149||
ਭਗਤ ਅਜੇਹਾ ਹੋਣਾ ਚਾਹੀਦਾ ਹੈ (ਕਿ ਦੁਨੀਆ ਨਾਲ ਵਰਤਦਾ ਹੋਇਆ ਆਪਣੇ ਸੁਭਾਵ ਨੂੰ ਇਤਨਾ ਅਡੋਲ ਰੱਖੇ) ਕਿ ਇਸ ਵਿਚ ਤੇ ਪਰਮਾਤਮਾ ਵਿਚ ਕੋਈ ਫ਼ਰਕ ਨਾਹ ਰਹਿ ਜਾਏ ॥੧੪੯॥